ਪਾਕਿਸਤਾਨ ਸਮਰਥਿਤ ਲਸ਼ਕਰ ਫਰੰਟ ਨੇ ਲਈ ਮਾਤਾ ਵੈਸ਼ਣੋ ਦੇਵੀ ਜਾ ਰਹੀ ਬੱਸ ''ਤੇ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ

06/10/2024 3:02:38 PM

ਨੈਸ਼ਨਲ ਡੈਸਕ- ਪਾਕਿਸਤਾਨ ਸਮਰਥਿਤ ਦਿ ਰੈਜ਼ਿਸਟੈਂਸ ਫਰੰਟ (ਟੀ.ਆਰ.ਐੱਫ.) ਨੇ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ 'ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ 'ਤੇ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਜਿਸ 'ਚ 10 ਲੋਕ ਮਾਰੇ ਗਏ ਸਨ ਅਤੇ 33 ਹੋਰ ਜ਼ਖਮੀ ਹੋ ਗਏ ਸਨ। ਅੱਤਵਾਦੀਆਂ ਦੀ ਭਾਲ ਲਈ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਖੇਤਰ 'ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ, ਗ੍ਰਹਿ ਮੰਤਰਾਲੇ ਦੇ ਸੂਤਰਾਂ ਦਾ ਕਹਿਣਾ ਹੈ ਕਿ ਇਸ ਹਮਲੇ ਦੀ ਜਾਂਚ ਦਾ ਕੰਮ ਨੈਸ਼ਨਲ ਜਾਂਚ ਏਜੰਸੀ (ਐੱਨਆਈਏ) ਨੂੰ ਸੌਂਪਿਆ ਗਿਆ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਸ਼ਿਵ ਖੋੜੀ ਮੰਦਰ ਤੋਂ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਆਧਾਰ ਕੈਂਪ ਕੱਟੜਾ ਵੱਲ ਜਾ ਰਹੀ ਸੀ। ਨੇੜੇ ਦੇ ਜੰਗਲ 'ਚ ਲੁਕੇ ਅੱਤਵਾਦੀਆਂ ਨੇ ਗੱਡੀ 'ਤੇ ਹਮਲਾ ਕਰ ਦਿੱਤਾ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਬੱਸ ਡਰਾਈਵਰ ਨੂੰ ਗੋਲੀ ਲੱਗ ਗਈ ਅਤੇ ਉਸ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਬੱਸ ਖੱਡ 'ਚ ਡਿੱਗ ਗਈ। ਦੱਸ ਦੇਈਏ ਕਿ ਭਾਰਤ ਨੇ 2023 'ਚ ਦ ਰੇਜ਼ਿਸਟੈਂਸ ਫਰੰਟ ਨੂੰ ਅੱਤਵਾਦੀ ਸੰਗਠਨ ਘੋਸ਼ਿਤ ਕੀਤਾ ਸੀ। ਇਸ ਦੀ ਸਥਾਪਨਾ ਜੰਮੂ ਅਤੇ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖ਼ਤਮ ਕਰਨ ਤੋਂ ਬਾਅਦ ਕੀਤੀ ਗਈ ਸੀ ਅਤੇ ਇਹ ਦਰਜਨਾਂ ਅੱਤਵਾਦੀ ਹਮਲਿਆਂ 'ਚ ਸ਼ਾਮਲ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਰਿਆਸੀ ਬੱਸ ਹਮਲੇ 'ਚ 2 ਤੋਂ 3 ਅੱਤਵਾਦੀ ਸ਼ਾਮਲ ਸਨ। ਅੱਤਵਾਦੀ ਉਸੇ ਗਰੁੱਪ ਦਾ ਹਿੱਸਾ ਹਨ ਜਿਸ ਨੇ ਪਿਛਲੇ ਮਹੀਨੇ ਰਾਜੌਰੀ ਅਤੇ ਪੁੰਛ ਵਿਚ ਹੋਰ ਹਮਲੇ ਕੀਤੇ ਸਨ। ਅੱਤਵਾਦੀ ਜੰਗਲਾਂ ਵਿਚ ਲੁਕੇ ਹੋਏ ਸਨ ਅਤੇ ਐਤਵਾਰ ਨੂੰ ਬੱਸ 'ਤੇ ਹਮਲਾ ਕਰ ਦਿੱਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


DIsha

Content Editor

Related News