ਪਾਕਿ ਦੇ ਪੀ.ਆਰ.ਓ. ਵਰਗਾ ਵਿਵਹਾਰ ਕਰਨਾ ਬੰਦ ਕਰਨ ਫਾਰੂਕ ਅਬਦੁੱਲਾ: ਤਰੁਣ ਚੁੱਘ
Friday, Jun 14, 2024 - 10:22 AM (IST)
ਨੈਸ਼ਨਲ ਡੈਸਕ (ਨਵਿੰਦਰ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਜੰਮੂ-ਕਸ਼ਮੀਰ ਤੇ ਲੱਦਾਖ ਲਈ ਪਾਰਟੀ ਇੰਚਾਰਜ ਤਰੁਣ ਚੁੱਘ ਨੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੂੰ ਅਜਿਹੇ ਸਮੇਂ ਪਾਕਿਸਤਾਨ ਨਾਲ ਗੱਲਬਾਤ ਦਾ ਸੁਝਾਅ ਦੇਣ ਲਈ ਆਲੋਚਨਾ ਕੀਤੀ ਹੈ। ਚੁੱਘ ਨੇ ਇਹ ਅਲੋਚਨਾ ਉਸ ਸਮੇਂ ਕੀਤੀ ਹੈ, ਜਦੋਂ ਪਾਕਿਸਤਾਨ ਅੱਤਵਾਦੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਜੰਮੂ-ਕਸ਼ਮੀਰ ’ਚ ਅੱਤਵਾਦੀਆਂ ਦੇ ਸੰਗਠਿਤ ਸਮੂਹ ਭੇਜ ਰਿਹਾ ਹੈ।
ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!
ਫ਼ਾਰੂਕ ਅਬਦੁੱਲਾ ਦੇ ਸੁਝਾਅ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨਾਲ ਉਸੇ ਤਰੀਕੇ ਨਾਲ ਨਜਿੱਠਣ ਦੀ ਲੋੜ ਹੈ, ਜਿਸ ਤਰ੍ਹਾਂ ਉਹ ਸਰਹੱਦ ਪਾਰ ਅੱਤਵਾਦ ਨੂੰ ਸ਼ਹਿ ਦੇਣ ਤੇ ਸਾਜ਼ਿਸ਼ ਰਚ ਕੇ ਭਾਰਤ ਨਾਲ ਵਿਵਹਾਰ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਫਾਰੂਕ ਅਬਦੁੱਲਾ ਨੂੰ ਪਾਕਿਸਤਾਨ ਦੀ ਆਈ.ਐੱਸ.ਆਈ. ਦੇ ਪੀ.ਆਰ.ਓ. ਵਾਂਗ ਵਿਵਹਾਰ ਕਰਨਾ ਬੰਦ ਕਰਨਾ ਚਾਹੀਦਾ ਹੈ ਤੇ ਭਾਰਤ ਨੂੰ ਪਹਿਲਾਂ ਇਕ ਰਾਸ਼ਟਰ ਵਜੋਂ ਸੋਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੂੰ ਜੰਮੂ-ਕਸ਼ਮੀਰ ’ਚ ਅੱਤਵਾਦੀ ਗਤੀਵਿਧੀਆਂ ਰੋਕਣ ਲਈ ਕਹਿਣ ਦੀ ਬਜਾਏ ਅਬਦੁੱਲਾ ਭਾਰਤ ਨੂੰ ਸ਼ਾਂਤੀ ਵਾਰਤਾ ਲਈ ਜਾਣ ਦਾ ਸੁਝਾਅ ਦੇ ਰਹੇ ਹਨ।
ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8