ਪਾਕਿ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ 463 ਭਾਰਤੀ ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤਾ ਵੀਜ਼ਾ
Tuesday, Jun 25, 2019 - 02:52 AM (IST)
ਲਾਹੌਰ/ਨਵੀਂ ਦਿੱਲੀ – ਪਾਕਿਸਤਾਨ ਨੇ ਸੋਮਵਾਰ ਨੂੰ 463 ਸਿੱਖ ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਜੋ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਉਥੇ ਜਾ ਰਹੇ ਹਨ। ਇਥੇ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਕਿਹਾ ਕਿ ਉਸ ਨੇ ਉਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਸ਼ਾਮਲ ਕੀਤਾ ਹੈ, ਜਿਨ੍ਹਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਲਈ 14 ਤੋਂ 23 ਜੂਨ ਤੱਕ ਲਈ ਵੀਜ਼ਾ ਦਿੱਤਾ ਗਿਆ ਸੀ ਪਰ ਉਹ ਪਾਕਿਸਤਾਨ ਨਹੀਂ ਜਾ ਸਕੇ ਸਨ। ਕਮਿਸ਼ਨ ਨੇ ਕਿਹਾ ਕਿ 463 ਸ਼ਰਧਾਲੂ 27 ਜੂਨ ਤੋਂ 6 ਜੁਲਾਈ ਤੱਕ ਪਾਕਿਸਤਾਨ ਦੀ ਯਾਤਰਾ ਕਰਨਗੇ।
