ਭਾਰਤੀ ਚੋਣਾਂ ਦੇ ਨਤੀਜੇ ਪਾਕਿ ਵੀ ਦੇਖੇਗਾ ਲਾਈਵ, ਕੀਤੇ ਗਏ ਖਾਸ ਇੰਤਜ਼ਾਮ

05/22/2019 11:40:49 AM

ਇਸਲਾਮਾਬਾਦ/ਨਵੀਂ ਦਿੱਲੀ (ਬਿਊਰੋ)— ਭਾਰਤ ਵਿਚ ਸੱਤ ਪੜਾਆਂ ਵਿਚ ਹੋਈਆਂ ਲੋਕ ਸਭਾ ਚੋਣਾਂ ਦੇ ਨਤੀਜੇ ਦਾ ਪੂਰਾ ਦੇਸ਼ ਉਤਸੁਕਤਾ ਨਾਲ ਉਡੀਕ ਕਰ ਰਿਹਾ ਹੈ। ਸਿਰਫ ਭਾਰਤ ਹੀ ਨਹੀਂ ਪਾਕਿਸਤਾਨ ਵਿਚ ਵੀ ਇਨ੍ਹਾਂ ਚੋਣ ਨਤੀਜਿਆਂ ਨੂੰ ਲੈ ਕੇ ਬੈਚੇਨੀ ਹੈ। ਪਾਕਿਸਤਾਨ ਵਿਚ ਭਾਰਤੀ ਹਾਈ ਕਮਿਸ਼ਨ ਨੇ ਨਤੀਜਿਆਂ ਦਾ ਲਾਈਵ ਪ੍ਰਸਾਰਣ ਕਰਨ ਦਾ ਫੈਸਲਾ ਲਿਆ ਹੈ। ਇਸ ਲਈ 23 ਮਈ ਨੂੰ ਇਸਲਾਮਾਬਾਦ ਵਿਚ ਲਾਈਵ ਸਕਰੀਨਸ ਲਗਾਈਆਂ ਜਾਣਗੀਆਂ। 

ਭਾਰਤੀ ਹਾਈ ਕਮਿਸ਼ਨ ਵੱਲੋਂ ਜਸ਼ਨ-ਏ-ਜਮੂਰੀਅਤ ਨਾਮ ਦੇ ਇਕ ਜਲਸੇ ਦਾ ਆਯੋਜਨ ਕੀਤਾ ਜਾ ਰਿਹਾ ਹੈ। 23 ਮਈ ਦੁਪਹਿਰ 12 ਵਜੇ ਤੋਂ ਇਸਲਾਮਾਬਾਦ ਵਿਚ ਭਾਰਤੀ ਹਾਈ ਕਮਿਸ਼ਨ ਦੇ ਆਡੀਟੋਰੀਅਮ ਅਤੇ ਲੌਨ ਵਿਚ ਸਕਰੀਨਸ ਲਗਾਈਆਂ ਜਾਣਗੀਆਂ ਜਿਨ੍ਹਾਂ ਵਿਚ ਚੋਣਾਂ ਦੇ ਨਤੀਜੇ ਦਾ ਲਾਈਵ ਪ੍ਰਸਾਰਣ ਹੋਵੇਗਾ। ਇਸ ਦੇ ਬਾਅਦ ਸ਼ਾਮ 7:30 ਵਜੇ ਤੋਂ ਨਤੀਜਿਆਂ 'ਤੇ ਬਹਿਸ ਦਾ ਵੀ ਪ੍ਰੋਗਰਾਮ ਹੈ।


Vandana

Content Editor

Related News