ਪਾਕਿਸਤਾਨੀ ਫ਼ੌਜੀਆਂ ਨੇ LOC 'ਤੇ ਜੰਗਬੰਦੀ ਦੀ ਕੀਤੀ ਉਲੰਘਣਾ, ਨਾਇਬ ਸੂਬੇਦਾਰ ਸ਼ਹੀਦ

08/30/2020 4:04:53 PM

ਜੰਮੂ— ਪਾਕਿਸਤਾਨੀ ਫ਼ੌਜ ਨੇ ਅੱਜ ਯਾਨੀ ਕਿ ਐਤਵਾਰ ਨੂੰ ਜੰਗਬੰਦੀ ਦੀ ਫਿਰ ਉਲੰਘਣੀ ਕੀਤਾ। ਪਾਕਿਸਤਾਨੀ ਫ਼ੌਜੀਆਂ ਵਲੋਂ ਜੰਮੂ-ਕਸ਼ਮੀਰ 'ਚ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿਚ ਕੰਟਰੋਲ ਰੇਖਾ 'ਤੇ ਗੋਲੀਬਾਰੀ ਕੀਤੀ। ਭਾਰਤੀ ਫ਼ੌਜ ਨੇ ਇਸ ਦਾ ਮੂੰਹ ਤੋੜ ਜਵਾਬ ਦਿੱਤਾ। ਇਸ ਦੌਰਾਨ ਭਾਰਤੀ ਫ਼ੌਜ ਦੇ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ ਅਤੇ ਬਾਅਦ ਵਿਚ ਉਨ੍ਹਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। 

PunjabKesari

ਰੱਖਿਆ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਫ਼ੌਜੀਆਂ ਨੇ ਸਵੇਰੇ ਨੌਸ਼ਹਿਰਾ ਸੈਕਟਰ 'ਚ ਕੰਟਰੋਲ ਰੇਖਾ ਨਾਲ ਲੱਗੇ ਕਲਸਿਆਨ, ਖਾਂਗੇਰ ਅਤੇ ਭਵਾਨੀ ਇਲਾਕਿਆਂ ਵਿਚ ਗੋਲੀਬਾਰੀ ਕੀਤੀ। ਗੋਲੀਬਾਰੀ ਵਿਚ ਫ਼ੌਜ ਦਾ ਨਾਇਬ ਸੂਬੇਦਾਰ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਏ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਭਾਰਤੀ ਫ਼ੌਜ 'ਚ ਰੱਖਿਆ ਲੈਫਟੀਨੈਂਟ ਕਰਨਲ ਦਵਿੰਦਰ ਆਨੰਦ ਨੇ ਇਸ ਦਾ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਇਕ ਬਹਾਦਰ ਅਤੇ ਈਮਾਨਦਾਰ ਫ਼ੌਜੀ ਸਨ। ਦੇਸ਼ ਹਮੇਸ਼ਾ ਉਨ੍ਹਾਂ ਦੇ ਸਰਵਉੱਚ ਬਲੀਦਾਨ ਅਤੇ ਕਰਤੱਵ ਪ੍ਰਤੀ ਸਮਰਪਣ ਲਈ ਉਨ੍ਹਾਂ ਦਾ ਕਰਜ਼ਦਾਰ ਰਹੇਗਾ।

ਦੱਸਣਯੋਗ ਹੈ ਕਿ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਜਿਸ 'ਚ ਸਾਡੇ ਭਾਰਤੀ ਫ਼ੌਜੀ ਵੀਰ ਸ਼ਹੀਦ ਹੋਏ ਹਨ। ਓਧਰ ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਹਾਲ ਹੀ ਦਿੱਤੇ ਇਕ ਇਟਰਵਿਊ 'ਚ ਦੱਸਿਆ ਸੀ ਕਿ ਇਸ ਸਾਲ ਜੰਗਬੰਦੀ ਉਲੰਘਣਾ ਦੀਆਂ ਘਟਨਾਵਾਂ ਵੱਧ ਕੇ 487 ਹੋ ਗਈਆਂ ਹਨ। ਪਿਛਲੇ ਸਾਲ ਜੰਗਬੰਦੀ ਦੀਆਂ 267 ਘਟਨਾਵਾਂ ਹੋਈਆਂ ਸਨ। ਪਾਕਿਸਤਾਨ ਵਲੋਂ ਜੰਗਬੰਦੀ ਉਲੰਘਣਾ ਦੀਆਂ ਘਟਨਾਵਾਂ ਵਿਚ ਬੀਤੇ ਸਾਲ ਦੇ ਮੁਕਾਬਲੇ 75 ਫੀਸਦੀ ਉਛਾਲ ਆਇਆ ਹੈ। ਦਰਅਸਲ ਧਾਰਾ-370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ ਕਿ ਜੰਮੂ-ਕਸ਼ਮੀਰ ਵਿਚ ਅਸ਼ਾਂਤੀ ਫੈਲਾਈ ਜਾਵੇ ਅਤੇ ਲੋਕਾਂ ਨੂੰ ਭੜਕਾਇਆ ਜਾਵੇ।


Tanu

Content Editor

Related News