ਕਸ਼ਮੀਰ ਨੂੰ ਲੈ ਕੇ ਭਾਰਤ ਖਿਲਾਫ ਸਰਕਾਰ ਦੇ ਕਦਮਾਂ ਨੂੰ ਪਾਕਿ ਕੈਬਨਿਟ ਨੇ ਦਿੱਤੀ ਮਨਜ਼ੂਰੀ

Saturday, Aug 10, 2019 - 02:57 AM (IST)

ਕਸ਼ਮੀਰ ਨੂੰ ਲੈ ਕੇ ਭਾਰਤ ਖਿਲਾਫ ਸਰਕਾਰ ਦੇ ਕਦਮਾਂ ਨੂੰ ਪਾਕਿ ਕੈਬਨਿਟ ਨੇ ਦਿੱਤੀ ਮਨਜ਼ੂਰੀ

ਇਸਲਾਮਾਬਾਦ - ਪਾਕਿਸਤਾਨ ਦੀ ਕੈਬਨਿਟ ਨੇ ਕਸ਼ਮੀਰ 'ਤੇ ਭਾਰਤ ਸਰਕਾਰ ਦੇ ਫੈਸਲੇ ਦੇ ਵਿਰੋਧ ਲਈ ਪਾਕਿਸਤਾਨ ਵੱਲੋਂ ਚੁੱਕੇ ਗਏ ਸਾਰੇ ਕਦਮਾਂ ਨੂੰ ਸ਼ੁੱਕਰਵਾਰ ਨੂੰ ਅਧਿਕਾਰਕ ਰੂਪ ਤੋਂ ਮਨਜ਼ੂਰੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਭਾਰਤ ਵੱਲੋਂ ਸੰਵਿਧਾਨ ਦੀ ਧਾਰਾ 370 ਨੂੰ ਲਗਭਗ ਖਤਮ ਕਰਨ ਅਤੇ ਜੰਮੂ ਕਸ਼ਮੀਰ ਨੂੰ 2 ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਜੰਮੂ ਕਸ਼ਮੀਰ ਅਤੇ ਲੱਦਾਖ 'ਚ ਵੰਡਣ ਦੇ ਫੈਸਲੇ ਤੋਂ ਬਾਅਦ ਇਸਲਾਮਾਬਾਦ ਨੇ ਨਵੀਂ ਦਿੱਲੀ ਨਾਲ ਆਪਣੇ ਕੂਟਨੀਤਕ ਸਬੰਧ ਘੱਟ ਕਰ ਦਿੱਤੇ ਹਨ ਅਤੇ ਵਪਾਰਕ ਸਬੰਧਾਂ ਨੂੰ ਤੋੜ ਦਿੱਤਾ ਹੈ।

ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੈਬਨਿਟ ਦੀ ਬੈਠਕ ਦੀ ਅਗਵਾਈ ਕੀਤੀ ਜਿਸ 'ਚ ਕਸ਼ਮੀਰ ਮੁੱਦੇ 'ਤੇ ਚਰਚਾ ਹੋਈ। ਸੂਚਨਾ ਅਤੇ ਪ੍ਰਸਾਰਣ 'ਤੇ ਪ੍ਰਧਾਨ ਮੰਤਰੀ ਦੀ ਵਿਸ਼ੇਸ਼ ਸਲਾਹਕਾਰ ਫਿਰਦੌਸ ਆਸ਼ਿਕ ਅਵਾਨ ਨੇ ਦੱਸਿਆ ਕਿ ਕੈਬਨਿਟ ਨੇ ਭਾਰਤ ਖਿਲਾਫ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਕਦਮਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨਾਂ ਕਦਮਾਂ 'ਚ ਭਾਰਤ ਦੇ ਨਾਲ ਵਪਾਰ ਸਬੰਧਾਂ ਨੂੰ ਤੋੜਣਾ ਅਤੇ ਕੂਟਨੀਤਕ ਸਬੰਧਾਂ ਨੂੰ ਘੱਟ ਕਰਨਾ ਸ਼ਾਮਲ ਹੈ। ਅਵਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਖਾਨ ਨੇ ਕਸ਼ਮੀਰ ਨੂੰ ਹਾਸਲ ਵਿਸ਼ੇਸ਼ ਦਰਜਾ ਭਾਰਤ ਵੱਲੋਂ ਖਤਮ ਕੀਤੇ ਜਾਣ ਤੋਂ ਬਾਅਦ ਪੈਦਾ ਹੋਏ ਖੇਤਰੀ ਹਾਲਾਤਾਂ 'ਤੇ ਕੈਬਨਿਟ ਨੂੰ ਵਿਸ਼ਵਾਸ 'ਚ ਲਿਆ।


author

Khushdeep Jassi

Content Editor

Related News