ਬੌਖਲਾਏ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ, ਚਾਰ ਜਵਾਨ ਜ਼ਖਮੀ

09/16/2019 11:19:59 AM

ਸ਼੍ਰੀਨਗਰ— ਜੰਮੂ-ਕਸ਼ਮੀਰ 'ਚ ਪੁੰਛ ਜ਼ਿਲੇ ਦੇ ਬਾਲਾਕੋਟ ਸੈਕਟਰ 'ਚ ਪਾਕਿਸਤਾਨੀ ਫੌਜ ਨੇ ਐਤਵਾਰ ਦੇਰ ਰਾਤ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਦੌਰਾਨ ਭਾਰੀ ਗੋਲੀਬਾਰੀ ਅਤੇ ਮੋਰਟਾਰ ਵੀ ਦਾਗ਼ੇ। ਭਾਰਤੀ ਫੌਜ ਨੇ ਪਾਕਿਸਤਾਨ ਦੀ ਇਸ ਨਾਪਾਕ ਹਰਕਤ ਦਾ ਮੂੰਹ ਤੋੜ ਜਵਾਬ ਦਿੱਤਾ। ਜਵਾਬੀ ਕਾਰਵਾਈ 'ਚ ਪਾਕਿਸਤਾਨ ਦੀਆਂ ਚੌਕੀਆਂ ਨੂੰ ਭਾਰੀ ਨੁਕਸਾਨ ਪਹੁੰਚਣ ਦੀ ਸੂਚਨਾ ਹੈ। ਹਾਲਾਂਕਿ ਪਾਕਿਸਤਾਨੀ ਫੌਜ ਵਲੋਂ ਕੀਤੀ ਗਈ ਗੋਲੀਬਾਰੀ 'ਚ ਭਾਰਤੀ ਫੌਜ ਦੇ 4 ਜਵਾਨ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਫੌਜ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫੌਜ ਦੇ ਬੁਲਾਰੇ ਲੈਫਟੀਨੈਂਟ ਕਰਨਲ ਦੇਵੇਂਦਰ ਆਨੰਦ ਨੇ ਦੱਸਿਆ ਕਿ ਪਾਕਿਸਤਾਨ ਵਲੋਂ ਪੁੰਛ ਦੇ ਬਾਲਾਕੋਟ ਅਤੇ ਮੇਂਢਰ ਸੈਕਟਰ 'ਚ ਐਤਵਾਰ ਦੇਰ ਰਾਤ 10.30 ਵਜੇ ਤੋਂ ਗੋਲੀਬਾਰੀ ਜਾਰੀ ਹੈ। ਜਿਸ ਦਾ ਭਾਰਤੀ ਫੌਜ ਮੂੰਹ ਤੋੜ ਜਵਾਬ ਦੇ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਗੋਲੀਬਾਰੀ 'ਚ ਭਾਰਤੀ ਫੌਜ ਦੇ 4 ਜਵਾਨ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰ ਵੀ ਪੁੰਛ ਜ਼ਿਲੇ ਦੇ ਬਾਲਾਕੋਟ ਅਤੇ ਮੇਂਢਰ ਸੈਕਟਰ 'ਚ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰ ਕੇ ਭਾਰੀ ਗੋਲੀਬਾਰੀ ਵੀ ਕੀਤੀ। ਪਾਕਿਸਤਾਨੀ ਫੌਜ ਨੇ ਮੋਰਟਾਰ ਸ਼ੇਲਿੰਗ ਦੇ ਨਾਲ ਹੀ ਗੋਲੇ ਵੀ ਦਾਗ਼ੇ ਸਨ। ਇੰਨਾ ਹੀ ਨਹੀਂ ਬੌਖਲਾਏ ਪਾਕਿਸਤਾਨ ਨੇ ਰਿਹਾਇਸ਼ੀ ਇਲਾਕਿਆਂ ਨੂੰ ਵੀ ਨਿਸ਼ਾਨਾ ਬਣਾਇਆ। ਧਾਰਾ 370 ਹਟਾਏ ਜਾਣ ਦੇ ਬਾਅਦ ਤੋਂ ਪਾਕਿਸਤਾਨ ਪੂਰੀ ਤਰ੍ਹਾਂ ਬੌਖਲਾਇਆ ਹੋਇਆ ਹੈ। ਘਾਟੀ ਦਾ ਮਾਹੌਲ ਖਰਾਬ ਕਰਨ ਲਈ ਉਹ ਅੱਤਵਾਦੀਆਂ ਨੂੰ ਘੁਸਪੈਠ ਕਰਵਾਉਣਾ ਚਾਹੁੰਦਾ ਹੈ, ਇਸੇ ਨੂੰ ਲੈ ਕੇ ਆਏ ਦਿਨ ਜੰਗਬੰਦੀ ਦੀ ਉਲੰਘਣਾ ਕਰ ਰਿਹਾ ਹੈ। ਪਾਕਿਸਤਾਨੀ ਫੌਜ ਵਲੋਂ ਲਗਾਤਾਰ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਕਾਰਨ ਬੱਚਿਆਂ ਦੀ ਪੜ੍ਹਾਈ 'ਚ ਰੁਕਾਵਟ ਪੈਦਾ ਹੋ ਰਹੀ ਹੈ। ਰਿਹਾਇਸ਼ੀ ਇਲਾਕਿਆਂ ਦੇ ਨਾਲ ਹੀ ਪਾਕਿਸਤਾਨੀ ਫੌਜ ਸਕੂਲਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਲਗਾਤਾਰ ਭਾਰੀ ਗੋਲੀਬਾਰੀ ਅਤੇ ਮੋਰਟਾਰ ਦਾਗ਼ ਰਹੀ ਹੈ।

DIsha

This news is Content Editor DIsha