ਸਿੰਧੂ ਜਲ ਸੰਧੀ ’ਤੇ ਗਿੜਗਿੜਾ ਰਿਹਾ ਪਾਕਿਸਤਾਨ ! ਇਸ਼ਾਕ ਡਾਰ ਨੇ ਭਾਰਤ ਨੂੰ ਦਿੱਤੀ ਚਿਤਾਵਨੀ

Sunday, Aug 30, 2026 - 11:30 AM (IST)

ਸਿੰਧੂ ਜਲ ਸੰਧੀ ’ਤੇ ਗਿੜਗਿੜਾ ਰਿਹਾ ਪਾਕਿਸਤਾਨ ! ਇਸ਼ਾਕ ਡਾਰ ਨੇ ਭਾਰਤ ਨੂੰ ਦਿੱਤੀ ਚਿਤਾਵਨੀ

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਉਪ-ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਮੁਹੰਮਦ ਇਸ਼ਾਕ ਡਾਰ ਨੇ ਭਾਰਤ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਸਿੰਧੂ ਜਲ ਸੰਧੀ ਤਹਿਤ ਪਾਕਿਸਤਾਨ ਨੂੰ ਦਿੱਤੇ ਗਏ ਪਾਣੀ ਤੋਂ ਉਸ ਨੂੰ ਵਾਂਝਾ ਕਰਨ ਦੀ ਕੋਈ ਕੋਸ਼ਿਸ਼ ਨਾ ਕਰੇ। 

ਇਸ ਤੋਂ ਬਾਅਦ ਭਾਰਤ ਸਰਕਾਰ ਦੇ ਇਕ ਸੀਨੀਅਰ ਸੂਤਰ ਨੇ ਕਿਹਾ ਹੈ ਕਿ ‘ਇਸਲਾਮਾਬਾਦ ਭਾਰਤੀ ਨਾਗਰਿਕਾਂ ਅਤੇ ਸੁਰੱਖਿਆ ਫੋਰਸਾਂ ਨੂੰ ਨਿਸ਼ਾਨਾ ਬਣਾਉਣਾ ਜਾਰੀ ਰੱਖਦਿਆਂ ਪੂਰੀ ਤਰ੍ਹਾਂ ਅਤੇ ਬਿਨਾਂ ਕਿਸੇ ਬਦਲੇ ਦੇ ਡਾਟਾ-ਸ਼ੇਅਰਿੰਗ ਦੀ ਉਮੀਦ ਨਹੀਂ ਕਰ ਸਕਦਾ।’ ਭਾਵ ਭਾਰਤ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ‘ਖ਼ੂਨ ਅਤੇ ਪਾਣੀ ਨਾਲ-ਨਾਲ ਨਹੀਂ ਵਹਿ ਸਕਦੇ’ ਦੇ ਸਟੈਂਡ ’ਤੇ ਕਾਇਮ ਹੈ।

ਇਹ ਵੀ ਪੜ੍ਹੋ- ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ ਗੁਆਉਣ ਵਾਲੀ ਔਰਤ...

ਸੂਤਰਾਂ ਨੇ ਦੱਸਿਆ ਹੈ ਕਿ ‘ਜਲ ਸੁਰੱਖਿਆ ਅਤੇ ਰਾਸ਼ਟਰੀ ਸੁਰੱਖਿਆ ਆਪਸ ’ਚ ਜੁੜੇ ਹੋਏ ਹਨ ਅਤੇ ਪਾਕਿਸਤਾਨ ਭਾਰਤੀ ਨਾਗਰਿਕਾਂ ਅਤੇ ਸੁਰੱਖਿਆ ਫੋਰਸਾਂ ਨੂੰ ਨਿਸ਼ਾਨਾ ਬਣਾਉਣਾ ਜਾਰੀ ਰੱਖਦਿਆਂ ਭਾਰਤ ਤੋਂ ਪੂਰੀ ਤਰ੍ਹਾਂ ਅਤੇ ਬਿਨਾਂ ਕਿਸੇ ਬਦਲੇ ਦੀ ਉਮੀਦ ਦੇ ਪਾਲਣਾ ਅਤੇ ਡਾਟਾ-ਸ਼ੇਅਰਿੰਗ ਦੀ ਉਮੀਦ ਨਹੀਂ ਕਰ ਸਕਦਾ।’ 

ਇਸ ਤੋਂ ਪਹਿਲਾਂ ਇਸ਼ਾਕ ਡਾਰ ਨੇ ਬ੍ਰਿਟੇਨ ਵਿਚ ਵੀ ਸਿੰਧੂ ਜਲ ਦਾ ਮੁੱਦਾ ਚੁੱਕ ਕੇ ਭਾਰਤ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਸੀ। ਡਾਰ ਨੇ ਕਿਹਾ ਕਿ ਸੰਧੀ ਤਹਿਤ ਪਾਕਿਸਤਾਨ ਨੂੰ ਮਿਲੇ ਪਾਣੀ ਤੋਂ ਉਸ ਨੂੰ ਵਾਂਝਾ ਕਰਨ ਦੀ ਕਿਸੇ ਵੀ ਕੋਸ਼ਿਸ਼ ਦੇ ਖੇਤਰੀ ਸ਼ਾਂਤੀ ਅਤੇ ਸੁਰੱਖਿਆ ’ਤੇ ਗੰਭੀਰ ਸਿੱਟੇ ਨਿਕਲਣਗੇ। ਉਨ੍ਹਾਂ ਕਿਹਾ ਕਿ 1960 ਵਿਚ ਸੰਧੀ ’ਤੇ ਦਸਤਖ਼ਤ ਹੋਣ ਤੋਂ ਬਾਅਦ ਤੋਂ ਸਿੰਧੂ ਜਲ ਸੰਧੀ ਨੂੰ ਹੁਣ ਆਪਣੀ ਸਭ ਤੋਂ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਤੁਸੀਂ ਵੀ ਵਰਤਦੇ ਹੋ ਇਸ ਕੰਪਨੀ ਦੇ ਮਸਾਲੇ ਤਾਂ ਹੋ ਜਾਓ ਸਾਵਧਾਨ ! FSSAI ਨੇ ਲਾ'ਤਾ ਬੈਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News