ਪਾਕਿਸਤਾਨ ਹਾਈ ਕਮਿਸ਼ਨ ਨੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ 3000 ਵੀਜ਼ੇ ਜਾਰੀ ਕੀਤੇ

11/13/2021 2:35:11 AM

ਨਵੀਂ ਦਿੱਲੀ - ਪਾਕਿਸਤਾਨ ਹਾਈ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ 'ਤੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਲਗਭਗ 3,000 ਵੀਜ਼ੇ ਜਾਰੀ ਕੀਤੇ ਹਨ। 17 ਤੋਂ 26 ਨਵੰਬਰ ਤੱਕ ਪਾਕਿਸਤਾਨ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕਰ ਦਿੱਤਾ ਗਿਆ ਹੈ। ਪਾਕਿਸਤਾਨ ਹਾਈ ਕਮਿਸ਼ਨ ਨੇ ਟਵੀਟ ਕੀਤਾ, "ਭਾਰਤ ਲਈ ਪਾਕਿਸਤਾਨ ਹਾਈ ਕਮਿਸ਼ਨ ਨੇ ਬਾਬਾ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ 'ਤੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਲਗਭਗ 3,000 ਵੀਜ਼ੇ ਜਾਰੀ ਕੀਤੇ ਹਨ। ਭਾਰਤ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਸਿੱਖ ਧਰਮ ਦੇ ਬਾਨੀ ਦੇ 552ਵੇਂ ਜਨਮ ਦਿਨ 'ਤੇ ਭਾਰਤ ਅਤੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਨੂੰ ਨਿੱਘੀ ਵਧਾਈ ਦਿੰਦਾ ਹੈ।

ਇਹ ਵੀ ਪੜ੍ਹੋ - ਰੇਲ ਯਾਤਰੀਆਂ ਲਈ ਖੁਸ਼ਖਬਰੀ: ਕੋਵਿਡ ਮਹਾਮਾਰੀ ਤੋਂ ਪਹਿਲਾਂ ਵਾਂਗ ਹੋਵੇਗਾ ਰੇਲਵੇ ਦਾ ਸੰਚਾਲਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Inder Prajapati

This news is Content Editor Inder Prajapati