ਪਹਿਲਗਾਮ ਹਮਲੇ ''ਚ 26 ਲੋਕਾਂ ਦੀ ਮੌਤ ; 2 ਨਹੀਂ, ਇੰਨੇ ਵਿਦੇਸ਼ੀ ਨਾਗਰਿਕ ਸ਼ਾਮਲ
Thursday, Apr 24, 2025 - 03:47 PM (IST)

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਚ ਮਾਰੇ ਗਏ 26 ਲੋਕਾਂ 'ਚੋਂ ਸਿਰਫ਼ 1 ਵਿਦੇਸ਼ੀ ਨਾਗਰਿਕ ਸੀ, ਜੋ ਕਿ ਨੇਪਾਲ ਦਾ ਰਹਿਣ ਵਾਲਾ ਸੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੱਸਿਆ ਜਾ ਰਿਹਾ ਸੀ ਕਿ ਮ੍ਰਿਤਕਾਂ 'ਚ 2 ਵਿਦੇਸ਼ੀ ਸ਼ਾਮਲ ਸਨ। ਪਰ ਹੁਣ ਸਾਹਮਣੇ ਆ ਰਿਹਾ ਹੈ ਕਿ ਉੱਤਰਾਖੰਡ ਦੇ ਇਕ ਵਾਸੀ ਨੂੰ ਯੂ.ਏ.ਈ. ਦਾ ਨਾਗਰਿਕ ਦੱਸਿਆ ਜਾ ਰਿਹਾ ਸੀ। ਇਸ ਮਗਰੋਂ ਬੁੱਧਵਾਰ ਰਾਤ ਨੂੰ ਸਰਕਾਰੀ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਮ੍ਰਿਤਕਾਂ ਦੀ ਕੁੱਲ ਗਿਣਤੀ 26 ਹੈ, ਜਿਨ੍ਹਾਂ 'ਚੋਂ ਸਿਰਫ਼ 1 ਹੀ ਵਿਦੇਸ਼ੀ ਨਾਗਰਿਕ ਹੈ।
ਇਹ ਵੀ ਪੜ੍ਹੋ- ਅੱਤਵਾਦ ਮਗਰੋਂ 'ਜੰਨਤ' ’ਚ ਛਾਇਆ ਸੰਨਾਟਾ, ਦੇਸ਼ ਭਰ ਤੋਂ ਆ ਰਹੀਆਂ ਬੁਕਿੰਗ ਰੱਦ ਕਰਨ ਦੀਆਂ Requests
ਜਾਣਕਾਰੀ ਦਿੰਦਿਆਂ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ ਗਈ, ਜਿਸ ਵਿੱਚ 25 ਭਾਰਤੀਆਂ ਦੀ ਜਾਨ ਗਈ ਸੀ, ਜਦਕਿ ਇਕ ਨੇਪਾਲੀ ਨਾਗਰਿਕ ਦੀ ਵੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ- ਪਹਿਲਗਾਮ ਹਮਲੇ ਮਗਰੋਂ ਭਾਰਤ ਦੀ ਪਾਕਿਸਤਾਨ ਖ਼ਿਲਾਫ਼ ਇਕ ਹੋਰ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e