ਪਹਿਲਗਾਮ ਹਮਲਾ : ਦਿੱਲੀ ''ਚ ਪਾਕਿਸਤਾਨ ਹਾਈ ਕਮਿਸ਼ਨ ਕੋਲ ਲੋਕਾਂ ਨੇ ਕੀਤਾ ਪ੍ਰਦਰਸ਼ਨ

Thursday, Apr 24, 2025 - 01:04 PM (IST)

ਪਹਿਲਗਾਮ ਹਮਲਾ : ਦਿੱਲੀ ''ਚ ਪਾਕਿਸਤਾਨ ਹਾਈ ਕਮਿਸ਼ਨ ਕੋਲ ਲੋਕਾਂ ਨੇ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ- ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ 'ਚ ਇੱਥੇ ਪਾਕਿਸਤਾਨ ਹਾਈ ਕਮਿਸ਼ਨ ਕੋਲ 500 ਤੋਂ ਵੱਧ ਲੋਕਾਂ ਨੇ ਪ੍ਰਦਰਸ਼ਨ ਕੀਤਾ। ਇਸ ਹਮਲੇ 'ਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ 'ਚ ਜ਼ਿਆਦਾਤਰ ਸੈਲਾਨੀ ਸਨ। ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਤਖ਼ਤੀਆਂ ਚੁੱਕ ਕੇ ਗੁਆਂਢੀ ਦੇਸ਼ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਤੇ ਪਾਕਿਸਤਾਨ 'ਤੇ ਭਾਰਤ 'ਚ ਅੱਤਵਾਦੀ ਗਤੀਵਿਧੀਆਂ ਨੂੰ ਸਮਰਥਨ ਦੇਣ ਦਾ ਦੋਸ਼ ਲਗਾਇਆ। ਇਸ ਵਿਰੋਧ ਪ੍ਰਦਰਸ਼ਨ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਰਕਰ ਵੀ ਸ਼ਾਮਲ ਸਨ। ਇਸ ਤੋਂ ਇਲਾਵਾ,'ਅੱਤਵਾਦ ਵਿਰੋਧੀ ਐਕਸ਼ਨ ਫੋਰਮ' ਵਰਗੇ ਕਈ ਸਮਾਜਿਕ ਸੰਗਠਨਾਂ ਨੇ ਵੀ ਪ੍ਰਦਰਸ਼ਨ 'ਚ ਹਿੱਸਾ ਲਿਆ। ਅੱਤਵਾਦ ਵਿਰੋਧੀ ਐਕਸ਼ਨ ਫੋਰਮ ਦੇ ਇਕ ਮੈਂਬਰ ਨੇ ਦੱਸਿਆ,"ਪਹਿਲਾਂ ਸਰਕਾਰ ਨੇ ਇਕ ਸਰਜੀਕਲ ਸਟ੍ਰਾਈਕ ਕੀਤੀ ਸੀ। ਅਸੀਂ ਅੱਤਵਾਦ ਨੂੰ ਖਤਮ ਕਰਨ ਲਈ ਦੁਬਾਰਾ ਅਜਿਹੀ ਕਾਰਵਾਈ ਦੀ ਮੰਗ ਕਰਦੇ ਹਾਂ। ਇਹ ਬੇਕਸੂਰ ਸੈਲਾਨੀਆਂ 'ਤੇ ਇਕ ਸ਼ਰਮਨਾਕ ਹਮਲਾ ਸੀ।"

PunjabKesari

ਇਹ ਵੀ ਪੜ੍ਹੋ : ਸਿਰਫ਼ ਪੁਰਸ਼ ਹੀ ਕਿਉਂ? ਪਹਿਲਗਾਮ ਹਮਲੇ 'ਚ ਔਰਤਾਂ ਨੂੰ ਬਖਸ਼ਿਆ! ਦੇਖੋ 26 ਮ੍ਰਿਤਕਾਂ ਦੀ ਪੂਰੀ Detail

ਉਨ੍ਹਾਂ ਕਿਹਾ,''ਸਾਨੂੰ ਭਰੋਸਾ ਹੈ ਕਿ ਸਰਕਾਰ ਨੇ ਪਹਿਲਾਂ ਹੀ ਯੋਜਨਾ ਬਣਾ ਲਈ ਹੋਵੇਗੀ।'' ਇਸ ਵਿਚ, ਕਈ ਸੰਗਠਨਾਂ ਵਲੋਂ ਪ੍ਰਦਰਸ਼ਨ ਦੀ ਅਪੀਲ ਕੀਤੇ ਜਾਣ ਤੋਂ ਬਾਅਦ ਦਿੱਲੀ ਸਰਕਾਰ ਨੇ ਹਾਈ ਕਮਿਸ਼ਨ ਦੇ ਬਾਹਰ ਸੁਰੱਖਿਆ ਵਧਾ ਦਿੱਤੀ। ਦਿੱਲੀ ਪੁਲਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਹਾਈ ਕਮਿਸ਼ਨ ਤੋਂ ਕਰੀਬ 500 ਮੀਟਰ ਦੀ ਦੂਰੀ 'ਤੇ ਬੈਰੀਕੇਡ ਲਗਾਏ ਗਏ ਹਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਉੱਥੇ ਰੋਕ ਦਿੱਤਾ ਗਿਆ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ,''ਸਾਨੂੰ ਸੂਚਨਾ ਮਿਲੀ ਹੈ ਕਿ ਕਈ ਸੰਗਠਨਾਂ ਨੇ ਪਾਕਿਸਤਾਨ ਹਾਈ ਕਮਿਸ਼ਨ ਕੋਲ ਤ੍ਰਿਮੂਰਤੀ ਚੌਕ 'ਤੇ ਪ੍ਰਦਰਸ਼ਨ ਦੀ ਅਪੀਲ ਕੀਤੀ ਹੈ। ਅਸੀਂ ਇਲਾਕੇ 'ਚ ਬੈਰੀਕੇਡ ਲਗਾਏ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਵਿਗਾੜਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।'' ਉਨ੍ਹਾਂ ਕਿਹਾ ਕਿ ਆਵਾਜਾਈ 'ਚ 'ਜ਼ਰੂਰੀ' ਮਾਰਗ ਪਰਿਵਰਤਨ ਕੀਤਾ ਗਿਆ ਹੈ। ਕੁਝ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ 'ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ ਪਰ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਉੱਥੋਂ ਹਟਾ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News