ਬੈਂਗਲੁਰੂ ’ਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਿਹਾ ਪਾਕਿ ਨਾਗਰਿਕ ਪਰਿਵਾਰ ਸਮੇਤ ਗ੍ਰਿਫਤਾਰ
Tuesday, Oct 01, 2024 - 10:47 AM (IST)
ਬੈਂਗਲੁਰੂ(ਭਾਸ਼ਾ)- ਪਾਕਿਸਤਾਨ ਦੇ ਇਕ ਨਾਗਰਿਕ ਨੂੰ ਉਸ ਦੀ ਪਤਨੀ ਅਤੇ 2 ਹੋਰ ਵਿਅਕਤੀਆਂ ਸਮੇਤ ਪਿਛਲੇ 6 ਸਾਲਾਂ ਤੋਂ ਜਾਅਲੀ ਸ਼ਨਾਖਤੀ ਕਾਰਡਾਂ ਨਾਲ ਗੈਰ-ਕਾਨੂੰਨੀ ਤੌਰ ’ਤੇ ਰਹਿਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਬਾਈਡੇਨ ਪ੍ਰਸ਼ਾਸਨ ਵੱਲੋਂ ਸ਼ਰਨਾਰਥੀਆਂ ਲਈ ਸਖ਼ਤ ਪਾਬੰਦੀਆਂ ਦਾ ਐਲਾਨ
ਮੁੱਢਲੀ ਜਾਂਚ ਮੁਤਾਬਕ, ਉਕਤ ਪਾਕਿਸਤਾਨੀ ਨਾਗਰਿਕ ਦੀ ਪਤਨੀ ਬੰਗਲਾਦੇਸ਼ ਦੀ ਰਹਿਣ ਵਾਲੀ ਹੈ ਅਤੇ ਇਸ ਤੋਂ ਪਹਿਲਾਂ ਉਹ ਢਾਕਾ ਵਿਚ ਸਨ, ਜਿੱਥੇ ਉਨ੍ਹਾਂ ਦਾ ਵਿਆਹ ਹੋਇਆ ਸੀ। ਇਹ ਜੋੜਾ ਕਥਿਤ ਤੌਰ ’ਤੇ 2014 ਵਿਚ ਦਿੱਲੀ ਆਇਆ ਸੀ ਅਤੇ ਬਾਅਦ ਵਿਚ 2018 ਵਿਚ ਬੈਂਗਲੁਰੂ ਚਲਾ ਗਿਆ ਸੀ। ਗ੍ਰਿਫਤਾਰ ਕੀਤੇ ਗਏ 2 ਹੋਰ ਵਿਅਕਤੀ ਉਸ ਦੇ ਸਹੁਰੇ ਪਰਿਵਾਰ ਤੋਂ ਹਨ। ਕਰਨਾਟਕ ਦੇ ਗ੍ਰਹਿ ਮੰਤਰੀ ਜੀ. ਪਰਮੇਸ਼ਵਰ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕਿਸ਼ਿਦਾ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8