ਪਾਕਿ ਨੇ ਖਿੱਚ ਲਈ ਭਾਰਤ ਨਾਲ ਜੰਗ ਦੀ ਤਿਆਰੀ ! ਫ਼ੌਜ ਦੇ ਹਵਾਲੇ ਕਰ''ਤੀਆਂ ਸਾਰੀਆਂ ਟਰੇਨਾਂ ਤੇ ਰੇਲਵੇ ਸਟੇਸ਼ਨ
Sunday, Apr 27, 2025 - 10:36 AM (IST)

ਇੰਟਰਨੈਸ਼ਲ ਡੈਸਕ- ਪਹਿਲਗਾਮ ਹਮਲੇ ਮਗਰੋਂ ਪਾਕਿਸਤਾਨ ਲਗਾਤਾਰ ਭਾਰਤ ਖ਼ਿਲਾਫ਼ ਨਾਪਾਕ ਸਾਜ਼ਿਸ਼ਾਂ ਰਚ ਰਿਹਾ ਹੈ। ਭਾਰਤ ਵੱਲੋਂ ਸਿੰਧੂ ਜਲ ਸੰਧੀ ਨੂੰ ਰੱਦ ਕੀਤੇ ਜਾਣ ਮਗਰੋਂ ਬੌਖ਼ਲਾਏ ਪਾਕਿਸਤਾਨ ਨੇ ਜੰਗ ਵੱਲ ਇਕ ਹੋਰ ਵੱਡਾ ਕਦਮ ਚੁੱਕਦੇ ਹੋਏ ਪੂਰੇ ਦੇਸ਼ ਦੇ ਰੇਲਵੇ ਸਟੇਸ਼ਨਾਂ ਨੂੰ ਫ਼ੌਜ ਦੇ ਹਵਾਲੇ ਕਰ ਦਿੱਤਾ ਹੈ। ਇਹੀ ਨਹੀਂ, ਸਾਰੇ ਸਟੇਸ਼ਨਾਂ 'ਤੇ ਸੈਨਿਕ ਡੈਸਕ ਵੀ ਸਥਾਪਤ ਕਰ ਦਿੱਤੇ ਹਨ।
ਜਾਣਕਾਰੀ ਦਿੰਦੇ ਹੋਏ ਪਾਕਿਸਤਾਨੀ ਰੇਲਵੇ ਮੰਤਰੀ ਹਨੀਫ਼ ਅੱਬਾਸੀ ਨੇ ਦੱਸਿਆ ਕਿ ਦੇਸ਼ ਦੇ ਸਾਰੇ ਰੇਲਵੇ ਸਟੇਸ਼ਨਾਂ ਨੂੰ ਫ਼ੌਜ ਦੇ ਹਵਾਲੇ ਕਰ ਦਿੱਤਾ ਗਿਆ ਹੈ ਤੇ ਸਾਰੇ ਸਟੇਸ਼ਨਾਂ 'ਤੇ ਸੈਨਿਕ ਡੈਸਕ ਵੀ ਬਣਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਰੇਲਵੇ ਦਾ ਸਾਰਾ ਤਾਮਾ-ਜਾਮਾ ਪਾਕਿ ਫੌਜ ਦੇ ਹਵਾਲੇ ਹੈ ਤੇ ਉਹ ਟੈਂਕ, ਭਾਰੀ ਹਥਿਆਰ ਤੇ ਹੋਰ ਜੰਗੀ ਸਾਮਾਨ ਇਕ ਥਾਂ ਤੋਂ ਦੂਜੀ ਥਾਂ ਲਿਜਾਣ ਲਈ ਟਰੇਨਾਂ ਦੀ ਵਰਤੋਂ ਕਰ ਸਕਦੇ ਹਨ।
ਇਹ ਵੀ ਪੜ੍ਹੋ- ''ਸਾਡੀਆਂ ਮਿਜ਼ਾਈਲਾਂ ਦਾ ਰੁਖ਼ ਭਾਰਤ ਵੱਲ, 130 ਪ੍ਰਮਾਣੂ ਹਥਿਆਰ ਵੀ ਤਿਆਰ, ਕੋਈ ਹਿਮਾਕਤ ਕੀਤੀ ਤਾਂ...''
ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਫ਼ੌਜ ਨੂੰ ਹਰ ਤਰ੍ਹਾਂ ਨਾਲ ਸਮਰਥਨ ਕਰਨ ਲਈ ਰੇਲਵੇ ਵਿਭਾਗ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਭਾਰਤ ਨੂੰ ਵੀ ਧਮਕੀ ਦਿੰਦੇ ਹੋਏ ਕਿਹਾ ਕਿ ਜੇਕਰ ਭਾਰਤ ਨੇ ਪਾਕਿਸਤਾਨ ਦਾ ਪਾਣੀ ਰੋਕਿਆ ਤਾਂ ਉਸ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਸਾਡੇ ਕੋਲ ਦੁਨੀਆ ਦਾ ਸਭ ਤੋਂ ਤਾਕਤਵਰ ਪ੍ਰਮਾਣੂ ਹਥਿਆਰ ਹੈ। ਅਸੀਂ ਆਪਣੇ 130 ਦੇ ਕਰੀਬ ਪ੍ਰਮਾਣੂ ਬੰਬ ਸਿਰਫ਼ ਭਾਰਤ ਲਈ ਹੀ ਰੱਖੇ ਹਨ। ਅਸੀਂ ਕੂਟਨੀਤਿਕ ਕੋਸ਼ਿਸ਼ਾਂ ਦੇ ਨਾਲ-ਨਾਲ ਸੁਰੱਖਿਆ ਦੀ ਵੀ ਪੂਰੀ ਤਿਆਰੀ ਕੀਤੀ ਹੋਈ ਹੈ।
ਇਹ ਵੀ ਪੜ੍ਹੋ- ਅੱਤਵਾਦੀਆਂ ਦੀ ਇਕ ਹੋਰ 'ਨਾ'ਪਾਕ' ਹਰਕਤ ! ਸੋਸ਼ਲ ਵਰਕਰ ਨੂੰ ਘਰ 'ਚ ਵੜ ਕੇ ਮਾਰ'ਤੀ ਗੋਲ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e