Pahalgam Attack: ਸਰਕਾਰ ਵਲੋਂ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ

Wednesday, Apr 23, 2025 - 01:11 PM (IST)

Pahalgam Attack: ਸਰਕਾਰ ਵਲੋਂ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ

ਸ਼੍ਰੀਨਗਰ- ਜੰਮੂ-ਕਸ਼ਮੀਰ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ 'ਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਨੂੰ 10-10 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ। ਇਸ ਐਲਾਨ ਤੋਂ ਬਾਅਦ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਮੈਂ ਕੱਲ੍ਹ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਹੁਤ ਹੈਰਾਨ ਅਤੇ ਦੁਖੀ ਹਾਂ। ਬੇਕਸੂਰ ਨਾਗਰਿਕਾਂ ਵਿਰੁੱਧ ਇਸ ਬੇਰਹਿਮ ਅਤੇ ਅਣਮਨੁੱਖੀ ਕਾਰਵਾਈ ਦੀ ਸਾਡੇ ਸਮਾਜ 'ਚ ਕੋਈ ਥਾਂ ਨਹੀਂ ਹੈ। ਅਸੀਂ ਇਸ ਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਮਰਨ ਵਾਲਿਆਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦੇ ਹਾਂ।

ਇਹ ਵੀ ਪੜ੍ਹੋ- ਸੜਕਾਂ 'ਤੇ ਸੰਨਾਟਾ; ਦੁਕਾਨਾਂ 'ਤੇ ਤਾਲੇ, 35 ਸਾਲਾਂ 'ਚ ਪਹਿਲੀ ਵਾਰ 'ਕਸ਼ਮੀਰ ਬੰਦ'

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਰਾਸ਼ੀ ਆਪਣੇ ਅਜ਼ੀਜ਼ਾਂ ਦੇ ਨੁਕਸਾਨ ਦੀ ਭਰਪਾਈ ਨਹੀਂ ਕਰ ਸਕਦਾ ਪਰ ਸਮਰਥਨ ਅਤੇ ਏਕਤਾ ਦੇ ਪ੍ਰਤੀਕ ਵਜੋਂ ਜੰਮੂ-ਕਸ਼ਮੀਰ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਲਈ 10-10 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਐਲਾਨ ਕਰਦੀ ਹੈ। ਮੁੱਖ ਮੰਤਰੀ ਨੇ ਗੰਭੀਰ ਜ਼ਖਮੀਆਂ ਲਈ 2-2 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਲਈ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ। ਅਬਦੁੱਲਾ ਨੇ ਕਿਹਾ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਨਮਾਨਜਨਕ ਢੰਗ ਨਾਲ ਉਨ੍ਹਾਂ ਦੇ ਘਰਾਂ ਤੱਕ ਭੇਜਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਅਬਦੁੱਲਾ ਨੇ ਕਿਹਾ ਕਿ ਜ਼ਖਮੀਆਂ ਨੂੰ ਸਭ ਤੋਂ ਵਧੀਆ ਡਾਕਟਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਾਡੀ ਹਮਦਰਦੀ ਦੁਖੀ ਪਰਿਵਾਰਾਂ ਨਾਲ ਹੈ। ਅਸੀਂ ਤੁਹਾਡੇ ਦੁੱਖ ਨੂੰ ਸਾਂਝਾ ਕਰਦੇ ਹਾਂ ਅਤੇ ਇਸ ਮੁਸ਼ਕਲ ਸਮੇਂ ਵਿਚ ਤੁਹਾਡੇ ਨਾਲ ਖੜ੍ਹੇ ਹਾਂ।

ਇਹ ਵੀ ਪੜ੍ਹੋ- ਪਹਿਲਗਾਮ ਅੱਤਵਾਦੀ ਹਮਲੇ 'ਚ ਹਰਿਆਣਾ ਦੇ ਨੇਵੀ ਅਫਸਰ ਦੀ ਮੌਤ, ਹਨੀਮੂਨ ਲਈ ਗਏ ਸੀ ਘੁੰਮਣ

ਦੱਸਣਯੋਗ ਹੈ ਕਿ ਮੰਗਲਵਾਰ ਨੂੰ ਦੱਖਣੀ ਕਸ਼ਮੀਰ ਦੇ ਪਹਿਲਗਾਮ ਕਸਬੇ ਨੇੜੇ 'ਮਿੰਨੀ ਸਵਿਟਜ਼ਰਲੈਂਡ' ਵਜੋਂ ਜਾਣੇ ਜਾਂਦੇ ਸੈਰ-ਸਪਾਟਾ ਸਥਾਨ ਬੈਸਰਾਨ 'ਤੇ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 26 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਇਨ੍ਹਾਂ 'ਚੋਂ ਜ਼ਿਆਦਾਤਰ ਸੈਲਾਨੀ ਸਨ। ਮ੍ਰਿਤਕਾਂ ਵਿਚ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਅਤੇ ਨੇਪਾਲ ਦੇ ਦੋ ਵਿਦੇਸ਼ੀ ਅਤੇ ਦੋ ਸਥਾਨਕ ਲੋਕ ਸ਼ਾਮਲ ਸਨ। ਮੁੱਖ ਮੰਤਰੀ ਨੇ ਕਿਹਾ ਕਿ ਅੱਤਵਾਦ ਕਦੇ ਵੀ ਸਾਡੇ ਇਰਾਦੇ ਨੂੰ ਨਹੀਂ ਤੋੜ ਸਕੇਗਾ। ਅਸੀਂ ਉਦੋਂ ਤੱਕ ਆਰਾਮ ਨਹੀਂ ਕਰਾਂਗੇ ਜਦੋਂ ਤੱਕ ਇਸ ਘਿਨਾਉਣੇ ਅਪਰਾਧ ਵਿਚ ਸ਼ਾਮਲ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿਚ ਨਹੀਂ ਲਿਆਂਦਾ ਜਾਂਦਾ।

ਇਹ ਵੀ ਪੜ੍ਹੋ- ਪਹਿਲਗਾਮ ਹਮਲਾ; ‘ਭੇਲਪੂਰੀ ਖਾਂਦਿਆਂ ਪੁੱਛਿਆ ਮੁਸਲਿਮ ਹੋ? ਫਿਰ ਮਾਰ 'ਤੀ ਗੋਲੀ’

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News