ਵਿਸਾਖੀ ਲਈ ਪਾਕਿਸਤਾਨ ਨੇ 1100 ਸਿੱਖ ਸ਼ਰਧਾਲੂਆਂ ਲਈ ਜਾਰੀ ਕੀਤਾ ਵੀਜ਼ਾ

Thursday, Apr 08, 2021 - 02:25 AM (IST)

ਨਵੀਂ ਦਿੱਲੀ : ਪਾਕਿਸਤਾਨ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਸਲਾਨਾ ਵਿਸਾਖੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਦੇ 1100 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸਮਾਗਮਾਂ ਦਾ ਪ੍ਰਬੰਧ 12 ਤੋਂ 22 ਅਪ੍ਰੈਲ ਵਿਚਾਲੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਕੋਰੋਨਾ ਕਾਰਨ ਇਸ ਸੂਬੇ 'ਚ ਅਗਲੇ ਤਿੰਨ ਮਹੀਨਿਆਂ ਤੱਕ 5 ਦਿਨ ਖੁੱਲ੍ਹਣਗੇ ਦਫ਼ਤਰ

ਹਰ ਸਾਲ ਪਾਕਿਸਤਾਨ ਜਾਂਦੇ ਹਨ ਸਿੱਖ ਸ਼ਰਧਾਲੂ
ਹਾਈ ਕਮਿਸ਼ਨ ਨੇ ਕਿਹਾ ਕਿ 1974 ਦੇ ਧਾਰਮਿਕ ਸਥਾਨਾਂ ਦੀਆਂ ਯਾਤਰਾਵਾਂ 'ਤੇ ਪਾਕਿਸਤਾਨ-ਭਾਰਤ ਪ੍ਰੋਟੋਕਾਲ ਦੀ ਵਿਵਸਥਾ ਦੇ ਤਹਿਤ ਭਾਰਤ ਤੋਂ ਹਰ ਸਾਲ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂ ਵੱਖ-ਵੱਖ ਧਾਰਮਿਕ ਤਿਉਹਾਰ ਮਨਾਉਣ ਪਾਕਿਸਤਾਨ ਜਾਂਦੇ ਹਨ। ਇਸ ਨੇ ਕਿਹਾ ਕਿ ਇਹ ਵੀਜ਼ਾ ਪਾਕਿਸਤਾਨ ਸਰਕਾਰ ਵੱਲੋਂ ਪੰਜਾਬੀਆਂ ਅਤੇ ਸਿੱਖਾਂ ਲਈ ਵਿਸਾਖੀ ਦੇ ਮਹੱਤਵ ਨੂੰ ਵੇਖਦੇ ਹੋਏ ਵਿਸ਼ੇਸ਼ ਰੂਪ ਨਾਲ ਜਾਰੀ ਕੀਤਾ ਗਿਆ ਹੈ, ਜੋ ਉਨ੍ਹਾਂ ਦੇ ਨਵੇਂ ਸਾਲ ਦੀ ਸ਼ੁਰੂਆਤ ਦਾ ਪ੍ਰਤੀਕ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 


Inder Prajapati

Content Editor

Related News