ਮਾਰੇ ਗਏ ਅੱਤਵਾਦੀਆਂ ਦੀ ਸ਼ਮੂਲੀਅਤ ਵਿਗਿਆਨਕ ਤੌਰ ’ਤੇ ਸਾਬਤ ਹੋਈ : ਸ਼ਾਹ
Thursday, Jul 31, 2025 - 12:38 AM (IST)

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਰਾਜ ਸਭਾ ਵਿਚ ਕਿਹਾ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ 26 ਬੇਕਸੂਰ ਲੋਕਾਂ ਨੂੰ ਮਾਰਨ ਵਾਲੇ 3 ਅੱਤਵਾਦੀ ‘ਆਪ੍ਰੇਸ਼ਨ ਮਹਾਦੇਵ’ ਤਹਿਤ ਮੁਕਾਬਲੇ ਵਿਚ ਮਾਰੇ ਜਾ ਚੁੱਕੇ ਹਨ ਅਤੇ ਇਸ ਹਮਲੇ ਵਿਚ ਉਨ੍ਹਾਂ ਦੀ ਸ਼ਮੂਲੀਅਤ ਵਿਗਿਆਨਕ ਤੌਰ ’ਤੇ ਸਾਬਤ ਹੋ ਚੁੱਕੀ ਹੈ। ਸ਼ਾਹ ਨੇ ਰਾਜ ਸਭਾ ਵਿਚ ਵਿਸ਼ੇਸ਼ ਚਰਚਾ ਵਿਚ ਦਖਲ ਦਿੰਦੇ ਹੋਏ ਇਹ ਗੱਲ ਕਹੀ। ਇਸ ਦੇ ਨਾਲ ਹੀ ਸ਼ਾਹ ਨੇ ਕਾਂਗਰਸ ’ਤੇ ਦੋਸ਼ ਲਾਇਆ ਕਿ ਉਹ ਆਪਣੀ ਵੋਟ ਬੈਂਕ ਅਤੇ ਤੁਸ਼ਟੀਕਰਨ ਨੀਤੀ ਕਾਰਨ ਪਾਕਿਸਤਾਨ ਅਤੇ ਅੱਤਵਾਦੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।