ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਗ੍ਰਿਫ਼ਤਾਰ ਕੀਤੇ 71 ''ਦੇਸ਼ਧ੍ਰੋਹੀ''
Monday, May 19, 2025 - 12:50 PM (IST)

ਗੁਹਾਟੀ- ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸ਼ਰਮਾ ਨੇ ਸੋਮਵਾਰ ਨੂੰ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ 'ਦੇਸ਼ ਵਿਰੋਧੀ' ਗਤੀਵਿਧੀਆਂ 'ਚ ਸ਼ਾਮਲ ਹੋਣ ਦੇ ਦੋਸ਼ 'ਚ ਤਿੰਨ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਰਾਜ 'ਚ ਅਜਿਹੇ ਮਾਮਲਿਆਂ 'ਚ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਗਿਣਤੀ 71 ਹੋ ਗਈ ਹੈ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਸ਼ਰਮਾ ਨੇ ਕਿਹਾ ਕਿ ਕੋਕਰਾਝਾਰ, ਗੋਲਪਾਰਾ ਅਤੇ ਦੱਖਣੀ ਸਲਮਾਰਾ-ਮਾਨਕਾਚਰ ਜ਼ਿਲ੍ਹਿਆਂ ਤੋਂ ਇਕ-ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ,“71 ਗੱਦਾਰ ਹੁਣ ਸਲਾਖਾਂ ਪਿੱਛੇ ਹਨ! ਆਸਾਮ ਪੁਲਸ ਡਿਜੀਟਲ ਮਾਧਿਅਮਾਂ 'ਤੇ ਸਖ਼ਤ ਨਜ਼ਰ ਰੱਖ ਰਹੀ ਹੈ।''
ਇਸ ਤੋਂ ਪਹਿਲਾਂ ਵਿਰੋਧੀ ਦਲ ਆਲ ਇੰਡੀਆ ਯੂਨਾਈਟੇਡ ਡੈਮੋਕ੍ਰੇਟਿਕ ਫਰੰਟ (ਯੂਆਈਯੂਡੀਐੱਫ) ਵਿਧਾਇਕ ਅਮੀਨੁਲ ਇਸਲਾਮ ਨੂੰ ਪਾਕਿਸਤਾਨ ਅਤੇ ਪਹਿਲਗਾਮ ਅੱਤਵਾਦ ਹਮਲੇ 'ਚ ਉਸ ਦੀ ਸ਼ਮੂਲੀਅਤ ਦਾ ਬਚਾਅ ਕਰਨ ਲਈ ਦੇਸ਼ਧ੍ਰੋਹ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਇਸਲਾਮ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ (ਰਾਸੁਕਾ) ਦੇ ਅਧੀਨ ਹਿਰਾਸਤ 'ਚ ਲਿਆ ਗਿਆ ਸੀ। ਪਿਛਲੇ ਮਹੀਨੇ ਜੰਮੂ ਕਸ਼ਮੀਰ ਦੇ ਪਹਿਲਗਾਮ 'ਚ ਅੱਤਵਾਦੀ ਹਮਲੇ ਤੋਂ ਬਾਅਦ 2 ਮਈ ਨੂੰ ਸ਼ਰਮਾ ਨੇ 'ਪਾਕਿਸਤਾਨ ਜ਼ਿੰਦਾਬਾਦ' ਦਾ ਨਾਅਰਾ ਲਗਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e