ਸ਼੍ਰੀਨਗਰ-ਸ਼ਾਰਜਾਹ ਉਡਾਣ ਤੋਂ ਪਾਕਿਸਤਾਨ ਤੰਗ, ਆਪਣੇ ਹਵਾਈ ਖੇਤਰ ਦੀ ਵਰਤੋਂ ਕਰਨ ’ਤੇ ਲਗਾਈ ਰੋਕ
Wednesday, Nov 03, 2021 - 03:47 PM (IST)
ਨਵੀਂ ਦਿੱਲੀ/ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਤੋਂ ਸੰਯੁਕਤ ਅਰਬ ਅਮੀਰਾਤ ਦੇ ਸ਼ਾਰਜਾਹ ਤੱਕ ਸ਼ੁਰੂ ਹੋਈ ਉਡਾਣ ਲਈ ਆਪਣੇ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਇਸਲਾਮਾਬਾਦ ਨੇ ਆਪਣੇ ਹਵਾਈ ਖੇਤਰ ਦੀ ਵਰਤੋਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ।
ਦੱਸ ਦੇਈਏ ਕਿ ਸਬੰਧਤ ਭਾਰਤੀ ਮੰਤਰਾਲਾ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਪਾਕਿਸਤਾਨ ਨੇ ਗੋ ਫਰਸਟ ਦੀ ਸ਼੍ਰੀਨਗਰ-ਸ਼ਾਰਜਾਹ ਉਡਾਣ ਲਈ ਆਪਣੇ ਹਵਾਈ ਖੇਤਰ ਦੀ ਵਰਤੋਂ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਾਕਿਸਤਾਨ ਦੇ ਇਸ ਫ਼ੈਸਲੇ ਦੀ ਜਾਣਕਾਰੀ ਸਬੰਧਤ ਮਤਰਾਲਿਆਂ ਨੂੰ ਮਿਲੀ ਗਈ ਹੈ। ਫਿਲਹਾਲ ਸ਼ਹਿਰੀ ਹਵਾਬਾਜ਼ੀ ਮੰਤਰਾਲਾ, ਵਿਦੇਸ਼ ਮੰਤਰਾਲਾ ਅਤੇ ਗ੍ਰਹਿ ਮੰਤਰਾਲਾ ਇਸ ਨੂੰ ਦੇਖ ਰਹੇ ਹਨ।
ਇਹ ਵੀ ਪੜ੍ਹੋ : ਵਿਆਹ ਤੋਂ 4 ਦਿਨ ਬਾਅਦ ਸੂਟਕੇਟ ’ਚੋਂ ਮਿਲੀ ਲਾੜੀ ਦੀ ਲਾਸ਼, ਪਤੀ ਗ੍ਰਿਫ਼ਤਾਰ
ਪਿਛਲੇ ਮਹੀਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਤੋਂ ਸ਼ਾਰਜਾਹ ਲਈ ਪਹਿਲੀ ਅੰਤਰਰਾਸ਼ਟਰੀ ਉਡਾਣ ਸੇਵਾ ਨੂੰ ਹਰੀ ਝੰਡੀ ਦਿਖਾਈ ਸੀ। ਭਾਰਤ ਦੀ ਘੱਟ ਕੀਮਤ ਵਾਲੀ ਏਅਰਲਾਈਨ ਗੋ ਫਰਸਟ ਸ਼੍ਰੀਨਗਰ ਤੋਂ ਸ਼ਾਰਜਾਹ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਵਾਲੀ ਪਹਿਲੀ ਏਅਰਲਾਈਨ ਬਣ ਗਈ ਹੈ। ਗੋ ਫਰਸਟ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੀ ਫਲਾਈਟ ਸਮਾਂ ਸਾਰਣੀ ਮੁਤਾਬਕ ਚੱਲ ਰਹੀ ਹੈ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।