5 ਅਕਤੂਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ
Monday, Sep 23, 2024 - 06:17 PM (IST)
ਚੰਡੀਗੜ੍ਹ- 5 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਛੁੱਟੀ ਹੋਵੇਗੀ ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਨੂੰ ਤਨਖ਼ਾਹ ਮਿਲੇਗੀ। ਯਾਨੀ ਕਿ ਮੁਲਾਜ਼ਮਾਂ ਨੂੰ ਪੇਡ ਛੁੱਟੀ ਹੋਵੇਗੀ। ਹਰਿਆਣਾ ਕਿਰਤ ਵਿਭਾਗ ਵਲੋਂ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ ਤਾਂ ਜੋ ਹਰਿਆਣਾ ਸੂਬੇ ਵਿਚ ਰਜਿਸਟਰਡ ਵੋਟਰ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।
ਇਹ ਵੀ ਪੜ੍ਹੋ- ਵੇਖੀ ਬੱਚਿਆਂ ਦੀ ਅਸ਼ਲੀਲ ਫਿਲਮ ਤਾਂ ਹੋਵੇਗਾ ਪਰਚਾ ਦਰਜ: ਸੁਪਰੀਮ ਕੋਰਟ
ਦੱਸਣਯੋਗ ਹੈ ਕਿ ਹਰਿਆਣਾ ਦੀਆਂ 90 ਮੈਂਬਰੀ ਵਿਧਾਨ ਸਭਾ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਸੂਬੇ ਵਿਚ 16 ਅਗਸਤ ਤੋਂ ਚੋਣ ਜ਼ਾਬਤਾ ਲਾਗੂ ਹੈ।
ਇਹ ਵੀ ਪੜ੍ਹੋ- ਆਤਿਸ਼ੀ ਨੇ ਦਿੱਲੀ ਦੀ 8ਵੀਂ ਮੁੱਖ ਮੰਤਰੀ ਵਜੋਂ ਸੰਭਾਲਿਆ ਅਹੁਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8