ਜੰਮੂ-ਕਸ਼ਮੀਰ : ਪਾਕਿਸਤਾਨੀ ਫੌਜ ਦੀ ਗੋਲੀਬਾਰੀ ''ਚ 1 ਦੀ ਮੌਤ, 8 ਜ਼ਖਮੀ

12/03/2019 6:08:03 PM

ਜੰਮੂ (ਭਾਸ਼ਾ)— ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨੀ ਫੌਜ ਵਲੋਂ ਇਕ ਤੋਂ ਬਾਅਦ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਮੰਗਲਵਾਰ ਨੂੰ ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) ਨੇੜੇ ਸਥਿਤ ਮੋਹਰੀ ਚੌਕੀਆਂ ਅਤੇ ਪਿੰਡਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਮਹਿਲਾ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ।

ਇਕ ਰੱਖਿਆ ਬੁਲਾਰੇ ਨੇ ਦੱਸਿਆ ਕਿ ਸ਼ਾਹਪੁਰ ਅਤੇ ਕੇਰਨ ਸੈਕਟਰਾਂ ਵਿਚ ਸਰਹੱਦ ਪਾਰ ਤੋਂ ਪਾਕਿਸਤਾਨੀ ਫੌਜ ਵਲੋਂ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਦਾ ਭਾਰਤੀ ਫੌਜ ਨੇ ਕਰਾਰਾ ਜਵਾਬ ਦਿੱਤਾ। ਬੁਲਾਰੇ ਨੇ ਦੱਸਿਆ ਕਿ ਦੁਪਹਿਰ ਬਾਅਦ ਕਰੀਬ 2:30 ਵਜੇ ਪਾਕਿਸਤਾਨ ਨੇ 2 ਸਕੈਟਰਾਂ 'ਚ ਬਿਨਾਂ ਕਿਸੇ ਉਕਸਾਵੇ ਦੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗ ਕੇ ਜੰਗਬੰਦੀ ਦੀ ਉਲੰਘਣਾ ਕੀਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ਾਹਪੁਰ ਸੈਕਟਰ 'ਚ ਪਾਕਿਸਤਾਨੀ ਗੋਲੀਬਾਰੀ 'ਚ ਇਕ ਮਹਿਲਾ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।


Tanu

Content Editor

Related News