ਪਾਕਿਸਤਾਨ ਨੇ ਕੰਟਰੋਲ ਰੇਖਾ ਕੋਲ ਕੀਤੀ ਗੋਲੀਬਾਰੀ, ਫੌਜ ਦਾ ਜਵਾਨ ਸ਼ਹੀਦ

10/01/2020 10:57:37 AM

ਜੰਮੂ- ਪਾਕਿਸਤਾਨੀ ਫੋਰਸਾਂ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਕੋਲ ਮੋਹਰੀ ਇਲਾਕਿਆਂ 'ਚ ਭਾਰੀ ਗੋਲੀਬਾਰੀ ਕਰ ਕੇ ਅਤੇ ਮੋਰਟਾਰ ਦੇ ਗੋਲੇ ਦਾਗ਼ ਕੇ ਜੰਗਬੰਦੀ ਸਮਝੌਤੇ ਦਾ ਉਲੰਘਣ ਕੀਤਾ। ਜਿਸ 'ਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਇਕ ਹੋਰ ਜ਼ਖਮੀ ਹੋ ਗਿਆ। ਇਕ ਰੱਖਿਆ ਬੁਲਾਰੇ ਨੇ ਵੀਰਵਾਰ ਨੂੰ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਮਨਕੋਟ ਅਤੇ ਕ੍ਰਿਸ਼ਨਾ ਘਾਟੀ ਸੈਕਟਰਾਂ 'ਚ ਕੰਟਰੋਲ ਰੇਖਾ ਕੋਲ ਗੋਲੀਬਾਰੀ ਕਰ ਕੇ ਅਤੇ ਮੋਰਟਾਰ ਦੇ ਗੋਲੇ ਦਾਗ਼ ਕੇ ਬੁੱਧਵਾਰ ਨੂੰ ਬਿਨਾਂ ਕਿਸੇ ਉਕਸਾਵੇ ਦੇ ਜੰਗਬੰਦੀ ਸਮਝੌਤੇ ਦਾ ਉਲੰਘਣ ਕੀਤਾ। ਉਨ੍ਹਾਂ ਨੇ ਦੱਸਿਆ ਕਿ ਭਾਰਤੀ ਫੌਜ ਨੇ ਵੀ ਇਸ ਦਾ ਮੂੰਹ ਤੋੜ ਜਵਾਬ ਦਿੱਤਾ। ਬੁਲਾਰੇ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਗੋਲੀਬਾਰੀ 'ਚ ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ ਹੋ ਗਏ। ਉਨ੍ਹਾਂ ਨੇ ਕਿਹਾ,''ਵ੍ਹਾਈਟ ਨਾਈਟ ਕੋਰ ਦੇ ਜਨਰਲ ਅਫ਼ਸਰ ਕਮਾਂਡਿੰਗ ਅਤੇ ਸਾਰੇ ਰੈਂਕ ਦੇ ਅਧਿਕਾਰੀ ਪੁੰਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ 30 ਸਤੰਬਰ ਦੀ ਰਾਤ ਨੂੰ ਸਰਵਉੱਚ ਬਲੀਦਾਨ ਦੇਣ ਵਾਲੇ ਬਹਾਦਰ ਲਾਂਸ ਨਾਇਕ ਕਰਨੈਲ ਸਿੰਘ ਨੂੰ ਸਲਾਹ ਕਰਦੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਨ।''

ਖ਼ਬਰਾਂ ਅਨੁਸਾਰ,''ਕ੍ਰਿਸ਼ਨਾ ਘਾਟੀ ਸੈਕਟਰ 'ਚ ਗੋਲੀਬਾਰੀ 'ਚ ਇਕ ਹੋਰ ਜਵਾਨ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪਾਕਿਸਤਾਨ ਪਿਛਲੇ 5 ਦਿਨਾਂ ਤੋਂ ਪੁੰਛ ਦੇ ਬਸਤੀਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਗੋਲੀਬਾਰੀ 'ਚ ਮੰਗਲਵਾਰ ਨੂੰ ਕਈ ਜਾਨਵਰ ਜ਼ਖਮੀ ਹੋ ਗਏ ਸਨ। ਪਾਕਿਸਤਾਨ ਨੇ ਸਤੰਬਰ 'ਚ 47 ਵਾਰ ਜੰਗਬੰਦੀ ਸਮਝੌਤੇ ਦਾ ਉਲੰਘਣ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਫੋਰਸਾਂ ਨੇ 5 ਸਤੰਬਰ ਨੂੰ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਕੰਟਰੋਲ ਰੇਖਾ ਕੋਲ ਭਾਰੀ ਗੋਲੀਬਾਰੀ ਕੀਤੀ ਸੀ ਅਤੇ ਮੋਰਟਾਰ ਦੇ ਗੋਲੇ ਦਾਗ਼ੇ ਸਨ। ਇਸ ਦੌਰਾਨ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਸੀ ਅਤੇ ਇਕ ਅਧਿਕਾਰੀ ਸਮੇਤ 2 ਜਵਾਨ ਜ਼ਖਮੀ ਹੋ ਗਏ ਸਨ। ਇਸ ਤੋਂ ਪਹਿਲਾਂ ਰਾਜੌਰੀ ਦੇ ਕੇਰੀ ਸੈਕਟਰ 'ਚ ਵੀ ਪਾਕਿਸਤਾਨੀ ਫੌਜ ਨੇ 2 ਸਤੰਬਰ ਨੂੰ ਜੰਗਬੰਦੀ ਸਮਝੌਤੇ ਦਾ ਉਲੰਘਣ ਕੀਤਾ ਸੀ ਅਤੇ ਇਸ ਦੌਰਾਨ ਇਕ ਜੇ.ਸੀ.ਓ. ਸ਼ਹੀਦ ਹੋ ਗਿਆ ਸੀ।


DIsha

Content Editor

Related News