ਪਹਿਲਗਾਮ ਹਮਲਾ : ਰਾਹੁਲ ਗਾਂਧੀ ਨੇ CM ਉਮਰ ਅਬਦੁੱਲਾ ਨਾਲ ਕੀਤੀ ਮੁਲਾਕਾਤ
Friday, Apr 25, 2025 - 04:00 PM (IST)

ਸ਼੍ਰੀਨਗਰ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਪਹਿਲਗਾਮ 'ਚ ਸੈਲਾਨੀਆਂ 'ਤੇ ਹੋਏ ਅੱਤਵਾਦੀ ਹਮਲੇ ਦੇ ਮਾਮਲੇ 'ਤੇ ਚਰਚਾ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਅਬਦੁੱਲਾ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਥੇ ਫ਼ੌਜ ਦੇ ਹਸਪਤਾਲ 'ਚ ਜ਼ਖ਼ਮੀ ਸੈਲਾਨੀਆਂ ਨਾਲ ਗੱਲਬਾਤ ਕੀਤੀ।
ਦੱਖਣੀ ਕਸ਼ਮੀਰ ਦੇ ਪਹਿਲਗਾਮ 'ਚ ਇਕ ਮੁੱਖ ਸੈਰ-ਸਪਾਟਾ ਸਥਾਨ 'ਤੇ ਮੰਗਲਵਾਰ ਨੂੰ ਅੱਤਵਾਦੀਆਂ ਨੇ ਹਮਲਾ ਕੀਤਾ, ਜਿਸ 'ਚ 26 ਲੋਕ ਮਾਰੇ ਗਏ ਸਨ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵਪਾਰ ਸੰਗਠਨਾਂ ਅਤੇ ਸੈਰ-ਸਪਾਟਾ ਖੇਤਰ ਦੇ ਪ੍ਰਤੀਨਿਧੀਆਂ ਅਤੇ ਵਿਦਿਆਰਥੀ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8