ਪਾਕਿ ਨੇ ਭਾਰਤ ਦੀ ਮਦਦ ਲਈ ਵਧਾਇਆ ਹੱਥ, ਕਿਹਾ- ਵੈਂਟੀਲੇਟਰ ਸਮੇਤ ਹੋਰ ਸਮਾਨ ਭੇਜਣ ਨੂੰ ਹਾਂ ਤਿਆਰ
Monday, Apr 26, 2021 - 11:16 AM (IST)
ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਨੇ ਕੋਵਿਡ-19 ਦੀ ਘਾਤਕ ਲਹਿਰ ਨਾਲ ਲੜਨ ਵਿਚ ਮਦਦ ਦੇਣ ਲਈ ਭਾਰਤ ਨੂੰ ਵੈਂਟੀਲੇਟਰ ਸਮੇਤ ਹੋਰ ਰਾਹਤ ਸਮੱਗਰੀਆਂ ਉਪਲੱਬਧ ਕਰਾਉਣ ਦੀ ਪੇਸ਼ਕਸ਼ ਕੀਤੀ ਹੈ ਅਤੇ ਕਿਹਾ ਕਿ ਦੋਵੇਂ ਦੇਸ਼ ਗਲੋਬਲ ਮਹਾਮਾਰੀ ਕਾਰਨ ਪੈਦਾ ਹੋਈਆਂ ਚੁਣੌਤੀਆਂ ਨਾਲ ਨਜਿੱਠਣ ਲਈ ਹੋਰ ਸਹਿਯੋਗ ਦੇ ਸੰਭਾਵਿਤ ਤਰੀਕਿਆਂ ਦੀਆਂ ਸੰਭਾਵਨਾਵਾਂ ਨੂੰ ਲੱਭ ਸਕਦੇ ਹਨ। ਵਿਦੇਸ਼ ਮੰਤਰਾਲਾ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਪਾਕਿਸਤਾਨ ਤੌਰ-ਤਰੀਕਿਆਂ ਦਾ ਪਤਾ ਲੱਗਦੇ ਹੀ ਕੁੱਝ ਖ਼ਾਸ ਸਮੱਗਰੀਆਂ ਭੇਜਣ ਲਈ ਤਿਆਰ ਹੈ।
ਇਹ ਵੀ ਪੜ੍ਹੋ : 15 ਮਈ ਤੱਕ ਪੀਕ ’ਤੇ ਹੋਵੇਗਾ ਕੋਰੋਨਾ, ਰੋਜ਼ਾਨਾ ਹੋਣਗੀਆਂ 5600 ਮੌਤਾਂ, ਅਮਰੀਕੀ ਸਟੱਡੀ ’ਚ ਦਾਅਵਾ
ਬਿਆਨ ਵਿਚ ਕਿਹਾ ਗਿਆ, ‘ਕੋਵਿਡ-19 ਦੀ ਮੌਜੂਦਾ ਲਹਿਰ ਨੂੰ ਧਿਆਨ ਵਿਚ ਰੱਖਦਿਆਂ ਭਾਰਤ ਦੇ ਲੋਕਾਂ ਨਾਲ ਇਕਮੁੱਠਤਾ ਦੀ ਭਾਵਨਾ ਨਾਲ ਪਾਕਿਸਤਾਨ ਆਪਣੇ ਇਸ ਗੁਆਂਢੀ ਦੇਸ਼ ਨੂੰ ਵੈਂਟੀਲੇਟਰ, ਬੀ.ਪੀ.ਏ.ਪੀ.ਏ.ਪੀ. ਅਤੇ ਡਿਜੀਟਲ ਐਕਸਰੇ ਮਸ਼ੀਨਾਂ, ਪੀ.ਪੀ.ਟੀ. ਕਿੱਟਾਂ ਅਤੇ ਹੋਰ ਸਬੰਧਤ ਵਸਤਾਂ ਦੀ ਮਦਦ ਕਰਨ ਲਈ ਪੇਸ਼ਕਸ਼ ਕਰਦਾ ਹੈ।’ ਇਸ ਵਿਚ ਕਿਹਾ ਗਿਆ ਕਿ ਪਾਕਿਸਤਾਨ ਅਤੇ ਭਾਰਤ ਦੇ ਸਬੰਧਤ ਅਧਿਕਾਰੀ ਰਾਹਤ ਸਮੱਗਰੀਆਂ ਦੀ ਤੁਰੰਤ ਸਪਲਾਈ ਲਈ ਤੌਰ-ਤਰੀਕਿਆਂ ’ਤੇ ਕੰਮ ਕਰ ਸਕਦੇ ਹਨ। ਇਹ ਪੇਸ਼ਕਸ਼ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਭਾਰਤ ਦੇ ਲੋਕਾਂ ਨਾਲ ਇਕਜੁੱਟਤਾ ਦਿਖਾਉਣ ਦੇ ਬਾਅਦ ਕੀਤੀ ਗਈ ਹੈ। ਉਨ੍ਹਾਂ ਕਿਹਾ, ‘ਸਾਨੂੰ ਮਨੁੱਖਤਾ ਦੇ ਸਾਹਮਣੇ ਆਈ ਇਸ ਗਲੋਬਲ ਚੁਣੌਤੀ ਨਾਲ ਮਿਲ ਕੇ ਲੜਨਾ ਹੋਵੇਗਾ।’
ਇਹ ਵੀ ਪੜ੍ਹੋ : ਗ੍ਰੇਟਾ ਥਨਬਰਗ ਨੇ ਭਾਰਤ 'ਚ ਕੋਰੋਨਾ ਹਾਲਾਤ ’ਤੇ ਜਤਾਈ ਚਿੰਤਾ, ਗਲੋਬਲ ਭਾਈਚਾਰੇ ਨੂੰ ਕੀਤੀ ਇਹ ਅਪੀਲ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।