INX ਕੇਸ : ਚਿਦਾਂਬਰਮ ਦੀ ਨਿਆਇਕ ਹਿਰਾਸਤ 17 ਅਕਤੂਬਰ ਤੱਕ ਵਧੀ
Thursday, Oct 03, 2019 - 03:49 PM (IST)
ਨਵੀਂ ਦਿੱਲੀ— ਆਈ.ਐੱਨ.ਐਕਸ. ਮੀਡੀਆ ਕੇਸ 'ਚ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੂੰ ਸੀ.ਬੀ.ਆਈ. ਕੋਰਟ ਵਲੋਂ ਇਕ ਵਾਰ ਫਿਰ ਝਟਕਾ ਲੱਗਾ ਹੈ। ਕੋਰਟ ਨੇ ਚਿਦਾਂਬਰਮ ਦੀ ਨਿਆਇਕ ਹਿਰਾਸਤ 17 ਅਕਤੂਬਰ ਤੱਕ ਵਧਾ ਦਿੱਤੀ ਹੈ। ਚਿਦਾਂਬਰਮ (74) ਨੇ ਸਿਹਤ ਸੰਬੰਧੀ ਸਮੱਸਿਆਵਾਂ ਦਾ ਹਵਾਲਾ ਦਿੰਦੇ ਹੋਏ ਤਿਹਾੜ ਜੇਲ 'ਚ ਘਰ ਦਾ ਖਾਣਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਸੀ.ਬੀ.ਆਈ. ਨੇ ਚਿਦਾਂਬਰਮ ਨੂੰ 21 ਅਗਸਤ ਨੂੰ ਜ਼ੋਰ ਬਾਗ ਸਥਿਤ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਸੀ।
ਦੱਸਣਯੋਗ ਹੈ ਕਿ ਚਿਦਾਂਬਰਮ ਨੂੰ ਸੀ.ਬੀ.ਆਈ. ਨੇ 21 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ। ਸੀ.ਬੀ.ਆਈ. ਅਤੇ ਈ.ਡੀ. ਨੇ ਆਈ.ਐੱਨ.ਐਕਸ. ਮੀਡੀਆ ਦੀ ਪ੍ਰਮੋਟਰ ਇੰਦਰਾਣੀ ਮੁਖਰਜੀ ਅਤੇ ਉਨ੍ਹਾਂ ਦੇ ਪਤੀ ਪੀਟਰ ਮੁਖਰਜੀ ਦੇ ਬਿਆਨਾਂ ਦੇ ਆਧਾਰ 'ਤੇ ਚਿਦਾਂਬਰਮ 'ਤੇ ਸ਼ਿਕੰਜਾ ਕੱਸਿਆ। ਜਾਂਚ ਹਾਲੇ ਜਾਰੀ ਹੈ ਅਤੇ ਮਾਮਲੇ 'ਚ ਕਈ ਗੜਬੜੀਆਂ ਪਾਈਆਂ ਗਈਆਂ ਹਨ। ਦੋਸ਼ ਹੈ ਕਿ ਆਈ.ਐੱਨ.ਐਕਸ. ਮੀਡੀਆ ਗਰੁੱਪ ਨੂੰ 2007 'ਚ 305 ਕਰੋੜ ਰੁਪਏ ਦਾ ਵਿਦੇਸ਼ੀ ਧਨ ਹਾਸਲ ਕਰਨ ਲਈ ਵਿਦੇਸ਼ੀ ਨਿਵੇਸ਼ ਪ੍ਰਮੋਸ਼ਨ ਬੋਰਡ ਦੀ ਮਨਜ਼ੂਰੀ 'ਚ ਬੇਨਿਯਮੀ ਵਰਤੀ ਗਈ। ਉਸ ਦੌਰਾਨ ਪੀ. ਚਿਦਾਂਬਰਮ ਵਿੱਤ ਮੰਤਰੀ ਸਨ। ਉਹ 5 ਸਤੰਬਰ ਤੋਂ ਹੀ ਤਿਹਾੜ ਜੇਲ 'ਚ ਹਨ।