ਪਾਕਿ ਫੌਜ ਨੇ ਫਿਰ ਕੀਤਾ ਜੰਗਬੰਦੀ ਸਮਝੌਤੇ ਦਾ ਉਲੰਘਣ
Sunday, Jun 11, 2017 - 02:24 AM (IST)

ਜੰਮੂ — ਪਾਕਿਸਤਾਨ ਨੇ ਇਕ ਵਾਰ ਫਿਰ ਜੰਗਬੰਦੀ ਸਮਝੌਤੇ ਦਾ ਉਲੰਘਣ ਕਰਦੇ ਹੋਏ ਸਰਹੱਦ ਪਾਰ ਤੋਂ ਜੰਮੂ ਕਸ਼ਮੀਰ ਦੇ ਪੁੰਛ ਜ਼ਿਲੇ 'ਚ ਬਿਨ੍ਹਾਂ ਉਕਸਾਵੇ ਦੇ ਗੋਲੀਬਾਰੀ ਕੀਤੀ ਹੈ। ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੰਟਰੋਲ ਲਾਈਨ ਕੋਲ ਸ਼ਨੀਵਾਰ ਰਾਤ 8 ਵਜੇ ਕ੍ਰਿਸ਼ਣਾ ਘਾਟੀ ਸੈਕਟਰ 'ਚ ਪਾਕਿਸਤਾਨ ਨੇ ਗੋਲੀਬਾਰੀ ਕੀਤੀ ਅਤੇ ਮੋਰਟਾਰ ਚਲਾਏ।
ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਗੋਲੀਬਾਰੀ ਦਾ ਭਾਰਤੀ ਫੌਜ ਨੇ ਵੀ ਕਰਾਰਾ ਜਵਾਬ ਦਿੱਤਾ। ਹੁਣ ਤੱਕ ਇਸ ਘਟਨਾ 'ਚ ਕਿਸੇ ਦੇ ਵੀ ਜ਼ਖਮੀ ਹੋਣ ਦੀ ਖਬਰ ਨਹੀਂ ਹੈ। ਇਸ ਤੋਂ ਪਹਿਲਾਂ 3 ਜੂਨ ਨੂੰ ਪਾਕਿਸਤਾਨੀ ਫੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰ ਕੀਤੀ ਗਈ ਗੋਲੀਬਾਰੀ 'ਚ 1 ਔਰਤ ਸਮੇਤ 4 ਨਾਗਰਿਕ ਜ਼ਖਮੀ ਹੋ ਗਏ ਸਨ।