ਜਾਅਲੀ ਖਬਰਾਂ ਚਲਾਉਣ ਵਾਲੇ ਪਾਕਿਸਤਾਨ ਦੇ 480 ਸ਼ੋਸ਼ਲ ਮੀਡੀਆ ਹੈਂਡਲ ਬਲਾਕ ! ਦਿੱਲੀ ਪੁਲਸ ਦੀ ਵੱਡੀ ਕਾਰਵਾਈ

Friday, Jul 24, 2026 - 09:12 AM (IST)

ਜਾਅਲੀ ਖਬਰਾਂ ਚਲਾਉਣ ਵਾਲੇ ਪਾਕਿਸਤਾਨ ਦੇ 480 ਸ਼ੋਸ਼ਲ ਮੀਡੀਆ ਹੈਂਡਲ ਬਲਾਕ ! ਦਿੱਲੀ ਪੁਲਸ ਦੀ ਵੱਡੀ ਕਾਰਵਾਈ

ਨਵੀਂ ਦਿੱਲੀ - ਦਿੱਲੀ ਪੁਲਸ ਨੇ ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਪੁਲਸ ਨੇ ਪਾਕਿਸਤਾਨ ਤੋਂ ਕੰਮ ਕਰਨ ਵਾਲੇ 480 ਸੋਸ਼ਲ ਮੀਡੀਆ ਹੈਂਡਲਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਬਲਾਕ ਕਰ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਇਹ ਹੈਂਡਲ ਇਕ ਤਾਲਮੇਲ ਵਾਲੇ ਢੰਗ ਨਾਲ ਜਾਅਲੀ ਖ਼ਬਰਾਂ ਅਤੇ ਪ੍ਰਚਾਰ ਫੈਲਾ ਰਹੇ ਸਨ। ਦਿੱਲੀ ਪੁਲਸ ਨੇ ਜਨਤਾ ਨੂੰ ਅਪੀਲ ਕੀਤੀ ਹੈ।  ਇਹ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਅਜਿਹੇ ਵਿਦੇਸ਼ੀ ਸੋਸ਼ਲ ਮੀਡੀਆ ਖਾਤਿਆਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।  ਅਫਵਾਹਾਂ ਅਤੇ ਗਲਤ ਜਾਣਕਾਰੀ 'ਤੇ ਭਰੋਸਾ ਨਾ ਕਰੋ; ਸਿਰਫ਼ ਅਧਿਕਾਰਤ ਸਰੋਤਾਂ ਤੋਂ ਹੀ ਜਾਣਕਾਰੀ ਲਓ। ਬਿਨਾਂ ਤਸਦੀਕ ਦੇ ਕੋਈ ਵੀ ਸ਼ੱਕੀ ਜਾਂ ਭੜਕਾਊ ਪੋਸਟ ਸਾਂਝੀ ਨਾ ਕਰੋ।

ਦਿੱਲੀ ਪੁਲਸ ਵੱਲੋਂ ਇਹ ਚੇਤਾਵਨੀ ਜੰਤਰ-ਮੰਤਰ 'ਤੇ "ਕਾਕਰੋਚ ਜਨਤਾ ਪਾਰਟੀ" ਵੱਲੋਂ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਆਈ ਹੈ ਜਿਸ 'ਚ, NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਇਕ ਵੀਡੀਓ ਸੰਦੇਸ਼ 'ਚ, ਦਿੱਲੀ ਪੁਲਸ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ। ਪਾਕਿਸਤਾਨ ਨਾਲ ਜੁੜੇ ਕਈ ਹੈਂਡਲ ਨਕਲੀ ਸਮੱਗਰੀ ਫੈਲਾਉਣ 'ਚ ਸ਼ਾਮਲ ਪਾਏ ਗਏ ਹਨ। ਹਾਲਾਂਕਿ ਪੁਲਸ ਦਾ ਕਹਿਣੈ, "ਅਸੀਂ ਦੇਖਿਆ ਹੈ ਕਿ ਸੋਸ਼ਲ ਮੀਡੀਆ 'ਤੇ ਕੁਝ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ। ਹੁਣ ਤੱਕ 400 ਤੋਂ ਵੱਧ ਪਾਕਿਸਤਾਨੀ ਸੋਸ਼ਲ ਮੀਡੀਆ ਖਾਤਿਆਂ ਦੀ ਪਛਾਣ ਕੀਤੀ ਗਈ ਹੈ। ਜੋ ਲੋਕ ਇਸ ਸਥਿਤੀ ਦਾ ਫਾਇਦਾ ਉਠਾ ਰਹੇ ਹਨ, ਉਹ ਝੂਠ ਅਤੇ ਅਫਵਾਹਾਂ ਫੈਲਾ ਰਹੇ ਹਨ। ਉਨ੍ਹਾਂ ਨੂੰ ਬਲਾਕ ਕੀਤਾ ਜਾ ਰਿਹਾ ਹੈ।" ਪੁਲਸ ਨੇ ਅੱਗੇ ਦਾਅਵਾ ਕੀਤਾ ਕਿ ਪਛਾਣੇ ਗਏ ਖਾਤੇ ਉਹੀ ਹਨ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਸਰਗਰਮ ਸਨ।

ਪੋਸਟਾਂ ਨੂੰ ਸਾਂਝਾ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰੋ। ਦਿੱਲੀ ਪੁਲਸ ਨੇ ਕਿਹਾ ਕਿ ਇਹ ਖਾਤੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਲੋਕਾਂ ਨੂੰ ਭੜਕਾਉਣ ਅਤੇ ਵਿਦਿਆਰਥੀਆਂ ਦਾ ਧਿਆਨ ਭਟਕਾਉਣ ਲਈ ਸਨ। ਪੁਲਸ ਨੇ ਕਿਹਾ, "ਉਨ੍ਹਾਂ ਦਾ ਇਕੋ ਇਕ ਉਦੇਸ਼ ਲੋਕਾਂ ਨੂੰ ਭੜਕਾਉਣਾ ਅਤੇ ਖਾਸ ਕਰਕੇ ਵਿਦਿਆਰਥੀਆਂ ਦਾ ਧਿਆਨ ਭਟਕਾਉਣਾ ਹੈ।" ਸਾਵਧਾਨੀ ਵਰਤਣ ਦੀ ਅਪੀਲ ਕਰਦੇ ਹੋਏ, ਪੁਲਸ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਅਣਜਾਣ ਖਾਤਿਆਂ ਤੋਂ ਸਾਂਝੀਆਂ ਕੀਤੀਆਂ ਜਾਅਲੀ ਪੋਸਟਾਂ, ਸੰਪਾਦਿਤ ਵੀਡੀਓ ਜਾਂ ਸਮੱਗਰੀ ਤੋਂ ਗੁੰਮਰਾਹ ਨਾ ਹੋਣ। ਪੁਲਸ ਨੇ ਕਿਹਾ, "ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਬੱਚਿਆਂ ਦੀ ਸੁਰੱਖਿਆ ਲਈ, ਕਿਸੇ ਵੀ ਜਾਅਲੀ ਪੋਸਟ, ਸੰਪਾਦਿਤ ਵੀਡੀਓ ਜਾਂ ਅਣਜਾਣ ਹੈਂਡਲਾਂ ਤੋਂ ਪੋਸਟਾਂ ਦੁਆਰਾ ਗੁੰਮਰਾਹ ਨਾ ਹੋਵੋ।"

ਪਾਕਿਸਤਾਨ ਨੇ ਵੀਰਵਾਰ ਨੂੰ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਵਿਰੋਧ ਪ੍ਰਦਰਸ਼ਨਾਂ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ, ਇਸਨੂੰ ਭਾਰਤ ਦਾ ਅੰਦਰੂਨੀ ਮਾਮਲਾ ਦੱਸਿਆ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਭਾਰਤ 'ਚ ਪ੍ਰਦਰਸ਼ਨਕਾਰੀਆਂ ਪ੍ਰਤੀ ਪ੍ਰਸ਼ਾਸਨ ਦਾ "ਸਖ਼ਤ" ਰਵੱਈਆ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ, ਤਾਂ ਪਾਕਿਸਤਾਨ ਦੇ ਵਿਦੇਸ਼ ਮਾਮਲਿਆਂ ਦੇ ਬੁਲਾਰੇ ਤਾਹਿਰ ਅੰਦਰਾਬੀ ਨੇ ਕਿਹਾ, "ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ। ਅਸੀਂ ਅਜਿਹੇ ਮਾਮਲਿਆਂ 'ਤੇ ਕੋਈ ਟਿੱਪਣੀ ਨਹੀਂ ਕਰਦੇ।"


author

Sunaina

Content Editor

Related News