ਪੈਕੇਜਿੰਗ ਕੰਪਨੀ ''ਚ ਲੱਗੀ ਭਿਆਨਕ ਅੱਗ, ਸੁਰੱਖਿਅਤ ਕੱਢੇ ਗਏ 100 ਤੋਂ ਵੱਧ ਕਰਮਚਾਰੀ
Tuesday, Oct 06, 2026 - 01:12 PM (IST)
ਸ਼ਿਮਲਾ (ਏਜੰਸੀ)- ਹਿਮਾਚਲ ਪ੍ਰਦੇਸ਼ 'ਚ ਸੋਲਨ ਜ਼ਿਲ੍ਹੇ ਦੇ ਬੱਦੀ 'ਚ ਇਕ ਪੈਕੇਜਿੰਗ ਕੰਪਨੀ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਤੋਂ ਬਾਅਦ 100 ਤੋਂ ਵੱਧ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਨੂੰ ਲਗਾਇਆ ਗਿਆ। ਪੁਲਸ ਅਨੁਸਾਰ, ਸੋਮਵਾਰ ਸ਼ਾਮ ਵਿੰਟੇਕ ਪੈਕੇਜਿੰਗ 'ਚ ਅੱਗ ਲੱਗੀ ਅਤੇ ਦੇਖਦੇ ਹੀ ਦੇਖਦੇ ਇਮਾਰਤ 'ਚ ਫੈਲ ਗਈ। ਅੱਗ ਨੇ ਕੰਪਨੀ ਦੀ ਇਕ ਮੰਜ਼ਿਲ ਨੂੰ ਆਪਣੀ ਲਪੇਟ 'ਚ ਲੈ ਲਿਆ।
ਪੁਲਸ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦੀ ਮੁਹਿੰਮ ਸ਼ੁਰੂ ਕੀਤੀ। ਅੱਗ 'ਤੇ ਕਾਬੂ ਪਾਉਣ ਲਈ ਕਰੀਬ 7 ਫਾਇਰ ਬ੍ਰਿਗੇਡ ਗੱਡੀਆਂ ਲਗਾਈਆਂ ਗਈਆਂ। ਇਨ੍ਹਾਂ 'ਚ ਬੱਦੀ ਤੋਂ 4, ਨਾਲਾਗੜ੍ਹ ਤੋਂ ਇਕ ਅਤੇ ਨੇੜੇ-ਤੇੜੇ ਦੀਆਂ ਉਦਯੋਗਿਕ ਇਕਾਈਆਂ ਤੋਂ 2 ਫਾਇਰ ਬ੍ਰਿਗੇਡ ਗੱਡੀਆਂ ਸ਼ਾਮਲ ਸਨ। ਘਟਨਾ 'ਚ ਕਿਸੇ ਦੇ ਹਤਾਹਤ ਹੋਣ ਦੀ ਸੂਚਨਾ ਨਹੀਂ ਹੈ, ਹਾਲਾਂਕਿ ਕੰਪਨੀ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਬੱਦੀ ਦੇ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐੱਸਡੀਐੱਮ) ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਨੁਕਸਾਨ ਦੀ ਕੁੱਲ ਮਾਤਰਾ ਦਾ ਮੁਲਾਂਕਣ ਸੰਬੰਧਤ ਵਿਭਾਗਾਂ ਦੀਆਂ ਟੀਮਾਂ ਕਰਨਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
