ਪਹਿਲਗਾਮ ਹਮਲੇ ਮਗਰੋਂ ਭਾਰਤ ਨੇ ਪਾਕਿਸਤਾਨੀ ਨਾਗਰਿਕਾਂ ਦੀ ਵੀਜ਼ਾ ਸਰਵਿਸ ਕੀਤੀ ਸਸਪੈਂਡ
Thursday, Apr 24, 2025 - 04:28 PM (IST)

ਨਵੀਂ ਦਿੱਲੀ- ਸਰਕਾਰ ਨੇ ਜੰਮੂ ਕਸ਼ਮੀਰ 'ਚ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਕੈਬਨਿਟ ਦੀ ਸੁਰੱਖਿਆ ਮਾਮਲਿਆਂ ਦੀ ਕਮੇਟੀ ਵਲੋਂ ਲਏ ਗਏ ਫ਼ੈਸਲਿਆਂ ਦੇ ਕ੍ਰਮ 'ਚ ਪਾਕਿਸਤਾਨੀ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਤੋਂ ਸਸਪੈਂਡ ਕਰਨ ਦਾ ਫ਼ੈਸਲਾ ਕੀਤਾ। ਵਿਦੇਸ਼ ਮੰਤਰਾਲਾ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਭਾਰਤ ਵਲੋਂ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਸਾਰੇ ਮੌਜੂਦਾ ਵੈਧ ਵੀਜ਼ਾ 27 ਅਪ੍ਰੈਲ ਤੋਂ ਰੱਦ ਕਰ ਦਿੱਤੇ ਗਏ ਹਨ। ਹਾਲਾਂਕਿ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਮੈਡੀਕਲ ਵੀਜ਼ਾ ਸਿਰਫ਼ 29 ਅਪ੍ਰੈਲ ਤੱਕ ਵੈਧ ਹੋਣਗੇ। ਮੌਜੂਦਾ ਸਮੇਂ ਭਾਰਤ 'ਚ ਮੌਜੂਦ ਸਾਰੇ ਪਾਕਿਸਤਾਨੀ ਨਾਗਰਿਕਾਂ ਨੂੰ ਸੋਧ ਸਮੇਂ ਹੱਦ ਦੇ ਹਿਸਾਬ ਨਾਲ ਵੀਜ਼ੇ ਦੀ ਸਮਾਪਤੀ ਤੋਂ ਪਹਿਲਾਂ ਭਾਰਤ ਛੱਡਣਾ ਹੋਵੇਗਾ। ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਭਾਰਤੀ ਨਾਗਰਿਕਾਂ ਨੂੰ ਪਾਕਿਸਤਾਨ ਦੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ। ਪਾਕਿਸਤਾਨ 'ਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਵੀ ਜਲਦ ਤੋਂ ਜਲਦ ਭਾਰਤ ਆਉਣ ਦੀ ਸਲਾਹ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ : ਆਖ਼ਿਰ ਕੀ ਹੁੰਦੈ ਕਲਮਾ ? ਜੋ ਨਾ ਪੜ੍ਹਨ 'ਤੇ ਅੱਤਵਾਦੀਆਂ ਨੇ ਗੋਲ਼ੀਆਂ ਨਾਲ ਭੁੰਨ੍ਹ'ਤੇ ਟੂਰਿਸਟ
ਦੱਸਣਯੋਗ ਹੈ ਕਿ ਦੱਖਣੀ ਕਸ਼ਮੀਰ ਦੇ ਪਹਿਲਗਾਮ 'ਚ ਮੰਗਲਵਾਰ ਦੁਪਹਿਰ ਨੂੰ ਹੋਏ ਇੱਕ ਅੱਤਵਾਦੀ ਹਮਲੇ 'ਚ 26 ਲੋਕ ਮਾਰੇ ਗਏ, ਜਿਨ੍ਹਾਂ 'ਚ ਜ਼ਿਆਦਾਤਰ ਸੈਲਾਨੀ ਸਨ। ਪਹਾੜਾਂ ਦੀ ਗੋਦ 'ਚ ਵਸੇ ਇਸ ਸੁੰਦਰ ਸਥਾਨ 'ਤੇ ਪਹੁੰਚਣ ਵਾਲੇ ਸੈਲਾਨੀਆਂ ਨੇ ਸ਼ਾਇਦ ਹੀ ਸੋਚਿਆ ਹੋਵੇਗਾ ਕਿ ਉਨ੍ਹਾਂ ਦੀਆਂ ਛੁੱਟੀਆਂ ਦੀਆਂ ਤਸਵੀਰਾਂ ਕਿਸੇ ਕਾਲੀਆਂ ਖ਼ਬਰਾਂ ਦੀਆਂ ਸੁਰਖੀਆਂ 'ਚ ਬਦਲ ਜਾਣਗੀਆਂ। ਇਹ 2019 'ਚ ਹੋਏ ਪੁਲਵਾਮਾ ਹਮਲੇ ਤੋਂ ਬਾਅਦ ਕਸ਼ਮੀਰ 'ਚ ਸਭ ਤੋਂ ਵੱਡਾ ਹਮਲਾ ਹੈ। ਪੁਲਵਾਮਾ ਹਮਲੇ 'ਚ ਕੇਂਦਰੀ ਰਿਜ਼ਰਵ ਪੁਲਸ ਬਲ (CRPF) ਦੇ 40 ਜਵਾਨ ਸ਼ਹੀਦ ਹੋ ਗਏ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8