ਭਾਰਤ ਵਲੋਂ ਪਾਕਿਸਤਾਨ ਸਰਕਾਰ ਨੂੰ ਕਰਤਾਰਪੁਰ ਗੁਰਦੁਆਰੇ ਦਾ ਪ੍ਰਬੰਧ ਸਿੱਖਾਂ ਨੂੰ ਵਾਪਸ ਸੌਂਪਣ ਦੀ ਅਪੀਲ

Thursday, Nov 05, 2020 - 02:53 PM (IST)

ਨਵੀਂ ਦਿੱਲੀ— ਭਾਰਤ ਨੇ ਕਰਤਾਰਪੁਰ ਸਾਹਿਬ ਗੁਰਦੁਆਰਾ ਦਾ ਪ੍ਰਬੰਧਨ ਅਤੇ ਦੇਖ-ਰੇਖ ਦਾ ਕੰਮ ਇਕ ਗੈਰ ਸਿੱਖ ਸੰਸਥਾ ਨੂੰ ਸੌਂਪੇ ਜਾਣ ਦੇ ਪਾਕਿਸਤਾਨ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਜਤਾਇਆ ਹੈ। ਭਾਰਤ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਖ਼ਿਲਾਫ਼ ਇਸ ਫ਼ੈਸਲੇ ਨੂੰ ਵਾਪਸ ਲਵੇ।ਭਾਰਤ ਨੇ ਪਾਕਿਸਤਾਨ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਮਾਮਲਿਆਂ ਦੇ ਪ੍ਰਬੰਧਨ ਦੇ ਅਧਿਕਾਰ ਤੋਂ ਵਾਂਝੇ ਕਰਨ ਦੇ ਮਨਮਾਨੇ ਫ਼ੈਸਲੇ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ 4 ਕਿਲੋਮੀਟਰ ਲੰਬਾ ਕਰਤਾਰਪੁਰ ਲਾਂਘਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਅਤੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਨੂੰ ਆਪਸ 'ਚ ਜੋੜਦਾ ਹੈ।

ਇਹ ਵੀ ਪੜ੍ਹੋ: ਪਾਕਿ ਸਰਕਾਰ ਦਾ ਨਵਾਂ ਫ਼ਤਵਾ, ਕਰਤਾਰਪੁਰ ਸਾਹਿਬ ਗੁਰਦੁਆਰੇ ਦਾ ਕੰਟਰੋਲ ਆਪਣੇ ਹੱਥਾਂ 'ਚ ਲਿਆ

ਵਿਦੇਸ਼ ਮੰਤਰਾਲਾ ਨੇ ਇਕ ਬਿਆਨ ਵਿਚ ਕਿਹਾ ਕਿ ਅਸੀਂ ਉਨ੍ਹਾਂ ਰਿਪੋਰਟਾਂ ਨੂੰ ਵੇਖਿਆ ਹੈ, ਜਿਨ੍ਹਾਂ ਮੁਤਾਬਕ ਪਾਕਿਸਤਾਨ ਸਥਿਤ ਪਵਿੱਤਰ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਪ੍ਰਬੰਧਨ ਅਤੇ ਦੇਖ-ਰੇਖ ਦਾ ਕੰਮ ਘੱਟ-ਗਿਣਤੀ ਸਿੱਖ ਭਾਈਚਾਰੇ ਦੀ ਸੰਸਥਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਲੈ ਕੇ ਇਕ ਗੈਰ-ਸਿੱਖ ਸੰਸਥਾ 'ਇਕਿਵਟੀ ਟਰੱਸਟੀ ਪ੍ਰਾਪਰਟੀ ਬੋਰਡ' (ਈ. ਟੀ. ਪੀ. ਬੀ.) ਦੇ ਹੱਥਾਂ ਵਿਚ ਦਿੱਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਪਾਕਿ ਸਰਕਾਰ ਦੁਆਰਾ ਕਰਤਾਰਪੁਰ ਸਾਹਿਬ ਗੁਰਦੁਆਰੇ ਦਾ ਪ੍ਰਬੰਧ ਆਪਣੇ ਹੱਥਾਂ 'ਚ ਲੈਣਾ ਮੰਦਭਾਗਾ : ਸਿਰਸਾ

ਬਿਆਨ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਦਾ ਇਹ ਇਕ ਪਾਸੜ ਫ਼ੈਸਲਾ ਨਿੰਦਣਯੋਗ ਹੈ ਅਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦੀ ਭਾਵਨਾ ਅਤੇ ਸਿੱਖ ਭਾਈਚਾਰੇ ਦੇ ਧਾਰਮਿਕ ਵਿਚਾਰਾਂ ਖ਼ਿਲਾਫ਼ ਹੈ। ਅਜਿਹੇ ਫ਼ੈਸਲੇ ਪਾਕਿਸਤਾਨੀ ਸਰਕਾਰ ਦੇ ਧਾਰਮਿਕ ਘੱਟ-ਗਿਣਤੀ ਭਾਈਚਾਰਿਆਂ ਦੇ ਅਧਿਕਾਰਾਂ ਅਤੇ ਕਲਿਆਣ ਦੇ ਲੰਬੇ ਚੌੜੇ ਦਾਅਵਿਆਂ ਦੀ ਅਸਲੀਅਤ ਉਜਾਗਰ ਕਰਦੇ ਹਨ। ਵਿਦੇਸ਼ ਮੰਤਰਾਲਾ ਨੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਭਾਈਚਾਰੇ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਵਾਲੇ ਮਨਮਾਨੇ ਫ਼ੈਸਲੇ ਨੂੰ ਵਾਪਸ ਲੈਣ। ਬਿਆਨ ਵਿਚ ਕਿਹਾ ਗਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਪ੍ਰਬੰਧ ਸਬੰਧੀ ਮਾਮਲਿਆਂ ਦਾ ਪ੍ਰਬੰਧਨ ਕਰਨ ਦਾ ਅਧਿਕਾਰ ਸਿੱਖ ਭਾਈਚਾਰੇ ਦਾ ਹੈ।


Tanu

Content Editor

Related News