ਪਾਕਿ ਦੀ ਦਾਦਾਗਿਰੀ, ਅਫ਼ਗਾਨਿਸਤਾਨ ਨੂੰ ਕਣਕ ਤੇ ਦਵਾਈਆਂ ਭੇਜਣ ਲਈ ਭਾਰਤ ਅੱਗੇ ਰੱਖੀ ਇਹ ਸ਼ਰਤ

Tuesday, Nov 30, 2021 - 12:34 PM (IST)

ਨਵੀਂ ਦਿੱਲੀ/ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਦੇ ਰਸਤਿਓਂ ਅਫ਼ਗਾਨਿਸਤਾਨ ਵਿਚ ਭਾਰਤੀ ਕਣਕ ਅਤੇ ਦਵਾਈਆਂ ਪਹੁੰਚਾਉਣ ਦੇ ਤੌਰ-ਤਰੀਕਿਆਂ ਨੂੰ ਅਜੇ ਤੱਕ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ, ਕਿਉਂਕਿ ਇਸਲਾਮਾਬਾਦ ਨੇ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਨ ਲਈ ਕੁੱਝ ਸ਼ਰਤਾਂ ਰੱਖੀਆਂ ਹਨ। ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਪਾਕਿਸਤਾਨ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ 50,000 ਟਨ ਕਣਕ ਅਤੇ ਦਵਾਈਆਂ ਦੀ ਖੇਪ ਵਾਹਗਾ ਸਰਹੱਦ ਤੋਂ ਅਫ਼ਗਾਨਿਤਸਾਨ ਤੱਕ ਪਾਕਿਸਤਾਨੀ ਟਰੱਕਾਂ ਜ਼ਰੀਏ ਪਹੁੰਚਾਈ ਜਾਏ, ਜਦੋਂ ਕਿ ਭਾਰਤ ਨੇ ਆਪਣੀ ਟਰਾਂਸਪੋਰਟ ਦੀ ਵਰਤੋਂ ਕਰਨ ਦੀ ਵਕਾਲਤ ਕੀਤੀ ਹੈ।

ਇਹ ਵੀ ਪੜ੍ਹੋ : ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਨੂੰ ਲੈ ਕੇ WHO ਨੇ ਜਾਰੀ ਕੀਤੀ ‘ਹਾਈ ਰਿਸਕ’ ਦੀ ਚਿਤਾਵਨੀ

ਸੂਤਰਾਂ ਨੇ ਕਿਹਾ ਕਿ ਭਾਰਤ ਇਹ ਯਕੀਨੀ ਕਰਨਾ ਚਾਹੁੰਦਾ ਹੈ ਕਿ ਉਸ ਵੱਲੋਂ ਭੇਜੀ ਜਾਣ ਵਾਲੀ ਮਦਦ ਸਿੱਧੇ ਤੌਰ ’ਤੇ ਲਾਭਪਾਤਰੀਆਂ ਤੱਕ ਪਹੁੰਚੇ ਅਤੇ ਇਕ ਭਰੋਸੇਯੋਗ ਅੰਤਰਰਾਸ਼ਟਰੀ ਏਜੰਸੀ ਜ਼ਰੀਏ ਰਾਹਤ ਸਮੱਗਰੀ ਦੀ ਵੰਡ ਕੀਤੀ ਜਾਏ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਆਵਾਜਾਈ ਦੀ ਸਹੂਲਤ ਦੇਣ ਦੀ ਇਜਾਜ਼ਤ ਦੇਣ ਲਈ ਕਈ ਸ਼ਰਤਾਂ ਰੱਖੀਆਂ ਹਨ। ਇਹ ਪਤਾ ਲੱਗਾ ਹੈ ਕਿ ਰਾਹਤ ਸਮੱਗਰੀ ਦੀ ਢੋਆ-ਢੁਆਈ ਉਨ੍ਹਾਂ ਕਈ ਮੁੱਦਿਆਂ ਵਿਚੋਂ ਇਕ ਹੈ, ਜਿਸ ਦਾ ਦੋਵੇਂ ਪੱਖ ਹੱਲ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ ਫੋਟੋਸ਼ੂਟ ਕਰਾਉਣ ਵਾਲੀ ਪਾਕਿਸਤਾਨੀ ਮਾਡਲ ਨੇ ਮੰਗੀ ਮਾਫ਼ੀ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News