ਪਾਕਿਸਤਾਨ ਨੇ ਫ਼ਿਰ ਤੋੜੀ ਭਾਰਤ ਨਾਲ ਜੰਗਬੰਦੀ!

Monday, Apr 28, 2025 - 08:42 AM (IST)

ਪਾਕਿਸਤਾਨ ਨੇ ਫ਼ਿਰ ਤੋੜੀ ਭਾਰਤ ਨਾਲ ਜੰਗਬੰਦੀ!

ਜੰਮੂ (ਭਾਸ਼ਾ): ਪਾਕਿਸਤਾਨੀ ਫ਼ੌਜ ਨੇ ਇਕ ਵਾਰ ਫ਼ਿਰ ਜੰਗਬੰਦੀ ਸਮਝੌਤੇ ਦੀ ਉਲੰਘਣਾ ਜਾਰੀ ਰੱਖਦਿਆਂ ਐਤਵਾਰ ਰਾਤ ਨੂੰ ਜੰਮੂ-ਕਸ਼ਮੀਰ ਦੇ ਪੁੰਛ ਤੇ ਕੁਪਵਾੜਾ ਜ਼ਿਲ੍ਹਿਆਂ ਵਿਚ LoC 'ਤੇ ਬਿਨਾ ਕਿਸੇ ਉਕਸਾਵੇ ਦੇ ਫ਼ਾਇਰਿੰਗ ਕੀਤੀ। ਫ਼ੌਜ ਦੇ ਅਧਿਕਾਰੀਆਂ ਨੇ ਅੱਜ ਸਵੇਰੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਲਗਾਤਾਰ ਚੌਥੀ ਰਾਤ ਸੀ ਕਿ ਪਾਕਿਸਤਾਨ ਨੇ LoC 'ਤੇ ਬਿਨਾ ਕਿਸੇ ਉਕਸਾਵੇ ਦੇ ਗੋਲੀਬਾਰੀ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਪਈਆਂ ਭਾਜੜਾਂ! ਸਵਾਰੀਆਂ ਲੈ ਕੇ ਜਲੰਧਰ ਆ ਰਹੀ ਰੋਡਵੇਜ਼ ਬੱਸ ਦੀ ਟਿੱਪਰ ਨਾਲ ਜ਼ਬਰਦਸਤ ਟੱਕਰ

ਇਹ ਗੋਲੀਬਾਰੀ ਅਜਿਹੇ ਸਮੇਂ ਕੀਤੀ ਜਾ ਰਹੀ ਹੈ, ਜਦੋਂ ਪਿਛਲੇ ਹਫ਼ਤੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਹੋਰ ਵੱਧ ਚੁੱਕਿਆ ਹੈ। ਫ਼ੌਜ ਦੇ ਬੁਲਾਰੇ ਨੇ ਕਿਹਾ ਕਿ LoC ਦੇ ਪਾਰ ਸਥਿਤ ਪਾਕਿਸਤਾਨੀ ਫ਼ੌਜ ਦੀਆਂ ਚੌਕੀਆਂ ਵੱਲੋਂ 27-28 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਕੁਪਵਾੜਾ ਤੇ ਪੁੰਛ ਜ਼ਿਲ੍ਹਿਆਂ ਦੇ ਨਾਲ ਲਗਦੇ ਇਲਾਕਿਆਂ ਵਿਚ ਬਿਨਾਂ ਕਿਸੇ ਉਕਸਾਵੇ ਦੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਨੇ ਵੀ ਤੁਰੰਤ ਅਤੇ ਪ੍ਰਭਾਵੀ ਢੰਗ ਨਾਲ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News