''ਅੱਤਵਾਦੀਆਂ ਨੂੰ ਸਰਕਾਰੀ ਸਨਮਾਨ ਦੇਣਾ ਪਾਕਿਸਤਾਨ ਦੀ ਪੁਰਾਣੀ ਪਰੰਰਪਰਾ'' : ਵਿਦੇਸ਼ ਸਕੱਤਰ

Thursday, May 08, 2025 - 07:03 PM (IST)

''ਅੱਤਵਾਦੀਆਂ ਨੂੰ ਸਰਕਾਰੀ ਸਨਮਾਨ ਦੇਣਾ ਪਾਕਿਸਤਾਨ ਦੀ ਪੁਰਾਣੀ ਪਰੰਰਪਰਾ'' : ਵਿਦੇਸ਼ ਸਕੱਤਰ

ਨੈਸ਼ਨਲ ਡੈਸਕ- ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਭਾਰਤ ਨੇ ਆਪਰੇਸ਼ਨ ਸਿੰਦੂਰ ਨੂੰ ਅੰਜ਼ਾਮ ਦਿੱਤਾ, ਜਿਸ ਵਿੱਚ ਭਾਰਤੀ ਫੌਜ ਨੇ ਹਵਾਈ ਹਮਲੇ ਕੀਤੇ ਅਤੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। 

ਭਾਰਤ ਦੀ ਇਸ ਕਾਰਵਾਈ ਤੋਂ ਘਬਰਾਏ ਪਾਕਿਸਤਾਨ ਨੇ 7 ਮਈ ਦੀ ਰਾਤ ਨੂੰ ਭਾਰਤ ਦੇ 15 ਸ਼ਹਿਰਾਂ 'ਤੇ ਡਰੋਨ ਅਤੇ ਮਿਜ਼ਾਈਲ ਹਮਲੇ ਕਰਨ ਦੀ ਅਸਫਲ ਕੋਸ਼ਿਸ਼ ਕੀਤੀ। ਪਾਕਿਸਤਾਨ ਵੱਲੋਂ ਦਾਗੀਆਂ ਗਈਆਂ ਮਿਜ਼ਾਈਲਾਂ ਅਤੇ ਡਰੋਨਾਂ ਨੂੰ ਭਾਰਤ ਦੇ S-400 ਹਵਾਈ ਰੱਖਿਆ ਪ੍ਰਣਾਲੀ ਦੁਆਰਾ ਹਵਾ ਵਿੱਚ ਹੀ ਨਸ਼ਟ ਕਰ ਦਿੱਤਾ ਗਿਆ। ਭਾਰਤ ਨੇ ਜਵਾਬੀ ਕਾਰਵਾਈ ਕਰਦਿਆਂ ਲਾਹੌਰ ਵਿੱਚ ਪਾਕਿਸਤਾਨ ਦੇ ਹਵਾਈ ਰੱਖਿਆ ਪ੍ਰਣਾਲੀ ਨੂੰ ਤਬਾਹ ਕਰ ਦਿੱਤਾ।

ਬੀਤੀ ਰਾਤ ਵਾਪਰੀਆਂ ਇਨ੍ਹਾਂ ਘਟਨਾਵਾਂ ਦਾ ਵੇਰਵਾ ਦੇਣ ਲਈ ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਰਨਲ ਸੋਫੀਆ ਕੁਰੈਸ਼ੀ ਅਤੇ ਵਿੰਗ ਕਮਾਂਡਰ ਵਿਓਮਿਕਾ ਸਿੰਘ ਨਾਲ ਅੱਜ ਸ਼ਾਮ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਪ੍ਰੈਸ ਬ੍ਰੀਫਿੰਗ ਵਿੱਚ, ਵਿਕਰਮ ਮਿਸਰੀ ਨੇ ਪਾਕਿਸਤਾਨ ਦਾ ਪਰਦਾਫਾਸ਼ ਕਰਦਿਆਂ ਕਿਹਾ ਕਿ ਅੱਤਵਾਦੀਆਂ ਨੂੰ ਸਰਕਾਰੀ ਸਨਮਾਨ ਦੇਣਾ ਸ਼ਾਇਦ ਇਸਦੀ ਪੁਰਾਣੀ ਪਰੰਪਰਾ ਰਹੀ ਹੈ।

ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਸਰਹੱਦ ਪਾਰ ਤੋਂ ਸਾਡੇ ਵਿਰੁੱਧ ਬਹੁਤ ਸਾਰੀ ਗਲਤ ਜਾਣਕਾਰੀ ਫੈਲਾਈ ਗਈ ਹੈ। ਇਸ ਵਿੱਚ ਵਧਦੇ ਤਣਾਅ ਦਾ ਜ਼ਿਕਰ ਕੀਤਾ ਗਿਆ। ਪਹਿਲੀ ਗੱਲ ਇਹ ਹੈ ਕਿ ਪਹਿਲਗਾਮ ਵਿੱਚ ਹੋਇਆ ਹਮਲਾ ਤਣਾਅ ਵਧਣ ਦਾ ਪਹਿਲਾ ਮਾਮਲਾ ਸੀ। ਭਾਰਤੀ ਫੌਜ ਨੇ ਆਪਰੇਸ਼ਨ ਸਿੰਦੂਰ ਦੇ ਤਹਿਤ ਉਸ ਤਣਾਅ ਦਾ ਜਵਾਬ ਦਿੱਤਾ ਹੈ।


author

Rakesh

Content Editor

Related News