ਪਾਕਿ ਨੇ ਕਿਹਾ- ਪਾਕਿ ’ਚ ਅੱਤਵਾਦੀਆਂ ਦੀ ਮੌਤ ਦੇ ਪਿੱਛੇ ਭਾਰਤ ਦਾ ਹੱਥ, ਇਹ ਰਾਜਨਾਥ ਦੇ ਬਿਆਨ ਤੋਂ ਸਾਫ

04/07/2024 11:23:54 AM

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਵਿਚ ਦਾਖ਼ਲ ਹੋ ਕੇ ਅੱਤਵਾਦੀਆਂ ਨੂੰ ਮਾਰਨ ਬਾਰੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਟਿੱਪਣੀ ਦੇ ਇਕ ਦਿਨ ਬਾਅਦ, ਗੁਆਂਢੀ ਦੇਸ਼ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਆਪਣੀ ਪ੍ਰਭੂਸੱਤਾ ਦੀ ਰੱਖਿਆ ਕਰਨ ਦੇ ਆਪਣੇ ਇਰਾਦੇ ਅਤੇ ਸਮਰੱਥਾ ਨੂੰ ਲੈ ਕੇ ਦ੍ਰਿੜ ਹੈ। ਵਿਦੇਸ਼ ਦਫਤਰ ਨੇ ਇੱਥੇ ਇਕ ਬਿਆਨ 'ਚ ਕਿਹਾ ਕਿ ਪਾਕਿਸਤਾਨ ਨੇ ਹਮੇਸ਼ਾ ਖੇਤਰ 'ਚ ਸ਼ਾਂਤੀ ਲਈ ਆਪਣੀ ਵਚਨਬੱਧਤਾ ਦਿਖਾਈ ਹੈ ਪਰ ਸ਼ਾਂਤੀ ਦੀ ਉਸ ਦੀ ਇੱਛਾ ਦਾ ਗਲਤ ਮਤਲਬ ਨਹੀਂ ਕੱਢਿਆ ਜਾਣਾ ਚਾਹੀਦਾ।

ਇਹ ਵੀ ਪੜ੍ਹੋ: ਸੁਰੱਖਿਆ ਪ੍ਰੋਟੋਕਾਲ ਦੀ ਪਾਲਣਾ ਕਰਨ ਲਈ ਕਹਿਣ 'ਤੇ ਨਾਰਾਜ਼ ਹੋ ਜਾਂਦੇ ਹਨ ਚੀਨੀ ਨਾਗਰਿਕ: ਮਰੀਅਮ

ਵਿਦੇਸ਼ ਦਫਤਰ ਨੇ ਚੋਣਾਂ ਵਿਚ ਫਾਇਦੇ ਲਈ ਨਫਰਤ ਭਰਿਆ ਭਾਸ਼ਣ ਦੇਣ ਲਈ ਭਾਰਤ ਦੀ ਸੱਤਾਧਾਰੀ ਸਰਕਾਰ ਦੀ ਆਲੋਚਨਾ ਕਰਦੇ ਹੋਏ ਇਕ ਬਿਆਨ ਵਿਚ ਕਿਹਾ, 'ਇਤਿਹਾਸ ਪਾਕਿਸਤਾਨ ਦੇ ਦ੍ਰਿੜ ਸੰਕਲਪ ਅਤੇ ਆਪਣੀ ਰੱਖਿਆ ਕਰਨ ਦੀ ਸਮਰਥਾ ਦਾ ਗਵਾਹ ਹੈ।' ਵਿਦੇਸ਼ ਦਫ਼ਤਰ ਦਾ ਬਿਆਨ ਰਾਜਨਾਥ ਸਿੰਘ ਦੀ ਸ਼ੁੱਕਰਵਾਰ ਨੂੰ ਉਸ ਟਿੱਪਣੀ ਦੇ ਜਵਾਬ 'ਚ ਆਇਆ ਹੈ ਕਿ ਜੇਕਰ ਅੱਤਵਾਦੀ ਭਾਰਤ 'ਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ ਜਾਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਹਨ ਤਾਂ ਉਨ੍ਹਾਂ ਨੂੰ ਮੂੰਹਤੋੜ ਜਵਾਬ ਦਿੱਤਾ ਜਾਵੇਗਾ ਅਤੇ ਜੇਕਰ ਉਹ ਪਾਕਿਸਤਾਨ ਵੱਲ ਭੱਜਦੇ ਹਨ ਤਾਂ ਭਾਰਤ ਗੁਆਂਢੀ ਦੇਸ਼ 'ਚ ਦਾਖਲ ਹੋ ਕੇ ਉਨ੍ਹਾਂ ਨੂੰ ਮਾਰੇਗਾ।

ਇਹ ਵੀ ਪੜ੍ਹੋ: ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ; ਭਿਆਨਕ ਸੜਕ ਹਾਦਸੇ 'ਚ 2 ਪੰਜਾਬੀ ਟਰੱਕ ਡਰਾਈਵਰਾਂ ਦੀ ਮੌਤ

ਰਾਜਨਾਥ ਸਿੰਘ ਬ੍ਰਿਟਿਸ਼ ਅਖਬਾਰ 'ਦਿ ਗਾਰਡੀਅਨ' ਵਿਚ ਪ੍ਰਕਾਸ਼ਿਤ ਇਕ ਖਬਰ ਦੇ ਸਬੰਧ ਵਿਚ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੇ ਸਨ, ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਖੁਫੀਆ ਏਜੰਸੀਆਂ ਨੇ 2019 ਤੋਂ ਬਾਅਦ ਰਾਸ਼ਟਰੀ ਸੁਰੱਖਿਆ ਦ੍ਰਿਸ਼ਟੀਕੋਣ ਤਹਿਤ ਪਾਕਿਸਤਾਨ ਵਿਚ ਅੱਤਵਾਦੀਆਂ ਦਾ ਕਤਲ ਕਰਾਇਆ ਹੈ। ਵਿਦੇਸ਼ ਦਫ਼ਤਰ ਨੇ ਕਿਹਾ ਕਿ ਪਾਕਿਸਤਾਨ ਕਿਸੇ ਵੀ ਹਮਲੇ ਦੇ ਖਿਲਾਫ ਆਪਣੀ ਪ੍ਰਭੂਸੱਤਾ ਦੀ ਰੱਖਿਆ ਕਰਨ ਦੇ ਇਰਾਦੇ ਅਤੇ ਸਮਰੱਥਾ ਨੂੰ ਲੈ ਕੇ ਦ੍ਰਿੜ ਹੈ ਅਤੇ ਉਸ ਨੇ ਭਾਰਤ ਦੀ ਉੱਤਮ ਸੈਨਾ ਹੋਣ ਦੇ ਭਾਰਤ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ।

ਇਹ ਵੀ ਪੜ੍ਹੋ: ਅਮਰੀਕੀ ਪੁਲਸ ਨੇ ਬੱਸ 'ਚ ਕੁੜੀ ਨੂੰ ਗਲਤ ਤਰੀਕੇ ਨਾਲ ਛੂਹਣ ਦੇ ਦੋਸ਼ 'ਚ ਭਾਰਤੀ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੇ ਅੰਦਰ ਮਨਮਾਨੇ ਢੰਗ ਨਾਲ ‘ਅੱਤਵਾਦੀ’ ਕਰਾਰ ਦਿੱਤੇ ਗਏ ਅਤੇ ਨਾਗਰਿਕਾਂ ਦੀ ਹੱਤਿਆ ਬਾਰੇ ਭਾਰਤ ਦਾ ਦਾਅਵਾ ਸਪੱਸ਼ਟ ਤੌਰ 'ਤੇ ਦੋਸ਼ ਕਬੂਲਣ ਵਾਲਾ ਹੈ। ਇਸ 'ਚ ਕਿਹਾ ਗਿਆ ਹੈ, 'ਅੰਤਰਰਾਸ਼ਟਰੀ ਭਾਈਚਾਰੇ ਲਈ ਇਹ ਜ਼ਰੂਰੀ ਹੈ ਕਿ ਉਹ ਭਾਰਤ ਨੂੰ ਉਸ ਦੀਆਂ ਘਿਨਾਉਣੀਆਂ ਅਤੇ ਗੈਰ-ਕਾਨੂੰਨੀ ਕਾਰਵਾਈਆਂ ਲਈ ਜਵਾਬਦੇਹ ਠਹਿਰਾਏ।' ਉਸ ਨੇ ਕਿਹਾ ਕਿ ਅਜਿਹਾ 'ਗੈਰ-ਜ਼ਿੰਮੇਵਾਰਾਨਾ ਵਿਵਹਾਰ ਨਾ ਸਿਰਫ਼ ਖੇਤਰੀ ਸ਼ਾਂਤੀ ਨੂੰ ਕਮਜ਼ੋਰ ਕਰਦਾ ਹੈ, ਸਗੋਂ ਇਹ ਲੰਬੇ ਸਮੇਂ ਲਈ ਉਸਾਰੂ ਸਾਂਝੇਦਾਰੀ ਦੀਆਂ ਸੰਭਾਵਨਾਵਾਂ ਨੂੰ ਵੀ ਰੋਕਦਾ ਹੈ।'' ਸਿੰਘ ਨੇ ਇਹ ਵੀ ਕਿਹਾ ਸੀ ਕਿ ਭਾਰਤ ਹਮੇਸ਼ਾ ਆਪਣੇ ਗੁਆਂਢੀਆਂ ਨਾਲ ਚੰਗੇ ਸਬੰਧ ਬਣਾਏ ਰੱਖਣਾ ਚਾਹੁੰਦਾ ਹੈ।

ਇਹ ਵੀ ਪੜ੍ਹੋ: ਕੈਨੇਡਾ ਦੇ ਇਸ ਸੂਬੇ ਦਾ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਸਿਰਫ਼ 12,900 ਨੂੰ ਹੀ ਜਾਰੀ ਕਰੇਗਾ ਸਟੱਡੀ ਪਰਮਿਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News