ਅੱਤਵਾਦੀਆਂ ਨੂੰ ਜੰਮੂ ਕਸ਼ਮੀਰ ''ਚ ਘੁਸਪੈਠ ਕਰਵਾਉਣ ਦੀ ਕੋਸ਼ਿਸ਼ ਕਰ ਰਿਹੈ ਪਾਕਿਸਤਾਨ : ਫ਼ੌਜ ਕਮਾਂਡਰ

Friday, Nov 24, 2023 - 04:32 PM (IST)

ਅੱਤਵਾਦੀਆਂ ਨੂੰ ਜੰਮੂ ਕਸ਼ਮੀਰ ''ਚ ਘੁਸਪੈਠ ਕਰਵਾਉਣ ਦੀ ਕੋਸ਼ਿਸ਼ ਕਰ ਰਿਹੈ ਪਾਕਿਸਤਾਨ : ਫ਼ੌਜ ਕਮਾਂਡਰ

ਜੰਮੂ (ਭਾਸ਼ਾ)- ਫ਼ੌਜ ਦੀ ਉੱਤਰੀ ਕਮਾਨ ਦੇ ਕਮਾਂਡਰ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਕਿਸਤਾਨ ਵਿਦੇਸ਼ੀ ਅੱਤਵਾਦੀਆਂ ਨੂੰ ਜੰਮੂ ਕਸ਼ਮੀਰ 'ਚ ਘੁਸਪੈਠ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਸੰਗਠਨਾਂ 'ਚ ਪਾਕਿਸਤਾਨ ਦੇ ਸੇਵਾਮੁਕਤ ਫ਼ੌਜੀਆਂ ਦੀ ਮੌਜੂਦਗੀ ਹੈ। ਦਿਵੇਦੀ ਨੇ ਬੁੱਧਵਾਰ ਅਤੇ ਵੀਰਵਾਰ ਨੂੰ ਰਾਜੌਰੀ ਜ਼ਿਲ੍ਹੇ ਦੇ ਧਰਮਸਾਲ ਖੇਤਰ ਦੇ ਬਾਜੀਮਾਲ ਖੇਤਰ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਸ਼ਹੀਦ ਹੋਏ 2 ਕਪਤਾਨਾਂ ਸਮੇਤ ਫ਼ੌਜ ਦੇ ਪੰਜ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਇਹ ਟਿੱਪਣੀ ਕੀਤੀ। ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਅਫ਼ਗਾਨਿਸਤਾਨ 'ਚ ਸਿਖਲਾਈ ਪ੍ਰਾਪਤ ਅਤੇ ਪਾਕਿਸਤਾਨ ਵਾਸੀ ਲਸ਼ਕਰ ਕਮਾਂਡਰ ਕਵਾਰੀ ਸਮੇਤ 2 ਅੱਤਵਾਦੀਆਂ ਨੂੰ ਮਾਰ ਮੁਕਾਇਆ। ਲੈਫਟੀਨੈਂਟ ਜਨਰਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਜੌਰੀ ਅਤੇ ਪੁੰਛ ਦੇ ਸਰਹੱਦੀ ਜ਼ਿਲ੍ਹਿਆਂ 'ਚ ਇਕ ਸਾਲ ਦੇ ਅੰਦਰ ਇਲਾਕੇ 'ਚੋਂ 2 ਦਰਜਨ ਤੋਂ ਵੱਧ ਵਿਦੇਸ਼ੀ ਅੱਤਵਾਦੀਆਂ ਨੂੰ ਖ਼ਤਮ ਕਰਨ ਲਈ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਕਮਾਂਡਰ ਨੇ ਕਿਹਾ ਕਿ 2 ਖੌਫ਼ਨਾਕ ਵਿਦੇਸ਼ੀ ਅੱਤਵਾਦੀਆਂ ਦਾ ਕਤਲ ਖੇਤਰ ਨੂੰ ਅਸਥਿਰ ਕਰਨ ਦੀ ਪਾਕਿਸਤਾਨ ਦੀ ਸਾਜ਼ਿਸ਼ ਨੂੰ ਵੱਡਾ ਝਟਕਾ ਹੈ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਸ਼ਹੀਦ ਜਵਾਨਾਂ ਨੂੰ ਉੱਪ ਰਾਜਪਾਲ, ਫੌਜ ਦੀ ਉੱਤਰੀ ਕਮਾਨ ਦੇ ਕਮਾਂਡਰ ਨੇ ਦਿੱਤੀ ਸ਼ਰਧਾਂਜਲੀ

ਅੱਤਵਾਦੀਆਂ 'ਚ ਪਾਕਿਸਤਾਨ ਦੇ ਕੁਝ ਸਪੈਸ਼ਲ ਫੋਰਸਾਂ ਦੇ ਜਵਾਨਾਂ ਦੀ ਮੌਜੂਦਗੀ ਦੇ ਬਾਰੇ 'ਚ ਪੁੱਛੇ ਜਾਣ 'ਤੇ ਲੈਫਟੀਨੈਂਟ ਜਨਰਲ ਨੇ ਕਿਹਾ,''ਜਦੋਂ ਅਸੀਂ ਅੱਤਵਾਦੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਾਨੂੰ ਪਤਾ ਲੱਗਾ ਕਿ ਉਨ੍ਹਾਂ 'ਚੋਂ ਕੁਝ (ਪਾਕਿਸਤਾਨ ਫ਼ੌਜ) ਰਿਟਾਇਰਡ ਫ਼ੌਜੀ ਸਨ।'' ਲੈਫਟੀਨੈਂਟ ਜਨਰਲ ਦਿਵੇਦੀ ਨੇ ਕਿਹਾ,''ਪਾਕਿਸਤਾਨ ਸਥਾਨਕ ਅਬਾਦੀ, ਖਾਸ ਕਰਕੇ ਨੌਜਵਾਨਾਂ ਦੇ ਸਮਰਥਨ ਦੀ ਘਾਟ ਕਾਰਨ ਇਸ ਖੇਤਰ ਵਿਚ ਵਿਦੇਸ਼ੀ ਅੱਤਵਾਦੀਆਂ ਨੂੰ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿਉਂਕਿ ਸਥਾਨਕ ਨੌਜਵਾਨ ਅੱਤਵਾਦੀ ਸੰਗਠਨਾਂ ਵਿਚ ਸ਼ਾਮਲ ਹੋਣ ਲਈ ਤਿਆਰ ਨਹੀਂ ਹਨ। ਵਿਦੇਸ਼ੀ ਅੱਤਵਾਦੀਆਂ ਨੂੰ ਬੇਅਸਰ ਕਰਨ ਲਈ ਸਾਡੀਆਂ ਕੋਸ਼ਿਸ਼ਾਂ ਜਾਰੀ ਹਨ।” ਇਹ ਪੁੱਛੇ ਜਾਣ 'ਤੇ ਕਿ ਕੀ ਪਾਕਿਸਤਾਨ ਆਉਣ ਵਾਲੇ ਮਹੀਨਿਆਂ ਵਿਚ ਲੋਕ ਸਭਾ ਚੋਣਾਂ ਸਮੇਤ ਆਉਣ ਵਾਲੀਆਂ ਚੋਣਾਂ ਵਿਚ ਵਿਘਨ ਪਾਉਣ ਲਈ ਹੋਰ ਅੱਤਵਾਦੀ ਭੇਜਣ ਦਾ ਇਰਾਦਾ ਰੱਖਦਾ ਹੈ ਤਾਂ ਉਨ੍ਹਾਂ ਨੇ ਵੱਧ ਵੇਰਵਾ ਦਿੱਤੇ ਬਿਨਾਂ 'ਹਾਂ' 'ਚ ਜਵਾਬ ਦਿੱਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News