ਪਹਿਲਗਾਮ ''ਚ ਸੈਲਾਨੀਆਂ ਨੂੰ ਮਾਰਨ ਵਾਲੇ ਤਿੰਨੋਂ ਅੱਤਵਾਦੀ ਮਾਰੇ ਗਏ, ਲੋਕ ਸਭਾ ''ਚ ਅਮਿਤ ਸ਼ਾਹ ਦਾ ਵੱਡਾ ਬਿਆਨ
Tuesday, Jul 29, 2025 - 12:38 PM (IST)

ਨਵੀਂ ਦਿੱਲੀ : ਸੰਸਦ ਵਿੱਚ ਅੱਜ ਵੀ ਆਪ੍ਰੇਸ਼ਨ ਸਿੰਦੂਰ 'ਤੇ ਬਹਿਸ ਜਾਰੀ ਹੈ। ਸੋਮਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬਹਿਸ ਸ਼ੁਰੂ ਕੀਤੀ ਸੀ ਅਤੇ ਅੱਜ ਵੀ ਇਸ ਸਬੰਧ ਵਿਚ ਬਹਿਸ ਜਾਰੀ ਹੈ। ਲੋਕ ਸਭਾ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਹਿਲਗਾਮ ਹਮਲੇ 'ਤੇ ਸਦਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਹਿਲਗਾਮ ਵਿੱਚ ਸੈਲਾਨੀਆਂ ਨੂੰ ਗੋਲੀਆਂ ਮਾਰ ਕੇ ਮਾਰਨ ਵਾਲੇ ਤਿੰਨੋਂ ਅੱਤਵਾਦੀ ਮਾਰੇ ਗਏ ਹਨ। ਉਹਨਾਂ ਕਿਹਾ ਕਿ ਕੱਲ੍ਹ ਆਪ੍ਰੇਸ਼ਨ ਮਹਾਦੇਵ ਵਿੱਚ ਪਹਿਲਗਾਮ ਹਮਲੇ ਵਿੱਚ ਸ਼ਾਮਲ ਤਿੰਨ ਅੱਤਵਾਦੀ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਮਾਰੇ ਗਏ ਸਨ। ਫੌਜ, ਸੀਆਰਪੀਐਫ ਅਤੇ ਕਸ਼ਮੀਰ ਪੁਲਸ ਦੇ ਇੱਕ ਆਪ੍ਰੇਸ਼ਨ ਵਿੱਚ ਤਿੰਨ ਅੱਤਵਾਦੀ ਸੁਲੇਮਾਨ, ਅਫਰਾਨ ਅਤੇ ਜਿਬਰਾਨ ਮਾਰੇ ਗਏ ਸਨ।
ਇਹ ਵੀ ਪੜ੍ਹੋ - ਹੋਮ ਗਾਰਡ ਭਰਤੀ ਦੌੜ 'ਚ ਬੇਹੋਸ਼ ਹੋਈ ਔਰਤ, ਹਸਪਤਾਲ ਲਿਜਾਂਦੇ ਸਮੇਂ ਐਂਬੂਲੈਂਸ 'ਚ ਹੋਇਆ ਸਮੂਹਿਕ ਬਲਾਤਕਾਰ
ਉਹਨਾਂ ਕਿਹਾ ਕਿ ਸਾਡੇ ਕੋਲ ਬਹੁਤ ਸਾਰੇ ਸਬੂਤ ਹਨ ਕਿ ਸੁਲੇਮਾਨ ਲਸ਼ਕਰ ਦਾ ਕਮਾਂਡਰ ਸੀ ਅਤੇ ਪਹਿਲਗਾਮ ਹਮਲੇ ਅਤੇ ਗਗਨਵੀਰ ਅੱਤਵਾਦੀ ਹਮਲੇ ਵਿੱਚ ਸ਼ਾਮਲ ਸੀ। ਅਫਰਾਨ ਅਤੇ ਜਿਬਰਾਨ ਏ ਗ੍ਰੇਡ ਅੱਤਵਾਦੀ ਸਨ। ਮੈਂ ਸਦਨ ਨੂੰ ਦੱਸਣਾ ਚਾਹੁੰਦਾ ਹਾਂ, "ਜਿਨ੍ਹਾਂ ਨੇ ਬੈਸਰਨ ਘਾਟੀ ਵਿੱਚ ਸਾਡੇ 26 ਲੋਕਾਂ ਨੂੰ ਮਾਰਿਆ, ਉਹ ਤਿੰਨੋਂ ਅੱਤਵਾਦੀ ਮਾਰੇ ਗਏ।" ਅਮਿਤ ਸ਼ਾਹ ਨੇ ਕਿਹਾ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ 4 ਲੋਕਾਂ ਨੇ ਕੀਤੀ ਗਈ ਹੈ, ਜੋ ਇਸ ਘਟਨਾ ਦਾ ਸ਼ਿਕਾਰ ਹੋਏ ਸਨ। ਹਥਿਆਰਬੰਦ ਬਲਾਂ ਨੂੰ ਕਾਰਵਾਈ ਕਰਨ ਦੀ ਪੂਰੀ ਆਜ਼ਾਦੀ ਦਿੱਤੀ ਗਈ ਹੈ। ਫੌਜ ਨੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਅਮਿਤ ਸ਼ਾਹ ਨੇ ਕਿਹਾ ਕਿ 22 ਮਈ ਨੂੰ ਆਈ.ਬੀ. ਨੂੰ ਮਨੁੱਖੀ ਖੁਫੀਆ ਜਾਣਕਾਰੀ ਮਿਲੀ ਸੀ ਕਿ ਦਾਚੀਗਾਮ ਖੇਤਰ ਦੇ ਅੰਦਰ ਅੱਤਵਾਦੀਆਂ ਦੀ ਮੌਜੂਦਗੀ ਦੇਖੀ ਗਈ ਹੈ।
ਇਹ ਵੀ ਪੜ੍ਹੋ - Love marriage ਦਾ ਖੌਫਨਾਕ ਅੰਤ: ਗਰਭਵਤੀ ਪਤਨੀ ਨੂੰ ਮਾਰ ਲਾਸ਼ ਕੋਲ ਬੈਠ ਪੀਤੀ ਸ਼ਰਾਬ, ਖਾਧੀ ਅੰਡੇ ਦੀ ਭੁਰਜੀ
ਸ਼ਾਹ ਨੇ ਕਿਹਾ, "ਅਸੀਂ ਸੁਰੱਖਿਆ ਮੀਟਿੰਗ ਵਿੱਚ ਫ਼ੈਸਲਾ ਕੀਤਾ ਸੀ ਕਿ ਇਹ ਕਾਤਲ ਪਾਕਿਸਤਾਨ ਭੱਜ ਨਹੀਂ ਸਕਣਗੇ।" ਉਨ੍ਹਾਂ ਕਿਹਾ ਕਿ ਪੂਰੀ ਜਾਂਚ ਤੋਂ ਬਾਅਦ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਇਨ੍ਹਾਂ ਤਿੰਨ ਅੱਤਵਾਦੀਆਂ ਨੇ 22 ਅਪ੍ਰੈਲ ਨੂੰ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ 26 ਨਿਰਦੋਸ਼ ਲੋਕਾਂ ਦੀ ਹੱਤਿਆ ਕੀਤੀ ਸੀ। ਅੱਤਵਾਦੀਆਂ ਦੀ ਅਮਰੀਕੀ ਰਾਈਫਲ ਕਬਜ਼ੇ ਵਿਚ ਲੈ ਲਈ ਹੈ।
ਇਹ ਵੀ ਪੜ੍ਹੋ - '2 ਘੰਟੇ ਬਾਅਦ ਉਡਾ ਦੇਵਾਂਗੇ CM ਦਫ਼ਤਰ ਤੇ ਜੈਪੁਰ ਏਅਰਪੋਰਟ', ਅਲਰਟ 'ਤੇ ਸੁਰੱਖਿਆ ਏਜੰਸੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।