ਸ਼੍ਰੀਨਗਰ 'ਚ ਦਰਦਨਾਕ ਹਾਦਸਾ, ਕਿਸ਼ਤੀ ਪਲਟਣ ਕਾਰਨ 4 ਵਿਦਿਆਰਥੀਆਂ ਦੀ ਮੌਤ

Tuesday, Apr 16, 2024 - 12:05 PM (IST)

ਸ਼੍ਰੀਨਗਰ 'ਚ ਦਰਦਨਾਕ ਹਾਦਸਾ, ਕਿਸ਼ਤੀ ਪਲਟਣ ਕਾਰਨ 4 ਵਿਦਿਆਰਥੀਆਂ ਦੀ ਮੌਤ

ਸ਼੍ਰੀਨਗਰ  : ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਮੰਗਲਵਾਰ ਨੂੰ ਜੇਹਲਮ ਨਦੀ 'ਚ ਸਕੂਲੀ ਬੱਚਿਆਂ ਸਮੇਤ 20 ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਦੇ ਪਲਟਣ ਨਾਲ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲਾਪਤਾ ਹੋ ਗਏ। ਮਹਾਰਾਜਾ ਹਰੀ ਸਿੰਘ (ਐਸਐਮਐਚਐਸ) ਹਸਪਤਾਲ ਦੇ ਮੈਡੀਕਲ ਸੁਪਰਡੈਂਟ, ਡਾਕਟਰ ਮੁਜ਼ੱਫਰ ਜ਼ਾਗਰ ਨੇ ਦੱਸਿਆ ਕਿ ਸੱਤ ਲੋਕਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚੋਂ ਚਾਰ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਤਿੰਨ ਹੋਰਾਂ ਦਾ ਇੱਥੇ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ :       ਪੁੱਤਰ ਦੇ ਗੁਨਾਹ ਦੀ ਮਾਪਿਆਂ ਨੂੰ ਮਿਲੀ ਸਜ਼ਾ, ਹੋਈ 15 ਸਾਲ ਦੀ ਜੇਲ੍ਹ

ਇਹ ਵੀ ਪੜ੍ਹੋ :     ਅਮਰੀਕੀ ਮੇਅਰ ਨੂੰ ਮਾਰਨ ਦੀ ਧਮਕੀ ਦੇਣ ਵਾਲੀ ਗੁਜਰਾਤੀ ਮੂਲ ਦੀ ਭਾਰਤੀ ਲੜਕੀ ਗ੍ਰਿਫ਼ਤਾਰ

ਸਟੇਟ ਡਿਜ਼ਾਸਟਰ ਰਿਲੀਫ ਫੋਰਸ (ਐੱਸ.ਡੀ.ਆਰ.ਐੱਫ.) ਦੇ ਕਮਾਂਡੈਂਟ ਅਤੁਲ ਸ਼ਰਮਾ ਨੇ ਦੱਸਿਆ ਕਿ ਲਾਪਤਾ ਲੋਕਾਂ ਨੂੰ ਲੱਭਣ ਲਈ ਖੋਜ ਅਤੇ ਬਚਾਅ ਕਾਰਜ ਜਾਰੀ ਹਨ। ਇਸ ਦੌਰਾਨ ਘਟਨਾ ਤੋਂ ਗੁੱਸੇ 'ਚ ਆਏ ਸਥਾਨਕ ਵਾਸੀਆਂ ਨੇ ਇਲਾਕੇ 'ਚ ਪੁਲ ਨਾ ਬਣਾਏ ਜਾਣ 'ਤੇ ਸਰਕਾਰ 'ਤੇ ਹਮਲਾ ਬੋਲਿਆ। ਇੱਕ ਸਥਾਨਕ ਨਿਵਾਸੀ ਨੇ ਦੱਸਿਆ ਕਿ ਪਿਛਲੇ ਦੋ ਦਹਾਕਿਆਂ ਤੋਂ ਪੁਲ 'ਤੇ ਕੰਮ ਚੱਲ ਰਿਹਾ ਸੀ ਅਤੇ ਜੇਕਰ ਪੁਲ ਬਣ ਗਿਆ ਹੁੰਦਾ ਤਾਂ ਇਹ ਹਾਦਸਾ ਟਾਲਿਆ ਜਾ ਸਕਦਾ ਸੀ। ਕਸ਼ਮੀਰ 'ਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਜੇਹਲਮ ਅਤੇ ਕਈ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਅੱਜ ਸਵੇਰੇ ਜੇਹਲਮ ਨਦੀ ਵਿੱਚ ਪਾਣੀ ਹੜ੍ਹ ਦੇ ਖ਼ਤਰੇ ਦੇ ਪੱਧਰ ਦੇ ਆਸਪਾਸ ਵਹਿ ਰਿਹਾ ਸੀ।

ਇਹ ਵੀ ਪੜ੍ਹੋ :     ਜੈਸ਼ੰਕਰ ਦੇ ਈਰਾਨ ਨੂੰ ਕੀਤੇ ਫੋਨ ਕਾਲ ਦਾ ਕਮਾਲ, ਜਹਾਜ਼ 'ਚ ਫਸੇ 17 ਭਾਰਤੀਆਂ ਨੂੰ ਲੈ ਕੇ ਮਿਲੀ ਖੁ਼ਸ਼ਖ਼ਬਰੀ

ਇਹ ਵੀ ਪੜ੍ਹੋ :     ਵੀਡੀਓ 'ਚ ਦੇਖੋ ਕਿਵੇਂ ਇਜ਼ਰਾਇਲੀ ਜਹਾਜ਼ਾਂ ਨੇ ਇਰਾਨ ਦੇ ਸੈਂਕੜੇ ਡਰੋਨ, ਮਿਜ਼ਾਈਲਾਂ ਨੂੰ ਕੀਤਾ ਨਸ਼ਟ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News