ਪਾਕਿ ਪੀ.ਐੱਮ. ਇਮਰਾਨ ਖਾਨ ਨੇ ਮੋਦੀ ਨੂੰ ਦਿੱਤੀ ਵਧਾਈ

Thursday, May 23, 2019 - 05:39 PM (IST)

ਪਾਕਿ ਪੀ.ਐੱਮ. ਇਮਰਾਨ ਖਾਨ ਨੇ ਮੋਦੀ ਨੂੰ ਦਿੱਤੀ ਵਧਾਈ

ਇਸਲਾਮਾਬਾਦ (ਏਜੰਸੀ)— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਰਿੰਦਰ ਮੋਦੀ ਨੂੰ ਵਧਾਈ ਸੰਦੇਸ਼ ਭੇਜਿਆ। ਇਮਰਾਨ ਨੇ ਚੋਣਾਂ ਵਿਚ ਅੱਗੇ ਚੱਲ ਰਹੀ ਭਾਜਪਾ ਪਾਰਟੀ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਸਾਊਥ ਏਸ਼ੀਆ ਵਿਚ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਇਕੱਠੇ ਕੰਮ ਕਰਨ ਦੀ ਆਸ ਜ਼ਾਹਰ ਕੀਤੀ।

 

ਇਮਰਾਨ ਦੇ ਇਲਾਵਾ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਦੇ ਮੰਤਰੀਆਂ ਨੇ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਫਿਲਹਾਲ ਭਾਜਪਾ ਬਹੁਮਤ ਲਈ ਜ਼ਰੂਰੀ ਸੀਟਾਂ ਤੋਂ ਕਾਫੀ ਅੱਗੇ ਜਿੱਤਦੀ ਨਜ਼ਰ ਆ ਰਹੀ ਹੈ। ਸ਼ਾਮ ਤੱਕ ਚੋਣਾਂ ਦੇ ਨਤੀਜੇ ਸਪੱਸ਼ਟ ਹੋਣ ਦੀ ਆਸ ਹੈ। 


author

Vandana

Content Editor

Related News