ਪਾਕਿ ਨੇ ਕੀਤੀ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ’ਚ ਕੰਟਰੋਲ ਰੇਖਾ ਕੋਲ ਗੋਲਾਬਾਰੀ

03/17/2020 8:27:16 PM

ਜੰਮੂ, – ਪਾਕਿਸਤਾਨੀ ਫੌਜ ਨੇ ਮੰਗਲਵਾਰ ਨੂੰ ਲਗਾਤਾਰ ਤੀਜੇ ਦਿਨ ਜੰਮੂ-ਕਸ਼ਮੀਰ ਦੀਆਂ ਮੂਹਰਲੀਆਂ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਛੋਟੇ ਹਥਿਆਰਾਂ ਨਾਲ ਗੋਲਾਬਾਰੀ ਕੀਤੀ ਅਤੇ ਮੋਰਟਾਰ ਨਾਲ ਗੋਲੇ ਦਾਗੇ। ਰੱਖਿਆ ਬੁਲਾਰੇ ਨੇ ਦੱਸਿਆ ਕਿ ਪੁੰਛ ਜ਼ਿਲੇ ਦੇ ਮਨਕੋਟਾ ਅਤੇ ਮੇਂਡਰ ’ਚ ਕੰਟਰੋਲ ਰੇਖਾ ਕੋਲ ਸਰਹੱਦ ਪਾਰੋਂ ਸਵੇਰੇ ਲਗਭਗ 6 ਵਜੇ ਗੋਲਾਬਾਰੀ ਸ਼ੁਰੂ ਹੋਈ। ਬੁਲਾਰੇ ਨੇ ਦੱਸਿਆ ਕਿ ਭਾਰਤੀ ਫੌਜ ਨੇ ਵੀ ਇਸ ਗੋਲਾਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨੀ ਗੋਲਾਬਾਰੀ ਵਿਚ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ ਪਰ ਇਸ ਨਾਲ ਕੰਟਰੋਲ ਰੇਖਾ ਦੇ ਨੇੜੇ ਰਹਿ ਰਹੇ ਲੋਕਾਂ ਵਿਚ ਦਹਿਸ਼ਤ ਜ਼ਰੂਰ ਪੈਦਾ ਹੋ ਗਈ ਹੈ। ਨੇੜਲੇ ਕੇਰਨੀ ਸੈਕਟਰ ਵਿਚ ਬੀਤੇ ਦੋ ਦਿਨਾਂ ਤੋਂ ਪਾਕਿਸਤਾਨ ਵੱਲੋਂ ਭਾਰੀ ਗੋਲਾਬਾਰੀ ਕੀਤੀ ਗਈ ਹੈ। ਆਖਰੀ ਸੂਚਨਾ ਮਿਲਣ ਤੱਕ ਗੋਲਾਬਾਰੀ ਜਾਰੀ ਸੀ।


Inder Prajapati

Content Editor

Related News