ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤੀ ਫ਼ੌਜ ਨੇ ਦਿੱਤਾ ਮੂੰਹ ਤੋੜ ਜਵਾਬ

Saturday, Dec 05, 2020 - 02:57 PM (IST)

ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤੀ ਫ਼ੌਜ ਨੇ ਦਿੱਤਾ ਮੂੰਹ ਤੋੜ ਜਵਾਬ

ਜੰਮੂ- ਪਾਕਿਸਤਾਨੀ ਫ਼ੌਜੀਆਂ ਨੇ ਸ਼ਨੀਵਾਰ ਸਵੇਰੇ ਇਕ ਵਾਰ ਫਿਰ ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਅਤੇ ਅੰਤਰਰਾਸ਼ਟਰੀ ਸਰਹੱਦ (ਆਈ.ਬੀ.) ਕੋਲ ਬਿਨਾਂ ਕਾਰਨ ਗੋਲੀਬਾਰੀ ਕਰ ਕੇ ਜੰਗਬੰਦੀ ਦੀ ਉਲੰਘਣਾ ਕੀਤੀ। ਰੱਖਿਆ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨ ਦੇ ਫ਼ੌਜੀਆਂ ਨੇ ਪੁੰਛ ਜ਼ਿਲ੍ਹੇ ਦੇ ਬਾਲਾਕੋਟ ਸੈਕਟਰ 'ਚ ਕੰਟਰੋਲ ਰੇਖਾ ਕੋਲ ਸ਼ਨੀਵਾਰ ਸਵੇਰੇ ਕਰੀਬ 11.40 ਵਜੇ ਗੋਲੀਬਾਰੀ ਕਰ ਕੇ ਅਤੇ ਮੋਰਟਾਰ ਦੇ ਗੋਲ਼ੇ ਦਾਗ਼ ਕੇ ਜੰਗਬੰਦੀ ਦੀ ਉਲੰਘਣਾ ਕੀਤੀ।

PunjabKesari

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ 'ਚ ਪਿਛਲੇ 22 ਮਹੀਨਿਆਂ 'ਚ 211 ਅੱਤਵਾਦੀ ਢੇਰ, 47 ਗ੍ਰਿਫ਼ਤਾਰ

ਉਨ੍ਹਾਂ ਨੇ ਕਿਹਾ,''ਭਾਰਤੀ ਫ਼ੌਜ ਨੇ ਵੀ ਸਰਹੱਦ ਪਾਰ ਤੋਂ ਹੋਈ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ।'' ਇਸ ਵਿਚ ਪਾਕਿਸਤਾਨੀ ਰੇਂਜਰਾਂ ਨੇ ਕਠੁਆ ਜ਼ਿਲ੍ਹੇ 'ਚ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਪਿੰਡਾਂ 'ਚ ਵੀ ਗੋਲ਼ੇ ਦਾਗ਼ੇ। ਬੁਲਾਰੇ ਨੇ ਕਿਹਾ,''ਸਰਹੱਦੀ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ।''

ਇਹ ਵੀ ਪੜ੍ਹੋ : 70 ਸਾਲਾਂ 'ਚ ਪਹਿਲੀ ਵਾਰ ਪਾਈ ਵੋਟ, ਖੁਸ਼ੀ ਨਾਲ ਨੱਚਣ ਲੱਗਾ ਇਹ ਸ਼ਖਸ


author

DIsha

Content Editor

Related News