ਪਾਕਿਸਤਾਨ ਨੂੰ ਹਰਾਉਣ ਮਗਰੋਂ ''ਦਿਲ'' ਹੱਥੋਂ ਹਾਰ ਗਿਆ BSF ਦਾ ਜਵਾਨ ! ਨਹੀਂ ਹੋਵੇਗਾ ਯਕੀਨ
Saturday, May 24, 2025 - 05:27 PM (IST)

ਹਾਜੀਪੁਰ- ਬਿਹਾਰ ਦੇ ਹਾਜੀਪੁਰ ਤੋਂ ਇਕ ਦੁਖ਼ਦ ਖ਼ਬਰ ਸਾਹਮਣੇ ਆਇਆ ਹੈ, ਜਿੱਥੇ 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਸੁਰੱਖਿਅਤ ਘਰ ਪਰਤੇ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਚਾਚੇ ਸਹੁਰੇ ਦੇ ਸ਼ਰਾਧ ਸਮਾਗਮ 'ਚ ਸ਼ਾਮਲ ਹੋਣ ਆਇਆ ਹੋਇਆ ਸੀ ਪਰ ਕਿਸਮਤ ਨੂੰ ਕੁਝ ਹੋਰ ਵੀ ਮਨਜ਼ੂਰ ਸੀ। ਉੱਥੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਬੀ.ਐੱਸ.ਐੱਫ. ਜਵਾਨ ਬਿਦੁਪੁਰ ਥਾਣਾ ਖੇਤਰ ਦੇ ਸਾਦੁੱਲਾਪੁਰ ਚਕਫਰੀਦ ਮਧੁਰਾਪੁਰ ਵਾਸੀ ਬ੍ਰਜਨੰਦਨ ਰਾਏ ਦੇ ਪੁੱਤ ਰਾਜੂ ਕੁਮਾਰ (29) ਸਨ। ਉਹ ਸਾਲ 2022 'ਚ ਜੰਮੂ ਕਸ਼ਮੀਰ 'ਚ ਤਾਇਨਾਤ ਸਨ। ਦੱਸਿਆ ਜਾ ਰਿਹਾ ਹੈ ਕਿ ਰਾਜੂ ਕੁਮਾਰ ਆਪਣੇ ਚਾਚੇ ਸਹੁਰੇ ਦੇ ਸ਼ਰਾਧ ਸਮਾਗਮ 'ਚ ਸ਼ਾਮਲ ਹੋਣ ਲਈ 17 ਮਈ ਨੂੰ ਛੁੱਟੀ ਲੈ ਕੇ ਘਰ ਆਇਆ ਸੀ। ਸ਼ੁੱਕਰਵਾਰ ਨੂੰ ਅਚਾਨਕ ਉਸ ਦੀ ਛਾਤੀ 'ਚ ਦਰਦ ਹੋਣ ਲੱਗਾ। ਇਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਭਖਦੀ ਗਰਮੀ ਨੇ ਇਨ੍ਹਾਂ ਸੂਬਿਆਂ ਦੇ ਸਕੂਲਾਂ ਨੂੰ ਲਵਾ'ਤੇ ਤਾਲੇ ! ਹੋ ਗਿਆ ਛੁੱਟੀਆਂ ਦਾ ਐਲਾਨ
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ ਹੈ। ਪੁਲਸ ਨੇ ਸ਼ੁਰੂਆਤੀ ਜਾਂਚ 'ਚ ਰਾਜੂ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਹੈ। ਹਾਲਾਂਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਕੁਝ ਕਿਹਾ ਜਾ ਸਕਦਾ ਹੈ। ਉੱਥੇ ਹੀ ਰਾਜੂ ਕੁਮਾਰ ਦੇ ਦਿਹਾਂਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜੂ ਕੁਮਾਰ ਭਾਰਤ-ਪਾਕਿਸਤਾਨ ਵਿਚਾਲੇ ਹੋਏ ਆਪਰੇਸ਼ਨ ਸਿੰਦੂਰ 'ਚ ਵੀ ਸ਼ਾਮਲ ਸੀ। ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e