ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਇਕ ਜਵਾਨ ਜ਼ਖਮੀ

10/11/2019 1:28:22 PM

ਜੰਮੂ— ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਕੰਟਰੋਲ ਰੇਖਾ 'ਤੇ ਸ਼ੁੱਕਰਵਾਰ ਨੂੰ ਬਿਨਾਂ ਕਿਸੇ ਉਕਸਾਵੇ ਦੇ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਗੋਲੀਬਾਰੀ ਕੀਤੀ, ਜਿਸ 'ਚ ਫੌਜ ਦਾ ਇਕ ਜਵਾਨ ਜ਼ਖਮੀ ਹੋ ਗਿਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਸਵੇਰੇ ਰਾਜੌਰੀ ਸੈਕਟਰ 'ਚ ਗੋਲੀਬਾਰੀ ਕੀਤੀ ਅਤੇ ਮੋਰਟਾਰ ਨਾਲ ਗੋਲੇ ਦਾਗ਼ੇ। ਇਸ ਦੌਰਾਨ ਫੌਜ ਦਾ ਇਕ ਜਵਾਨ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਜ਼ਖਮੀ ਜਵਾਨ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਸੂਤਰਾਂ ਅਨੁਸਾਰ ਫੌਜ ਨੇ ਕਾਰਵਾਈ ਕਰਦੇ ਹੋਏ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੱਤਾ। ਇਸ ਤੋਂ ਪਹਿਲਾਂ 11 ਅਕਤੂਬਰ ਨੂੰ ਪਾਕਿਸਤਾਨ ਨੇ ਪੁੰਛ ਦੇ ਡੇਗਵਾਰ ਇਲਾਕੇ 'ਚ ਬਿਨਾਂ ਕਾਰਨ ਗੋਲੀਬਾਰੀ ਕਰ ਕੇ ਜੰਗਬੰਦੀ ਦੀ ਉਲੰਘਣਾ ਕੀਤੀ ਸੀ। ਤਿੰਨ ਅਕਤੂਬਰ ਨੂੰ ਵੀ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਜੰਮੂ-ਕਸ਼ਮੀਰ ਦੇ ਪੁੰਛ ਅਤੇ ਕਠੁਆ ਜ਼ਿਲੇ 'ਚ ਕੰਟਰੋਲ ਰੇਖਆ ਅਤੇ ਕੌਮਾਂਤਰੀ ਸਰਹੱਦ 'ਤੇ ਪਿੰਡਾਂ ਨੂੰ ਨਿਸ਼ਾਨਾ ਬਣਾਇਆ। ਪਾਕਿਸਤਾਨ ਫੌਜ ਨੇ ਪੁੰਛ ਦੇ ਸ਼ਾਹਪੁਰ ਅਤੇ ਗੋਤਰਿਆ ਇਲਾਕਿਆਂ 'ਚ ਕੰਟਰੋਲ ਰੇਖਾ ਨਾਲ ਦਰਜਨਾਂ ਪਿੰਡਾਂ ਅਤੇ ਅੱਗੇ ਦੀਆਂ ਚੌਕੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਬਾਰੀ ਕੀਤੀ ਅਤੇ ਮੋਰਟਾਰ ਦੇ ਗੋਲੇ ਦਾਗ਼ੇ। ਇਸ ਵਿਚ ਕੌਮਾਂਤਰੀ ਸਰਹੱਦ ਦੇ ਪਾਰ ਤੋਂ ਕਠੁਆ ਦੇ ਹੀਰਾਨਗਰ ਸੈਕਟਰ 'ਚ ਵੀ ਗੋਲੀਬਾਰੀ ਕੀਤੀ ਗਈ। ਫੌਜ ਅਤੇ ਸਰਹੱਦੀ ਸੁਰੱਖਿਆ ਫੋਰਸ ਨੇ ਪਾਕਿਸਤਾਨ ਵਲੋਂ ਸਰਹੱਦ ਪਾਰ ਤੋਂ ਕੀਤੀ ਜਾ ਰਹੀ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ।

DIsha

This news is Content Editor DIsha