ਪਾਕਿਸਤਾਨ 'ਚ ਹੜ੍ਹ, PM ਮੋਦੀ ਨੇ ਪ੍ਰਭਾਵਿਤ ਲੋਕਾਂ ਦੇ ਪਰਿਵਾਰਾਂ ਪ੍ਰਤੀ ਪ੍ਰਗਟਾਈ ਹਮਦਰਦੀ

Monday, Aug 29, 2022 - 11:53 PM (IST)

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਉਹ ਪਾਕਿਸਤਾਨ 'ਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਦੇਖ ਕੇ ਦੁਖੀ ਹਨ। ਉਨ੍ਹਾਂ ਗੁਆਂਢੀ ਦੇਸ਼ ਵਿੱਚ ਜਲਦ ਤੋਂ ਜਲਦ ਆਮ ਸਥਿਤੀ ਬਹਾਲ ਹੋਣ ਦੀ ਉਮੀਦ ਪ੍ਰਗਟਾਈ। ਪਾਕਿਸਤਾਨ 'ਚ ਸੋਮਵਾਰ ਨੂੰ ਭਿਆਨਕ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 1100 ਨੂੰ ਪਾਰ ਕਰ ਗਈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਸਰਕਾਰ ਨੇ ਸੰਕਟ ਨਾਲ ਨਜਿੱਠਣ ਲਈ ਮਦਦ ਦੀ ਅਪੀਲ ਕੀਤੀ ਹੈ। ਦੇਸ਼ ਦੀ ਕਰੀਬ 3 ਕਰੋੜ 30 ਲੱਖ ਆਬਾਦੀ ਹੜ੍ਹਾਂ ਕਾਰਨ ਬੇਘਰ ਹੋ ਗਈ ਹੈ।

ਇਹ ਵੀ ਪੜ੍ਹੋ : ਦਿੱਲੀ ਤੋਂ ਮੁੰਬਈ ਜਾ ਰਹੇ Spicejet ਦਾ ਟਾਇਰ ਪੰਕਚਰ, ਰਨਵੇ 'ਤੇ ਸੁਰੱਖਿਅਤ ਉਤਾਰਿਆ

ਮੋਦੀ ਨੇ ਟਵੀਟ ਕੀਤਾ, ''ਪਾਕਿਸਤਾਨ 'ਚ ਹੜ੍ਹ ਕਾਰਨ ਹੋਈ ਤਬਾਹੀ ਨੂੰ ਦੇਖ ਕੇ ਦੁਖੀ ਹਾਂ। ਅਸੀਂ ਪੀੜਤਾਂ, ਜ਼ਖਮੀਆਂ ਅਤੇ ਇਸ ਕੁਦਰਤੀ ਆਫਤ ਨਾਲ ਪ੍ਰਭਾਵਿਤ ਸਾਰੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਜਲਦ ਹੀ ਆਮ ਸਥਿਤੀ ਬਹਾਲ ਕਰਨ ਦੀ ਉਮੀਦ ਕਰਦੇ ਹਾਂ।" ਪਾਕਿਸਤਾਨ ਵਿੱਚ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਮੁੱਖ ਸੰਸਥਾ ਰਾਸ਼ਟਰੀ ਆਫਤ ਪ੍ਰਬੰਧਨ ਅਥਾਰਟੀ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਹੜ੍ਹ ਕਾਰਨ ਘੱਟੋ-ਘੱਟ 1,061 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1,575 ਜ਼ਖਮੀ ਹੋਏ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਅਧੀਨ 45 ਕਰੋੜ ਰੁਪਏ ਦੀ ਵੰਡ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News