ਭਾਰਤ ਨਾਲ ਜੰਗ ਦੇ ਡਰੋਂ UNSC ਕੋਲ ਪਹੁੰਚਿਆ ਪਾਕਿਸਤਾਨ, ਸ਼ਾਂਤੀ ਲਈ ਮੰਗਿਆ ਮੁਲਾਕਾਤ ਦਾ ਸਮਾਂ
Monday, May 05, 2025 - 09:42 AM (IST)

ਇੰਟਰਨੈਸ਼ਨਲ ਡੈਸਕ- 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਚ 26 ਨਾਗਰਿਕ ਮਾਰੇ ਗਏ ਸਨ, ਜਿਸ ਮਗਰੋਂ ਭਾਰਤ ਤੇ ਪਾਕਿਸਾਤਨ ਵਿਚਾਲੇ ਤਣਾਅਪੂਰਨ ਸਥਿਤੀ ਬਣੀ ਹੋਈ ਹੈ। ਇਸ ਦੌਰਾਨ ਪਾਕਿਸਤਾਨ ਦੀ ਅਪੀਲ ਤੋਂ ਬਾਅਦ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧ ਰਹੇ ਤਣਾਅ 'ਤੇ ਚਰਚਾ ਕਰਨ ਲਈ ਅੱਜ ਚਰਚਾ ਕਰੇਗੀ।
15 ਦੇਸ਼ਾਂ ਦੀ ਇਸ ਪ੍ਰੀਸ਼ਦ ਦੇ ਗ਼ੈਰ-ਸਥਾਈ ਮੈਂਬਰ ਪਾਕਿਸਤਾਨ ਨੇ ਕਿਹਾ ਕਿ ਖੇਤਰੀ ਸ਼ਾਂਤੀ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਮੀਟਿੰਗ ਦੀ ਮੰਗ ਕੀਤੀ ਹੈ। ਮੌਜੂਦਾ ਪ੍ਰੀਸ਼ਦ ਪ੍ਰਧਾਨ ਗ੍ਰੀਸ ਨੇ ਮੀਟਿੰਗ ਤੈਅ ਕੀਤੀ ਅਤੇ ਜ਼ੋਰ ਦਿੱਤਾ ਕਿ ਚਰਚਾ ਤਣਾਅ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦੀ ਹੈ।
ਇਹ ਵੀ ਪੜ੍ਹੋ- 'ਘਰਾਂ 'ਚ ਭਰ ਲਓ 2 ਮਹੀਨੇ ਦਾ ਰਾਸ਼ਨ...' ; ਬਾਰਡਰ ਨੇੜੇ ਰਹਿੰਦੇ ਲੋਕਾਂ ਨੂੰ ਜਾਰੀ ਹੋ ਗਏ ਹੁਕਮ
ਇਸ ਮਾਮਲੇ 'ਚ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਜ਼ਿਆਦਾਤਰ ਪ੍ਰੀਸ਼ਦ ਮੈਂਬਰਾਂ (ਚੀਨ ਅਤੇ ਪਾਕਿਸਤਾਨ ਨੂੰ ਛੱਡ ਕੇ) ਨਾਲ ਗੱਲਬਾਤ ਕੀਤੀ ਤੇ ਇਸ ਅੱਤਵਾਦੀ ਹਮਲੇ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਦੀ ਅਪੀਲ ਕੀਤੀ ਅਤੇ ਸਰਹੱਦ ਪਾਰ ਅੱਤਵਾਦ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ।
ਗ੍ਰੀਸ ਸਮੇਤ ਹੋਰ ਕਈ ਦੇਸ਼ਾਂ ਨੇ ਹਮਲੇ ਅਤੇ ਅੱਤਵਾਦ ਦੀ ਵਿਆਪਕ ਤੌਰ 'ਤੇ ਨਿੰਦਾ ਕੀਤੀ। ਪਾਕਿਸਤਾਨ ਦੇ ਸੰਯੁਕਤ ਰਾਸ਼ਟਰ ਰਾਜਦੂਤ ਨੇ ਮੀਟਿੰਗ ਬੁਲਾਉਣ ਦੇ ਅਧਿਕਾਰ ਦਾ ਬਚਾਅ ਕੀਤਾ ਤੇ ਕਸ਼ਮੀਰ ਦੀ ਮੌਜੂਦਾ ਸਥਿਤੀ ਨੂੰ ਸ਼ਾਂਤੀ ਲਈ ਖ਼ਤਰਾ ਦੱਸਿਆ। ਜ਼ਿਕਰਯੋਗ ਹੈ ਕਿ ਸੁਰੱਖਿਆ ਪ੍ਰੀਸ਼ਦ ਵਿੱਚ 5 ਸਥਾਈ ਅਤੇ 10 ਗੈਰ-ਸਥਾਈ ਮੈਂਬਰ ਸ਼ਾਮਲ ਹਨ, ਜਿਨ੍ਹਾਂ ਵਿੱਚ ਭਾਰਤ ਅਤੇ ਪਾਕਿਸਤਾਨ ਦੋਵੇਂ ਸ਼ਾਮਲ ਹਨ।
ਇਹ ਵੀ ਪੜ੍ਹੋ- PoK 'ਚ ਵਧੀ ਟੈਂਸ਼ਨ ! 1,000 ਤੋਂ ਵੱਧ ਮਦਰੱਸੇ ਕੀਤੇ ਗਏ ਬੰਦ, ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਐਮਰਜੈਂਸੀ ਟ੍ਰੇਨਿੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e