ਆਕਸੀਜਨ ਦੀ ਘਾਟ ਨਾਲ ਮੌਤ ਨਾ ਹੋਣ ਦਾ ਸੱਚ, ਰਾਹੁਲ ਬੋਲੇ- ‘ਸਭ ਯਾਦ ਰੱਖਿਆ ਜਾਵੇਗਾ’
Thursday, Jul 22, 2021 - 01:51 PM (IST)
ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਨਾਲ ਕੋਈ ਮੌਤ ਨਾ ਹੋਣ ਸਬੰਧੀ ਬਿਆਨ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨਿ੍ਹਆ ਹੈ। ਰਾਹੁਲ ਨੇ ਕਿਹਾ ਕਿ ਸਭ ਯਾਦ ਰੱਖਿਆ ਜਾਵੇਗਾ। ਰਾਹੁਲ ਨੇ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਹੋਈ ਘਾਟ ਨਾਲ ਸਬੰਧਤ ਕੁਝ ਬਿਓਰੇ ਦਾ ਵੀਡੀਓ ਸਾਂਝਾ ਕਰਦੇ ਹੋਏ ਟਵੀਟ ਕੀਤਾ ਕਿ ਸਭ ਯਾਦ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਸਿਹਤ ਮੰਤਰਾਲਾ ਦਾ ਬਿਆਨ- ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਨਹੀਂ ਹੋਈ ਕੋਈ ਮੌਤ
सब याद रखा जाएगा।#OxygenShortage pic.twitter.com/I5ouDxz7IR
— Rahul Gandhi (@RahulGandhi) July 22, 2021
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਰਾਜ ਸਭਾ ਵਿਚ ਇਕ ਪ੍ਰਸ਼ਨ ਦੇ ਲਿਖਤੀ ਉੱਤਰ ’ਚ ਦੱਸਿਆ ਸੀ ਕਿ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਵੀ ਸੂਬੇ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਆਕਸੀਜਨ ਦੀ ਘਾਟ ਕਾਰਨ ਕਿਸੇ ਮਰੀਜ਼ ਦੀ ਮੌਤ ਦੀ ਖ਼ਬਰ ਨਹੀਂ ਮਿਲੀ ਹੈ। ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਣ ਪਵਾਰ ਨੇ ਰਾਜ ਸਭਾ ਵਿਚ ਇਕ ਪ੍ਰਸ਼ਨ ਦੇ ਲਿਖਤੀ ਉੱਤਰ ’ਚ ਕਿਹਾ ਸੀ ਕਿ ਕੇਂਦਰੀ ਸਿਹਤ ਮੰਤਰਾਲਾ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਨਾਲ ਮੌਤ ਦੀ ਸੂਚਨਾ ਦੇਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਜਾਣਕਾਰੀ ਦਿੱਤੀ ਸੀ ਕਿ ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਨਿਯਮਿਤ ਰੂਪ ਨਾਲ ਕੇਂਦਰ ਸਰਕਾਰ ਨੂੰ ਕੋਵਿਡ ਦੇ ਮਾਮਲੇ ਅਤੇ ਇਸ ਦੀ ਵਜ੍ਹਾ ਨਾਲ ਹੋਈਆਂ ਮੌਤਾਂ ਬਾਰੇ ਸੂਚਨਾ ਦਿੰਦੇ ਹਨ। ਫ਼ਿਲਹਾਲ ਕਿਸੇ ਵੀ ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਨੇ ਆਕਸੀਜਨ ਦੀ ਘਾਟ ਕਾਰਨ ਕਿਸੇ ਦੀ ਵੀ ਜਾਨ ਦੀ ਖ਼ਬਰ ਨਹੀਂ ਦਿੱਤੀ ਹੈ।
ਇਹ ਵੀ ਪੜ੍ਹੋ: ਜੰਤਰ-ਮੰਤਰ ਪਹੁੰਚੇ ਕਿਸਾਨਾਂ ਦੀ ‘ਸੰਸਦ’ ਸ਼ੁਰੂ, ਟਿਕੈਤ ਬੋਲੇ- ਸ਼ਾਂਤੀਪੂਰਨ ਚੱਲਦਾ ਰਹੇਗਾ ਅੰਦੋਲਨ