ਲਾਪਤਾ ਭਾਰਤੀ ਨਾਗਰਿਕ ਨੂੰ ਪਾਕਿਸਤਾਨ ਨੇ ਭਾਰਤੀ ਫੌਜ ਨੂੰ ਸੌਂਪਿਆ

Thursday, Mar 17, 2022 - 08:04 PM (IST)

ਲਾਪਤਾ ਭਾਰਤੀ ਨਾਗਰਿਕ ਨੂੰ ਪਾਕਿਸਤਾਨ ਨੇ ਭਾਰਤੀ ਫੌਜ ਨੂੰ ਸੌਂਪਿਆ

ਜੰਮੂ (ਪੀ. ਟੀ. ਆਈ.) : ਪਾਕਿਸਤਾਨੀ ਫੌਜ ਨੇ ਕਰੀਬ 15 ਮਹੀਨੇ ਪਹਿਲਾਂ ਲਾਪਤਾ ਹੋਏ ਇਕ ਭਾਰਤੀ ਨਾਗਰਿਕ ਨੂੰ ਵੀਰਵਾਰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਭਾਰਤੀ ਫੌਜ ਦੇ ਹਵਾਲੇ ਕਰ ਦਿੱਤਾ। ਇਹ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਪੁੰਛ ਦੇ ਕਾਸਬਾ ਪਿੰਡ ਦਾ ਵਸਨੀਕ ਮੁਹੰਮਦ ਜਾਵੇਦ (37) ਦਸੰਬਰ 2020 ਵਿੱਚ ਲਾਪਤਾ ਹੋ ਗਿਆ ਸੀ ਅਤੇ ਉਸ ਦਾ ਕਿਤੇ ਵੀ ਪਤਾ ਨਹੀਂ ਲੱਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਫੌਜ ਨੇ ਹਾਲ ਹੀ 'ਚ ਭਾਰਤੀ ਫੌਜ ਨਾਲ ਸੰਪਰਕ ਕੀਤਾ ਅਤੇ ਜਾਵੇਦ ਦੇ ਸਰਹੱਦ ਪਾਰ ਕਰਨ ਦੀ ਸੂਚਨਾ ਦਿੱਤੀ।

ਇਹ ਵੀ ਪੜ੍ਹੋ : ਨਵੇਂ ਪ੍ਰਧਾਨ ਦੀ ਤਲਾਸ਼ 'ਚ ਕਾਂਗਰਸ, ਕੀ ਹੋਵੇਗਾ ਸਿੱਧੂ ਦਾ ਭਵਿੱਖ

ਜਾਵੇਦ ਮਾਨਸਿਕ ਤੌਰ 'ਤੇ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸੰਕੇਤ ਮਿਲਿਆ ਕਿ ਹੋ ਸਕਦਾ ਹੈ ਕਿ ਉਹ ਅਣਜਾਣੇ 'ਚ ਕੰਟਰੋਲ ਰੇਖਾ ਪਾਰ ਕਰਕੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਵਿੱਚ ਚਲਾ ਗਿਆ ਹੋਵੇ, ਜਿਸ ਕਰਕੇ ਫੌਜ ਨੇ ਸਥਾਨਕ ਪੁਲਸ ਨਾਲ ਵੇਰਵਿਆਂ ਦੀ ਜਾਂਚ ਕੀਤੀ, ਜਿਸ ਵਿੱਚ ਜਾਵੇਦ ਦੇ ਆਪਣੀ ਰਿਹਾਇਸ਼ ਤੋਂ ਲਾਪਤਾ ਹੋਣ ਦੀ ਪੁਸ਼ਟੀ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨ ਨੇ ਜਾਵੇਦ ਨੂੰ ਸਥਾਨਕ ਪੁਲਸ ਅਤੇ ਨਾਗਰਿਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੁੰਛ 'ਚ ਕੰਟਰੋਲ ਰੇਖਾ 'ਤੇ ਚੱਕਾ ਦਾ ਬਾਗ ਕਰਾਸਿੰਗ ਪੁਆਇੰਟ 'ਤੇ ਭਾਰਤੀ ਫੌਜ ਨੂੰ ਸੌਂਪ ਦਿੱਤਾ। ਉਨ੍ਹਾਂ ਕਿਹਾ ਕਿ ਕਾਨੂੰਨੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਜਾਵੇਦ ਨੂੰ ਉਸ ਦੇ ਪਰਿਵਾਰ ਹਵਾਲੇ ਕੀਤਾ ਜਾ ਰਿਹਾ ਹੈ।


author

Harnek Seechewal

Content Editor

Related News