ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ''ਤੇ ਸਲਾਲ ਡੈਮ ਦੇ ਗੇਟ
Friday, Jun 27, 2025 - 09:38 AM (IST)

ਨੈਸ਼ਨਲ ਡੈਸਕ- ਪਹਿਲਗਾਮ ਹਮਲੇ ਮਗਰੋਂ ਭਾਰਤ-ਪਾਕਿਸਤਾਨ ਵਿਚਾਲੇ ਪੈਦਾ ਹੋਇਆ ਤਣਾਅ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸ ਦੌਰਾਨ ਭਾਰਤ ਨੇ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਵੀ ਰੱਦ ਕਰ ਦਿੱਤੀ ਹੈ, ਜਿਸ ਮਗਰੋਂ ਪਾਕਿਸਤਾਨ 'ਚ ਪਾਣੀ ਦੀ ਭਾਰੀ ਕਿੱਲਤ ਹੋ ਗਈ ਹੈ।
ਇਸ ਸੰਧੀ ਤਹਿਤ ਭਾਰਤ ਤੋਂ ਪਾਕਿਸਤਾਨ ਨੂੰ ਜਾਣ ਵਾਲੇ ਪਾਣੀ ਨੂੰ ਰੋਕ ਲਿਆ ਗਿਆ ਹੈ। ਇਸ ਤੋਂ ਬਾਅਦ ਬੀਤੇ ਦਿਨ ਜਦੋਂ ਉੱਤਰੀ ਭਾਰਤ 'ਚ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ ਤਾਂ ਹੁਣ ਜੰਮੂ-ਕਸ਼ਮੀਰ 'ਚ ਸਥਿਤ ਸਲਾਲ ਡੈਮ ਦੇ ਗੇਟ ਖੋਲ੍ਹ ਦਿੱਤੇ ਗਏ ਹਨ, ਜਿਸ ਮਗਰੋਂ ਹੁਣ ਪਾਕਿਸਤਾਨ ਲਈ ਇਕ ਹੋਰ ਵੱਡੀ ਮੁਸੀਬਤ ਖੜ੍ਹੀ ਹੋ ਸਕਦੀ ਹੈ।
Gates of Salal Dam OPENED after relentless rains in Jammu & Kashmir!
— Megh Updates 🚨™ (@MeghUpdates) June 26, 2025
Chenab River now a RAGING MONSTER
⚠️ Pakistan staring down a FLOOD DISASTER!
One day it's drought, Next Flood pic.twitter.com/B7pJx6ol9X
ਇਹ ਵੀ ਪੜ੍ਹੋ- ਪੰਜਾਬੀਆਂ ਦੀ ਪਹਿਲੀ ਪਸੰਦ ਬਣੇ ਇਸ ਦੇਸ਼ ਨੇ ਦਿੱਤਾ ਵੱਡਾ ਝਟਕਾ ; ਹੁਣ 5 ਨਹੀਂ, 10 ਸਾਲ...
ਜ਼ਿਕਰਯੋਗ ਹੈ ਕਿ ਪਿਛਲੇ ਕਰੀਬ 2 ਮਹੀਨਿਆਂ ਤੋਂ ਪਾਕਿਸਤਾਨ ਨੂੰ ਪਾਣੀ ਦੇਣ ਵਾਲੀ ਸੰਧੀ ਰੱਦ ਹੋਣ ਮਗਰੋਂ ਉੱਥੇ ਇਕ ਪਾਸੇ ਜਿੱਥੇ ਪਾਣੀ ਦੀ ਭਾਰੀ ਕਿੱਲਤ ਚੱਲ ਰਹੀ ਹੈ, ਉੱਥੇ ਹੀ ਸਲਾਲ ਡੈਮ ਦੇ ਗੇਟ ਖੋਲ੍ਹੇ ਜਾਣ ਨਾਲ ਹੁਣ ਉੱਥੇ ਹੋਰ ਵੱਡੀ ਮੁਸੀਬਤ ਪੈਦਾ ਹੋ ਸਕਦੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ISS 'ਤੇ ਪਹੁੰਚੇ ਸ਼ੁਭਾਂਸ਼ੂ ਸ਼ੁਕਲਾ, 41 ਸਾਲ ਬਾਅਦ ਭਾਰਤ ਨੇ ਰਚਿਆ ਇਤਿਹਾਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e