ਟਰੇਨਿੰਗ ਲਈ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਜਾ ਰਹੇ ਤਿੰਨ ਨੌਜਵਾਨ ਗ੍ਰਿਫ਼ਤਾਰ

Friday, Feb 26, 2021 - 05:15 PM (IST)

ਟਰੇਨਿੰਗ ਲਈ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਜਾ ਰਹੇ ਤਿੰਨ ਨੌਜਵਾਨ ਗ੍ਰਿਫ਼ਤਾਰ

ਸ਼੍ਰੀਨਗਰ- ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਹਥਿਆਰਾਂ ਦੀ ਸਿਖਲਾਈ ਲਈ ਜਾ ਰਹੇ ਤਿੰਨ ਨੌਜਵਾਨਾਂ ਨੂੰ ਸਰਹੱਦੀ ਕੁਪਵਾੜਾ 'ਚ ਸੁਰੱਖਿਆ ਫ਼ੋਰਸਾਂ ਨੇ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਖੁਫ਼ੀਆ ਸੂਚਨਾ ਮਿਲਣ 'ਤੇ ਪੁਲਸ ਟੀਮ ਨੇ ਇਨ੍ਹਾਂ ਨੌਜਵਾਨਾਂ ਨੂੰ ਕੁਪਵਾੜਾ ਤੋਂ ਗ੍ਰਿਫ਼ਤਾਰ ਕੀਤਾ ਅਤੇ ਇਨ੍ਹਾਂ ਸਾਰਿਆਂ ਦੀ ਉਮਰ 20 ਸਾਲ ਦੇ ਨੇੜੇ-ਤੇੜੇ ਹੈ। ਇਹ ਤਿੰਨੋਂ ਕੁਪਵਾੜਾ ਤੋਂ ਹੁੰਦੇ ਹੋਏ ਕੰਟਰੋਲ ਰੇਖਾ ਪਾਰ ਕਰ ਕੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਜਾਣ ਦੀ ਫਿਰਾਕ 'ਚ ਸਨ।

ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਨੇ ਪਾਕਿਸਤਾਨ 'ਚ ਇਕ ਅੱਤਵਾਦੀ ਕਮਾਂਡਰ ਨਾਲ ਸੰਪਰਕ ਕੀਤਾ ਸੀ ਅਤੇ ਦੋਸ਼ੀਆਂ ਦੀ ਪਛਾਣ ਮੁਹੰਮਦ ਰਮੀਜ ਰਾਥੇਰ, ਜਾਵੇਦ ਅਹਿਮਦ ਰਾਥੇਰ ਅਤੇ ਏਜਾਜ਼ ਅਹਿਮਦ ਸੋਫ਼ੀ ਦੇ ਤੌਰ 'ਤੇ ਕੀਤੀ ਗਈ ਹੈ। ਇਹ ਤਿੰਨੋਂ ਕੁਪਵਾੜਾ ਵਾਸੀ ਹਨ। ਪੁਲਸ ਨੇ ਇਸ ਸੰਬੰਧ 'ਚ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਨੂੰ ਉੱਥੇ ਭੇਜਣ 'ਚ ਕਿਸੇ ਨੇ ਇਨ੍ਹਾਂ ਦੀ ਮਦਦ ਕੀਤੀ ਸੀ।


author

DIsha

Content Editor

Related News