ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤੀ ਜਵਾਨ ਜ਼ਖਮੀ
Tuesday, Aug 08, 2017 - 12:23 AM (IST)

ਸ਼੍ਰੀਨਗਰ— ਪਾਕਿਸਤਾਨੀ ਫੌਜੀਆਂ ਨੇ ਜੰਮੂ ਕਸ਼ਮੀਰ ਦੇ ਉੜੀ ਸੈਕਟਰ 'ਚ ਕੰਟਰੋਲ ਲਾਈਨ 'ਤੇ ਭਾਰਤੀ ਫੌਜ ਦੀਆਂ ਚੌਂਕੀਆਂ ਨੂੰ ਟੀਚਾ ਬਣਾ ਕੇ ਗੋਲੀਆਂ ਚਲਾਈਆਂ, ਜਿਸ 'ਚ ਇਕ ਫੌਜੀ ਜਵਾਨ ਜ਼ਖਮੀ ਹੋ ਗਿਆ। ਹਾਲਾਂਕਿ ਜੰਗਬੰਦੀ ਦੀ ਉਲੰਘਣਾ ਦੀ ਪੁਸ਼ਟੀ ਲਈ ਰੱਖਿਆ ਮੰਤਰਾਲੇ ਦੇ ਬੁਲਾਰੇ ਨਾਲ ਸੰਪਰਕ ਨਹੀਂ ਹੋ ਸਕਿਆ ਹੈ। ਅਧਿਕਾਰਕ ਸੂਤਰਾਂ ਮੁਤਾਬਕ ਪਾਕਿਸਤਾਨੀ ਫੌਜ ਨੇ ਉੜੀ ਸੈਕਟਰ 'ਚ ਕੰਟਰੋਲ ਲਾਈਨ 'ਤੇ ਭਾਰਤੀ ਫੌਜ ਦੀਆਂ ਚੌਂਕੀਆਂ ਨੂੰ ਟੀਚਾ ਬਣਾ ਕੇ ਗੋਲੀਆਂ ਚਲਾਈਆਂ। ਜਵਾਬੀ ਕਾਰਵਾਈ 'ਚ ਭਾਰਤੀ ਫੌਜੀਆਂ ਨੇ ਵੀ ਗੋਲੀਆਂ ਚਲਾਈਆਂ। ਗੋਲੀਬਾਰੀ 'ਚ ਇਕ ਭਾਰਤੀ ਫੌਜੀ ਜ਼ਖਮੀ ਹੋ ਗਿਆ। ਹਾਲੇ ਤਕ ਪੂਰੇ ਮਾਮਲੇ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ।