ਆਪਰੇਸ਼ਨ ਸਿੰਦੂਰ ਦੀ ''ਯਾਦ'' ''ਚ ਸਮਾਗਮ ਕਰਵਾਇਆ ਕਰੇਗਾ ਪਾਕਿਸਤਾਨ ! PM ਸ਼ਰੀਫ਼ ਨੇ ਕੀਤਾ ਐਲਾਨ

Monday, May 11, 2026 - 11:00 AM (IST)

ਆਪਰੇਸ਼ਨ ਸਿੰਦੂਰ ਦੀ ''ਯਾਦ'' ''ਚ ਸਮਾਗਮ ਕਰਵਾਇਆ ਕਰੇਗਾ ਪਾਕਿਸਤਾਨ ! PM ਸ਼ਰੀਫ਼ ਨੇ ਕੀਤਾ ਐਲਾਨ

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਐਲਾਨ ਕੀਤਾ ਹੈ ਕਿ ਪਿਛਲੇ ਸਾਲ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨਾਲ ਚਾਰ ਦਿਨਾਂ ਤੱਕ ਚੱਲੀ ਜੰਗ ਦੀ ਯਾਦ 'ਚ ਹਰ ਸਾਲ 10 ਮਈ ਨੂੰ 'ਮਾਰਕਾ-ਏ-ਹੱਕ' (ਸੱਚਾਈ ਦੀ ਜੰਗ) ਵਜੋਂ ਮਨਾਇਆ ਜਾਵੇਗਾ। ਐਤਵਾਰ ਨੂੰ ਇਸ ਜੰਗ ਦੀ ਪਹਿਲੀ ਵਰ੍ਹੇਗੰਢ ਮੌਕੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਪਾਕਿਸਤਾਨੀ ਫੌਜ ਨੇ ਦੁਸ਼ਮਣ ਨੂੰ ਇਤਿਹਾਸਕ ਅਤੇ ਮੂੰਹ ਤੋੜ ਜਵਾਬ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਪਹਿਲਗਾਮ ਅੱਤਵਾਦੀ ਹਮਲੇ, ਜਿਸ 'ਚ 26 ਬੇਗੁਨਾਹ ਸੈਲਾਨੀ ਮਾਰੇ ਗਏ ਸਨ, ਦੇ ਜਵਾਬ ਵਿੱਚ ਭਾਰਤ ਨੇ 7 ਮਈ 2025 ਨੂੰ 'ਆਪ੍ਰੇਸ਼ਨ ਸਿੰਦੂਰ' ਸ਼ੁਰੂ ਕੀਤਾ ਸੀ। ਭਾਰਤੀ ਹਵਾਈ ਸੈਨਾ ਨੇ ਪਾਕਿਸਤਾਨ ਅਤੇ PoK ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ, ਜਿਸ ਵਿੱਚ 100 ਤੋਂ ਵੱਧ ਅੱਤਵਾਦੀ ਮਾਰੇ ਗਏ ਸਨ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵਧ ਗਿਆ ਅਤੇ ਪਾਕਿਸਤਾਨ ਨੇ ਜਵਾਬੀ ਹਮਲੇ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ ਸੀ। 7 ਮਈ ਤੋਂ ਸ਼ੁਰੂ ਹੋਈ ਦੋਵਾਂ ਦੇਸ਼ਾਂ ਦੀ ਜੰਗ ਮਗਰੋਂ 10 ਮਈ 2025 ਨੂੰ ਦੋਵਾਂ ਦੇਸ਼ਾਂ ਦੇ ਫੌਜੀ ਅਧਿਕਾਰੀਆਂ ਵਿਚਕਾਰ ਹੌਟਲਾਈਨ 'ਤੇ ਹੋਈ ਗੱਲਬਾਤ ਤੋਂ ਬਾਅਦ ਜੰਗ ਰੁਕੀ ਸੀ। 

ਇਹ ਵੀ ਪੜ੍ਹੋ- ''ਮੈਂ ਮਰਿਆ ਤਾਂ ਤੁਹਾਡਾ ਦੇਸ਼ ਵੀ ਖ਼ਤਮ..!'', ਕਿਮ ਜੋਂਗ ਨੇ ਪਰਮਾਣੂ ਹਮਲੇ ਨੂੰ ਲੈ ਕੇ ਕੀਤਾ ਵੱਡਾ ਐਲਾਨ

ਇਸ ਸਮਾਗਮ ਦੀ ਸ਼ੁਰੂਆਤ 'ਚ ਜੰਗ ਦੌਰਾਨ ਮਾਰੇ ਗਏ ਲੋਕਾਂ ਦੀ ਯਾਦ ਵਿੱਚ ਇੱਕ ਮਿੰਟ ਦਾ ਮੌਨ ਰੱਖਿਆ ਗਿਆ। ਇਸ ਮਗਰੋਂ ਆਪਣੇ ਸੰਬੋਧਨ ਦੌਰਾਨ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਜੰਗ ਨੂੰ ਰੁਕਵਾਉਣ ਅਤੇ ਡਿਪਲੋਮੈਟਿਕ ਮਦਦ ਲਈ ਕਈ ਦੇਸ਼ਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਜੰਗ ਰੁਕਵਾਉਣ ਵਿੱਚ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ। 

ਇਸ ਤੋਂ ਇਲਾਵਾ ਉਨ੍ਹਾਂ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ, ਤੁਰਕੀ ਦੇ ਰਾਸ਼ਟਰਪਤੀ ਏਰਦੋਗਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਇਸ ਮਾਮਲੇ 'ਚ ਪਾਕਿਸਤਾਨੀ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਕਿਹਾ ਕਿ ਇਹ ਜੰਗ ਦਰਸਾਉਂਦੀ ਹੈ ਕਿ ਜਦੋਂ ਪੂਰਾ ਦੇਸ਼ ਫੌਜ ਦੇ ਪਿੱਛੇ ਖੜ੍ਹਾ ਹੁੰਦਾ ਹੈ, ਤਾਂ ਉਹ ਕੀ ਕਰ ਸਕਦੀ ਹੈ।

ਦੂਜੇ ਪਾਸੇ ਭਾਰਤ ਦਾ ਕਹਿਣਾ ਹੈ ਕਿ ਜੰਗਬੰਦੀ ਦਾ ਫੈਸਲਾ ਕਿਸੇ ਬਾਹਰੀ ਦਬਾਅ ਹੇਠ ਨਹੀਂ, ਸਗੋਂ ਦੋਵਾਂ ਦੇਸ਼ਾਂ ਵਿਚਾਲੇ ਸਿੱਧੀ ਗੱਲਬਾਤ ਰਾਹੀਂ ਹੋਇਆ ਸੀ। ਭਾਰਤ ਨੇ ਹਮੇਸ਼ਾ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ 'ਆਪ੍ਰੇਸ਼ਨ ਸਿੰਦੂਰ' ਅੱਤਵਾਦ ਵਿਰੁੱਧ ਇੱਕ ਸਖ਼ਤ ਤੇ ਜ਼ਰੂਰੀ ਐਕਸ਼ਨ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News