ਪਾਕਿਸਤਾਨੀ ਫੌਜ ਨੇ ਪੁੰਛ ''ਚ ਐੱਲ.ਓ.ਸੀ. ਦੇ ਕੋਲ ਤਿੰਨ ਸੈਕਟਰਾਂ ਨੂੰ ਬਣਾਇਆ ਨਿਸ਼ਾਨਾ
Thursday, Nov 12, 2020 - 11:50 AM (IST)
ਜੰਮੂ: ਪਾਕਿਸਤਾਨੀ ਫੌਜ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਨੇੜੇ ਤਿੰਨ ਸੈਕਟਰਾਂ 'ਚ ਗੋਲੀਬਾਰੀ ਕਰਕੇ ਅਤੇ ਮੋਰਟਾਰ ਦੇ ਗੋਲੇ ਦਾਗੇ ਅਤੇ ਬਸਤੀਆਂ ਨੂੰ ਨਿਸ਼ਾਨਾ ਬਣਾਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਭਾਰਤੀ ਫੌਜ ਨੇ ਪ੍ਰਭਾਵੀ ਢੰਗ ਨਾਲ ਜਵਾਬੀ ਕਾਰਵਾਈ ਕੀਤੀ।
ਇਕ ਰੱਖਿਆ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਸਵੇਰੇ ਲਗਭਗ ਸਾਢੇ 10 ਵਜੇ ਪੁੰਛ ਜ਼ਿਲ੍ਹੇ ਦੇ ਸ਼ਾਹਪੁਰ, ਕਿਰਨੀ ਅਤੇ ਕਸਬਾ ਸੈਕਟਰਾਂ 'ਚ ਐੱਲ.ਓ.ਸੀ. ਦੇ ਕੋਲ ਬਿਨਾਂ ਉਕਸਾਵੇ ਦੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਅਤੇ ਮੋਰਟਾਰ ਦੇ ਗੋਲੇ ਦਾਗ ਕੇ ਸੰਘਰਸ਼ ਵਿਰਾਮ ਦਾ ਉਲੰਘਣ ਕੀਤਾ।
ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਇਕ ਅਕਤੂਬਰ ਨੂੰ ਪੁੰਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਖੇਤਰ 'ਚ ਐੱਲ.ਓ.ਸੀ. ਦੇ ਕੋਲ ਪਾਕਿਸਤਾਨ ਫੌਜ ਨੇ ਭਾਰੀ ਗੋਲੀਬਾਰੀ ਕੀਤੀ ਸੀ, ਜਿਸ 'ਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਸੀ ਅਤੇ ਇਕ ਹੋਰ ਜ਼ਖ਼ਮੀ ਹੋਇਆ ਸੀ।